ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2026

ਨਗਰ ਕੌਂਸਲ ਚੋਣਾਂ ਉਪਰੰਤ ਬਦਲਾਖੋਰੀ ਤਹਿਤ ਦਰਜ ਮੁਕੱਦਮੇ ਲੋਕਤੰਤਰ ਦਾ ਘਾਣ-ਸੰਘਰਸ਼ ਕਮੇਟੀ <br/>

Ad Position 21
No active advertisement
ਅਜੀਤ ਡੈਸਕ 16-06-2026

ਮਾਨਸਾ, 15 ਜੂਨ (ਬਲਵਿੰਦਰ ਸਿੰਘ ਧਾਲੀਵਾਲ)- 21 ਮੈਂਬਰੀ ਸੰਘਰਸ਼ ਕਮੇਟੀ ਨੇ ਦੋਸ਼ ਲਗਾਇਆ ਹੈ ਕਿ ਨਗਰ ਕੌਂਸਲ ਚੋਣਾਂ ਤੋਂ ਬਾਅਦ ਪੁਲਿਸ ਵਲੋਂ ਸਿਆਸੀ ਦਬਾਅ ਹੇਠ ਬਦਲਾਖੋਰੀ ਤਹਿਤ ਮੁਕੱਦਮੇ ਦਰਜ ਕੀਤੇ ਜਾ ਰਹੇ ਹਨ | ਇੱਥੇ ਹੋਈ ਇਕੱਤਰਤਾ ਮੌਕੇ ਬੁਲਾਰਿਆਂ ਨੇ ਕਿਹਾ ਕਿ ਵਾਰਡ ਨੰਬਰ 18 ਦੇ ਕੌਂਸਲਰ ਅਰਪਿਤ ਚੌਧਰੀ ਨੂੰ ਇਕ ਮੁਕੱਦਮੇ 'ਚ ਨਾਮਜ਼ਦ ਕਰਨਾ ਸਰਾਸਰ ਧੱਕਾ ਹੈ | ਉਨ੍ਹਾਂ ਦੱਸਿਆ ਕਿ ਪਹਿਲਾਂ ਇਸ ਆਜ਼ਾਦ ਉਮੀਦਵਾਰ ਦੇ ਨਾਮਜ਼ਦਗੀ ਪੱਤਰ ਰੱਦ ਕਰਵਾਉਣ ਲਈ ਹਰ ਹਰਬਾ ਵਰਤਿਆ ਗਿਆ ਪਰ ਲੋਕ ਰੋਹ ਅੱਗੇ ਪ੍ਰਸ਼ਾਸਨ ਨੂੰ ਨਾਮਜ਼ਦਗੀ ਪੱਤਰ ਦਰੁਸਤ ਪਾਉਣੇ ਪਏ | ਉਨ੍ਹਾਂ ਕਿਹਾ ਕਿ ਚੋਣਾਂ ਵਾਲੇ ਦਿਨ ਇਸ ਆਜ਼ਾਦ ਉਮੀਦਵਾਰ ਦੇ ਪਟਿਆਲਾ ਤੋਂ ਆਏ ਨਜ਼ਦੀਕੀ ਰਿਸ਼ਤੇਦਾਰ ਜੋ ਪੇਸ਼ੇ ਵਜੋਂ ਠੇਕੇਦਾਰੀ ਦਾ ਕੰਮ ਕਰਦੇ ਹਨ, ਨਾਲ ਡਰਾਈਵਰ ਅਤੇ ਨਿੱਜੀ ਗੰਨਮੈਨ ਵੀ ਮੌਜੂਦ ਸਨ ਅਤੇ ਉਹ ਗ਼ਲਤੀ ਨਾਲ ਆਪਣਾ ਲਾਇਸੈਂਸੀ ਹਥਿਆਰ ਲੈ ਆਏ | ਪੁਲਿਸ ਪ੍ਰਸ਼ਾਸਨ ਵਲੋਂ ਉਨ੍ਹਾਂ 'ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਗਈ ਅਤੇ ਕਾਨੂੰਨ ਮੁਤਾਬਿਕ ਉਨ੍ਹਾਂ ਨੂੰ ਜ਼ਮਾਨਤ ਵੀ ਮਿਲ ਗਈ ਸੀ ਪਰ ਹੁਣ ਜਿਉਂ-ਜਿਉਂ ਨਗਰ ਕੌਂਸਲ ਦੀ ਪ੍ਰਧਾਨਗੀ ਦੀ ਚੋਣ ਦਾ ਸਮਾਂ ਨੇੜੇ ਆ ਰਿਹਾ ਹੈ, ਇਸ ਮਾਮਲੇ 'ਚ ਨਵੀਆਂ ਕੜੀਆਂ ਜੋੜੀਆਂ ਜਾ ਰਹੀਆਂ ਹਨ | ਸੰਘਰਸ਼ ਕਮੇਟੀ ਨੇ ਫ਼ੈਸਲਾ ਕੀਤਾ ਕਿ ਪੁਲਿਸ ਪ੍ਰਸ਼ਾਸਨ ਦੀ ਇਸ ਕਾਰਵਾਈ ਦੇ ਵਿਰੋਧ 'ਚ 16 ਜੂਨ ਨੂੰ ਸ਼ਾਮ 4:30 ਵਜੇ ਰਾਜਨੀਤਕ, ਸਮਾਜਿਕ ਤੇ ਜਨਤਕ ਜਥੇਬੰਦੀਆਂ ਦੀ ਸਾਂਝੀ ਇਕੱਤਰਤਾ ਲਕਸ਼ਮੀ ਨਰਾਇਣ ਮੰਦਰ ਮਾਨਸਾ ਵਿਖੇ ਕੀਤੀ ਜਾਵੇਗੀ, ਜਿਸ 'ਚ ਤਿੱਖੇ ਸੰਘਰਸ਼ ਦੀ ਰੂਪ-ਰੇਖਾ ਉਲੀਕੀ ਜਾਵੇਗੀ | ਇਸ ਮੌਕੇ ਸਾਬਕਾ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ, ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਪ੍ਰੇਮ ਕੁਮਾਰ ਅਰੋੜਾ, ਭਾਜਪਾ ਆਗੂ ਮੁਨੀਸ਼ ਕੁਮਾਰ ਬੱਬੀ ਦਾਨੇਵਾਲੀਆ, ਸਤੀਸ਼ ਕੁਮਾਰ ਗੋਇਲ ਤੇ ਸਮੀਰ ਛਾਬੜਾ, ਐਡਵੋਕੇਟ ਗੁਰਲਾਭ ਸਿੰਘ ਮਾਹਲ, ਸੀ.ਪੀ.ਆਈ. ਦੇ ਜ਼ਿਲ੍ਹਾ ਸਕੱਤਰ ਕਿ੍ਸ਼ਨ ਚੌਹਾਨ, ਮੈਡੀਕਲ ਪ੍ਰੈਕਟੀਸ਼ਨਰ ਦੇ ਆਗੂ ਧੰਨਾ ਮੱਲ ਗੋਇਲ, ਸੋਸ਼ਲਿਸਟ ਪਾਰਟੀ ਦੇ ਆਗੂ ਹਰਿੰਦਰ ਸਿੰਘ ਮਾਨਸ਼ਾਹੀਆ, ਵਾਇਸ ਆਫ਼ ਮਾਨਸਾ ਦੇ ਪ੍ਰਧਾਨ ਡਾ. ਜਨਕ ਰਾਜ ਸਿੰਗਲਾ, ਆਰ.ਟੀ.ਆਈ. ਕਾਰਕੁਨ ਮਾਨਿਕ ਗੋਇਲ, ਸਾਬਕਾ ਕੌਂਸਲਰ ਜਤਿੰਦਰ ਕੁਮਾਰ ਆਗਰਾ, ਸਵਰਨਕਾਰ ਸੰਘ ਦੇ ਮਨਜੀਤ ਸਿੰਘ ਸਦਿਓੜਾ, ਹਰਵਿੰਦਰ ਸ਼ਰਮਾ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਭੁਪਿੰਦਰ ਕੁਮਾਰ ਦੀ ਮੌਤ ਦੇ ਮਾਮਲੇ 'ਚ ਇੱਕ ਵਿਅਕਤੀ 'ਤੇ ਪਰਚਾ ਦਰਜ, ਗਿ੍ਫ਼ਤਾਰ <br/> ਅਗਲੀ ਖ਼ਬਰ ਪੈਟਰੋਲ ਪੰਪ 'ਤੇ ਆਮ ਪੈਟਰੋਲ ਨਾ ਮਿਲਣ ਕਾਰਨ ਖਪਤਕਾਰ ਪ੍ਰੇਸ਼ਾਨ
Ad Position 24
No active advertisement