26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-06-2026

ਪੈਨਸ਼ਨਰਾਂ ਵਲੋਂ ਪੰਜਾਬ ਸਰਕਾਰ 'ਤੇ ਮੰਗਾਂ ਨੂੰ ਅਣਗੌਲਿਆ ਕਰਨ ਦਾ ਦੋਸ਼

Ad Position 21
No active advertisement
ਅਜੀਤ ਡੈਸਕ 15-06-2026
ਤਿੱਖੇ ਸੰਘਰਸ਼ ਦੀ ਚਿਤਾਵਨੀ
ਮਾਨਸਾ, 14 ਜੂਨ (ਰਾਵਿੰਦਰ ਸਿੰਘ ਰਵੀ)- ਦੀ ਮਾਨਸਾ ਰਿਟਾਇਰਡ ਇੰਪਲਾਈਜ਼ ਵੈੱਲਫੇਅਰ ਐਸੋਸੀਏਸ਼ਨ ਦੇ ਆਗੂਆਂ ਨੇ ਇੱਥੇ ਇਕੱਤਰਤਾ ਕਰ ਕੇ ਪੰਜਾਬ ਸਰਕਾਰ 'ਤੇ ਮੰਗਾਂ ਨੂੰ ਅਣਗੌਲਿਆ ਕਰਨ ਦਾ ਦੋਸ਼ ਲਗਾਇਆ ਹੈ | ਜਥੇਬੰਦੀ ਦੇ ਜ਼ਿਲ੍ਹਾ ਆਗੂ ਸਿਕੰਦਰ ਸਿੰਘ ਘਰਾਂਗਣਾ, ਜੀਤ ਸਿੰਘ ਭੁੱਲਰ ਅਤੇ ਅਜੈਬ ਸਿੰਘ ਅਲੀਸ਼ੇਰ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਦਾ ਢਡੋਰਾ ਪਿੱਟ ਰਹੀ ਹੈ, ਜਦਕਿ ਬੀਤੇ 4 ਸਾਲਾਂ ਦੌਰਾਨ ਫੋਕੀ ਇਸ਼ਤਿਹਾਰਬਾਜ਼ੀ 'ਤੇ ਹੀ ਕਰੋੜਾਂ ਰੁਪਏ ਖ਼ਰਚ ਕੀਤੇ ਗਏ ਹਨ | ਉਨ੍ਹਾਂ ਕਿਹਾ ਕਿ ਮੁਲਾਜ਼ਮਾਂ/ਪੈਨਸ਼ਨਰਾਂ ਦੇ ਪੱਲੇ ਕੱਖ ਨਹੀਂ ਪਾਇਆ, ਸਗੋਂ ਮੁਲਾਜ਼ਮਾਂ ਦਾ 18 ਪ੍ਰਤੀਸ਼ਤ ਡੀ.ਏ. ਵੀ ਦੱਬਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ | 1 ਜਨਵਰੀ 2016 ਤੋਂ ਪੈਨਸ਼ਨਰਾਂ ਦਾ 66 ਮਹੀਨਿਆਂ ਦਾ ਬਕਾਇਆ ਨਹੀਂ ਦਿੱਤਾ ਗਿਆ, ਜਿਸ ਕਰ ਕੇ ਰੋਸ ਪਾਇਆ ਜਾ ਰਿਹਾ ਹੈ | ਉਨ੍ਹਾਂ ਮੰਗ ਕੀਤੀ ਕਿ ਆਊਟਸੋਰਸਿੰਗ ਅਤੇ ਕੰਟਰੈਕਟ ਮੁਲਾਜ਼ਮਾਂ ਨੂੰ ਪੱਕਾ ਕਰਨ ਦੇ ਨਾਲ ਹੀ ਬੰਦ ਕੀਤੇ 37 ਭੱਤੇ ਲਾਗੂ ਕੀਤੇ ਜਾਣ ਤੋਂ ਇਲਾਵਾ ਪੈਨਸ਼ਨਰਾਂ ਨੂੰ 2.59 ਦੇ ਗੁਣਾਂਕ ਨਾਲ ਪੈਨਸ਼ਨ ਦਿੱਤੀ ਜਾਵੇ | ਆਗੂਆਂ ਨੇ ਸਿਵਲ ਹਸਪਤਾਲ ਮਾਨਸਾ ਵਿਖੇ ਡਾਕਟਰਾਂ ਦੀ ਘਾਟ ਦਾ ਮੁੱਦਾ ਉਠਾਉਂਦਿਆਂ ਕਿਹਾ ਕਿ ਮੈਡੀਸਨ ਵਾਲੇ ਡਾਕਟਰਾਂ ਦੀਆਂ 3 ਅਸਾਮੀਆਂ ਮਨਜ਼ੂਰ ਹੋਣ ਦੇ ਬਾਵਜੂਦ ਇੱਕੋ ਹੀ ਮਾਹਿਰ ਹਫ਼ਤੇ ਦੇ 3 ਦਿਨ ਮਰੀਜ਼ਾਂ ਨੂੰ ਦੇਖਦਾ ਹੈ | ਅੱਖਾਂ ਦੇ ਡਾਕਟਰ ਦੀ ਕੋਈ ਵਿਵਸਥਾ ਨਹੀਂ ਅਤੇ ਨਾ ਹੀ ਇੱਥੇ ਸੀ.ਟੀ. ਸਕੈਨ ਅਤੇ ਐਮ.ਆਈ.ਆਰ. ਦੀ ਸਹੂਲਤ ਹੈ | ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਉਕਤ ਮਸਲੇ ਹੱਲ ਨਾ ਹੋਏ ਤਾਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ | ਇਸ ਮੌਕੇ ਸ਼ਵਿੰਦਰ ਸਿੰਘ ਸਿੱਧੂ, ਜਗਦੀਸ਼ ਰਾਏ, ਪਿ੍ਥੀ ਸਿੰਘ ਮਾਨ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਭਗਵੰਤ ਮਾਨ ਦੀ ਅਗਵਾਈ ਹੇਠ ਸਮੁੱਚੇ ਪੰਜਾਬ 'ਚ ਹੋ ਰਹੇ ਵਿਕਾਸ ਕੰਮ- ਬਰਿੰਦਰ ਗੋਇਲ ਅਗਲੀ ਖ਼ਬਰ ਬਲੱਡ ਬੈਂਕ ਮਾਨਸਾ ਵਲੋਂ ਖ਼ੂਨਦਾਨ ਦਿਵਸ ਮੌਕੇ ਸਿਵਲ ਹਸਪਤਾਲ ਵਿਖੇ ਕੈਂਪ
Ad Position 24