ਵੱਖ-ਵੱਖ ਥਾਵਾਂ ’ਤੇ ਠੰਢੇ ਮਿੱਠੇ ਜਲ ਦੀਆਂ ਛਬੀਲਾਂ ਲਗਾਈਆਂ
ਮਾਨਸਾ, 18 ਜੂਨ (ਬਲਵਿੰਦਰ ਸਿੰਘ ਧਾਲੀਵਾਲ/ਰਾਵਿੰਦਰ ਸਿੰਘ ਰਵੀ)- ਸ਼ਹੀਦਾਂ ਦੇ ਸਿਰਤਾਜ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਜ਼ਿਲ੍ਹੇ ਭਰ ‘ਚ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸਥਾਨਕ ਗੁਰਦੁਆਰਾ ਸਿੰਘ ਸਭਾ ਯਾਦਗਾਰ ਪਾਤਸ਼ਾਹੀ ਨੌਵੀਂ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਭਾਈ ਜਗਦੀਪ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲਿਆਂ ਦੇ ਜਥੇ ਨੇ ਇਲਾਹੀ ਬਾਣੀ ਦਾ ਕੀਰਤਨ ਸੁਣਾਂ ਕੇ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਗੁਰੂ ਜੀ ਦੇ ਸ਼ਹੀਦੀ ਇਤਿਹਾਸ ਬਾਰੇ ਚਾਨਣਾ ਪਾਇਆ। ਹਜੂਰੀ ਰਾਗੀ ਰਾਜਿੰਦਰ ਸਿੰਘ, ਅਵਤਾਰ ਸਿੰਘ, ਦਰਸ਼ਨ ਸਿੰਘ ਭੰਮੇ ਨੇ ਵੀ ਰਸ ਭਿੰਨਾ ਕੀਰਤਨ ਕੀਤਾ। ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਘਵੀਰ ਸਿੰਘ ਨੇ ਗੁਰੂ ਜੀ ਦੀ ਲਾਸਾਨੀ ਸ਼ਹਾਦਤ ਬਾਰੇ ਸੰਗਤਾਂ ਨੂੰ ਜਾਣੂ ਕਰਵਾਉਂਦਿਆਂ ਕਿਹਾ ਕਿ ਇਸ ਸ਼ਹਾਦਤ ਨੇ ਸਿੱਖਾਂ ਨੂੰ ਜ਼ੁਲਮ ਨਾਲ ਟੱਕਰ ਲੈਣ, ਅਕਾਲ ਪੁਰਖ ਦਾ ਭਾਣਾ ਮੰਨਣ ਅਤੇ ਸਬਰ, ਸੰਤੋਖ ਤੇ ਦ੍ਰਿੜ੍ਹਤਾ ਨਾਲ ਆਪਣੇ ਹੱਕਾਂ ਦੀ ਰੱਖਿਆ ਕਰਨ ਦਾ ਰਾਹ ਦਿਖਾਇਆ ਹੈ। ਸਮਾਗਮ ਦੌਰਾਨ ਠੰਢੇ ਮਿੱਠੇ ਪਾਣੀ ਦੀ ਛਬੀਲ ਵੀ ਲਗਾਈ ਗਈ। ਇਸ ਮੌਕੇ ਹਰਜੀਤ ਸਿੰਘ ਖ਼ਾਲਸਾ, ਜਸਵੀਰ ਸਿੰਘ ਖ਼ਾਲਸਾ, ਬਲਵੀਰ ਸਿੰਘ �ਲਖ, ਹੈੱਡ ਗ੍ਰੰਥੀ ਟੇਕ ਸਿੰਘ, ਗ੍ਰੰਥੀ ਮੇਹਰ ਸਿੰਘ ਅਕਲੀਆ, ਤੇਜਿੰਦਰ ਸਿੰਘ ਟੀਟੂ, ਬਲਜੀਤ ਸਿੰਘ ਸੇਠੀ, ਇੰਦਰਜੀਤ ਸਿੰਘ ਮੁਨਸ਼ੀ, ਐਡਵੋਕੇਟ ਭੁਪਿੰਦਰ ਸਿੰਘ, ਬੀਰਬਲ ਸਿੰਘ ਖ਼ਾਲਸਾ, ਗੁਰਪ੍ਰੀਤ ਸਿੰਘ, ਡਾ. ਲਖਵਿੰਦਰ ਸਿੰਘ ਮੂਸਾ, ਡਾ. ਤਰਲੋਕ ਸਿੰਘ, ਗੁਰਮੇਲ ਸਿੰਘ ਖਿਆਲਾ, ਪਵਨ ਦੀਪ ਖ਼ਾਲਸਾ ਆਦਿ ਹਾਜ਼ਰ ਸਨ।
ਠੰਢੇ ਮਿੱਠੇ ਜਲ ਦੀਆਂ ਛਬੀਲਾਂ ਲਗਾਈਆਂ
ਬਾਬਾ ਭਾਈ ਗੁਰਦਾਸ ਡੇਰਾ ਵਿਖੇ ਮਹੰਤ ਕੇਸ਼ਵ ਮੁਨੀ ਦੀ ਅਗਵਾਈ ‘ਚ ਸ਼ਰਧਾਲੂਆਂ ਵਲੋਂ ਸ਼ਹੀਦੀ ਦਿਹਾੜੇ ਮੌਕੇ ਛਬੀਲ ਲਗਾਈ ਗਈ। ਉਨ੍ਹਾਂ ਸੰਗਤਾਂ ਨੂੰ ਗੁਰੂ ਜੀ ਦੇ ਜੀਵਨ ਤੋਂ ਸੇਧ ਲੈਣ ਦੀ ਅਪੀਲ ਕੀਤੀ। ਇਸੇ ਦੌਰਾਨ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਮਾਨਸਾ ਦੇ ਅਧਿਆਪਕਾਂ ਤੇ ਵਿਦਿਆਰਥੀਆਂ ਵਲੋਂ ਸਕੂਲ ਦੇ ਮੁੱਖ ਗੇਟ ਅੱਗੇ ਠੰਢੇ ਮਿੱਠੇ ਪਾਣੀ ਦੀ ਛਬੀਲ ਲਗਾਈ ਗਈ। ਇਸ ਮੌਕੇ ਡਾਇਰੈਕਟਰ ਦਰਸ਼ਨ ਸਿੰਘ, ਅਧਿਆਪਕ ਦਵਿੰਦਰ ਸਿੰਘ, ਰਸ਼ਪਾਲ ਸਿੰਘ, ਜਸਪ੍ਰੀਤ ਸਿੰਘ ਸਮੇਤ ਵਿਦਿਆਰਥੀ ਆਦਿ ਹਾਜ਼ਰ ਸਨ।
