ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2026

ਮਲਕੀਤ ਸਿੰਘ ਨੇ ਨਾਇਬ ਤਹਿਸੀਲਦਾਰ ਵਜੋਂ ਅਹੁਦਾ ਸੰਭਾਲਿਆ <br/>

Ad Position 21
No active advertisement
ਅਜੀਤ ਡੈਸਕ 16-06-2026
ਭੀਖੀ, 15 ਜੂਨ (ਬਲਕਾਰ ਸਿੰਘ ਸਹੋਤਾ)- ਸਥਾਨਕ ਸਬ ਤਹਿਸੀਲ ਦਫ਼ਤਰ ਵਿਖੇ ਮਾਨਸਾ ਤੋਂ ਕਾਨੰੂਗੋ ਦੇ ਪਦ ਤੋਂ ਪਦ ਉੱਨਤ ਹੋ ਕੇ ਇੱਥੇ ਆਏ ਮਲਕੀਤ ਸਿੰਘ ਨੇ ਨਾਇਬ ਤਹਿਸੀਲਦਾਰ ਵਜੋਂ ਅਹੁਦਾ ਸੰਭਾਲ ਲਿਆ ਹੈ | ਇਸ ਮੌਕੇ ਦਫ਼ਤਰੀ ਸਟਾਫ਼ ਰੀਡਰ ਪਰਮਜੀਤ ਸਿੰਘ, ਸੰਦੀਪ ਕੌਰ, ਨਵਜੀਤ ਰਿਖੀ, ਏ.ਐਸ.ਐਮ ਨਵਨੀਤ ਗਰਗ, ਸਮੂਹ ਕਾਨੰੂਗੋ ਅਤੇ ਪਟਵਾਰੀਆਂ ਨੇ ਉਨ੍ਹਾਂ ਨੂੰ ਗੁਲਦਸਤਾ ਭੇਟ ਕਰ ਕੇ ਜੀ ਆਇਆਂ ਕਿਹਾ | ਨਵਨਿਯੁਕਤ ਨਾਇਬ ਤਹਿਸੀਲਦਾਰ ਨੇ ਕਿਹਾ ਕਿ ਸਬ ਤਹਿਸੀਲ ਦਫ਼ਤਰ ਦੇ ਸਮੂਹ ਅਧਿਕਾਰੀ ਅਤੇ ਕਰਮਚਾਰੀ ਲੋਕਾਂ ਨੂੰ ਪਾਰਦਰਸ਼ੀ ਅਤੇ ਭਿ੍ਸ਼ਟਾਚਾਰ ਮੁਕਤ ਸੇਵਾਵਾਂ ਦੇਣ ਲਈ ਪ੍ਰਤੀਬੱਧ ਹਨ | ਉਨ੍ਹਾਂ ਕਿਹਾ ਕਿ ਸਬ ਤਹਿਸੀਲ 'ਚ ਕੰਮਕਾਜ ਲਈ ਆਉਣ ਵਾਲੇ ਹਰ ਵਿਅਕਤੀ ਦਾ ਸਵਾਗਤ ਹੈ ਅਤੇ ਉਹ ਕਿਸੇ ਵੀ ਸਮੇਂ ਬੇਝਿਜਕ ਮੈਨੂੰ ਮਿਲ ਸਕਦੇ ਹਨ | ਉੱਧਰ ਐਡਵੋਕੇਟ ਮਨੋਜ ਕੁਮਾਰ ਸਿੰਗਲਾ, ਐਡਵੋਕੇਟ ਰਾਧੇ ਸ਼ਿਆਮ ਆਦਿ ਨੇ ਵੀ ਨਵਨਿਯੁਕਤ ਨਾਇਬ ਤਹਿਸੀਲਦਾਰ ਦਾ ਇੱਥੇ ਆਉਣ 'ਤੇ ਸਵਾਗਤ ਕੀਤਾ |

Ad Position 22
No active advertisement
ਪਿਛਲੀ ਖ਼ਬਰ ਮਜ਼ਦੂਰ ਮੁਕਤੀ ਮੋਰਚਾ ਵਲੋਂ ਐਸ. ਐਸ. ਪੀ. ਦਫ਼ਤਰ ਮਾਨਸਾ ਨੇੜੇ ਰੋਸ ਧਰਨਾ <br/> ਅਗਲੀ ਖ਼ਬਰ ਪ੍ਰੋ. ਅਜਮੇਰ ਸਿੰਘ ਔਲਖ ਦੀ ਬਰਸੀ ਨੂੰ ਸਮਰਪਿਤ ਭਾਸ਼ਨ ਤੇ ਪੁਸਤਕ ਪ੍ਰਦਰਸ਼ਨੀ ਲਗਾਈ <br/>
Ad Position 24
No active advertisement