ਬੁਢਲਾਡਾ ਵਿਖੇ ਸ੍ਰੀ ਗੁਰੁ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ
ਬੁਢਲਾਡਾ ਤੋਂ ਸਵਰਨ ਸਿੰਘ ਰਾਹੀ ਅਨੁਸਾਰ- ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਨਵੀਨ ਬੁਢਲਾਡਾ ਦੀ ਸੰਗਤ ਵਲੋਂ ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠਾਂ ਦੇ ਭੋਗ ਉਪਰੰਤ ਪ੍ਰਸਿੱਧ ਪ੍ਰਚਾਰਕ ਭਾਈ ਗੁਰਨਾਮ ਸਿੰਘ ਰਾਮਾਂ ਮੰਡੀ ਵਾਲੇ, ਭਾਈ ਜਗਜੀਤ ਸਿੰਘ ਖਾਰੇ ਵਾਲੇ ਅਤੇ ਸਥਾਨਕ ਰਾਗੀ ਭਾਈ ਸੁਖਵਿੰਦਰ ਸਿੰਘ ਸੀਤਲ ਤੇ ਭਾਈ ਜਸਵਿੰਦਰ ਸਿੰਘ ਦੇ ਜਥਿਆਂ ਨੇ ਗੁਰਬਾਣੀ ਕੀਰਤਨ ਸੁਣਾਉਂਦਿਆਂ ਸੰਗਤਾਂ ਨੂੰ ਗੁਰੂ ਜੀ ਦੀ ਸ਼ਹੀਦੀ ਬਾਬਤ ਪ੍ਰਸੰਗ ਸੁਣਾਏ। ਗੁਰਦੁਆਰਾ ਕਮੇਟੀ ਦੇ ਪ੍ਰਧਾਨ ਗੁਰਨਾਮ ਸਿੰਘ ਕੋਹਲੀ ਨੇ ਸਮਾਗਮਾਂ ਦੌਰਾਨ ਸੇਵਾਵਾਂ ਨਿਭਾਉਣ ਵਾਲੇ ਸੇਵਾਦਾਰਾਂ, ਵੱਖ-ਵੱਖ ਲੋਕਲ ਗੁਰਦੁਆਰਾ ਕਮੇਟੀਆਂ, ਸਭਾ ਸੁਸਾਇਟੀਆਂ ਦੇ ਨੁਮਾਇੰਦੇ ਅਤੇ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਮਾਤਾ ਗੁਜਰੀ ਜੀ ਭਲਾਈ ਕੇਂਦਰ ਦੇ ਸੇਵਾਦਾਰਾਂ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਠੰਢੇ ਮਿੱਠੇ ਜਲ ਦੀ ਛਬੀਲ ਵੀ ਲਗਾਈ ਗਈ।
ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ
ਜੌੜਕੀਆਂ ਤੋਂ ਲਕਵਿੰਦਰ ਸ਼ਰਮਾ ਅਨੁਸਾਰ- ਸਥਾਨਕ ਕਸਬੇ ਦੇ ਵੱਖ-ਵੱਖ ਪਿੰਡਾਂ ਵਿੱਚ ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਗੁਰੂ ਘਰਾਂ ‘ਚ ਸ੍ਰੀ ਅਖੰਡ ਪਾਠਾਂ ਦੇ ਭੋਗ ਪਾਏ ਗਏ ਅਤੇ ਰਾਗੀ ਜਥਿਆਂ ਨੇ ਗੁਰਬਾਣੀ ਦਾ ਕੀਰਤਨ ਕਰ ਕੇ ਸੰਗਤਾਂ ਨੂੰ ਨਿਹਾਲ ਕੀਤਾ। ਪਿੰਡ ਬਹਿਣੀਵਾਲ ਦੀ ਸੰਗਤ ਵੱਲੋਂ ਠੰਢੇ ਮਿੱਠੇ ਜਲ ਦੀ ਛਬੀਲ ਲਾਈ ਗਈ। ਇਸ ਮੌਕੇ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਨੱਥਾ ਸਿੰਘ, ਡਾ. ਰਾਜਵੀਰ ਸਿੰਘ ਢਿੱਲੋਂ, ਗੁਰਦੀਪ ਸਿੰਘ ਤੂਰ ਆਦਿ ਹਾਜ਼ਰ ਸਨ।
ਪੰਜਵੇਂ ਪਾਤਿਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ
ਅਜੀਤ ਡੈਸਕ
19-06-2026