ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2026

ਮੁੱਖ ਮੰਤਰੀ ਭਲਕੇ ਕਰਨਗੇ ਜ਼ਿਲ੍ਹੇ ਦੇ ਪਿੰਡ ਧਰਮਪੁਰਾ ’ਚ ਲੋਕ ਮਿਲਣੀ

Ad Position 21
No active advertisement
ਅਜੀਤ ਡੈਸਕ 23-06-2026

ਬਰੇਟਾ, 22 ਜੂਨ (ਜੀਵਨ ਸ਼ਰਮਾ)- ਨੇੜਲੇ ਪਿੰਡ ਧਰਮਪੁਰਾ ਵਿਖੇ 24 ਜੂਨ ਨੂੰ ਸ਼ਾਮ 5 ਵਜੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਲੋਕ ਮਿਲਣੀ ਪ੍ਰੋਗਰਾਮ ਲਈ ਪਹੁੰਚ ਰਹੇ ਹਨ। ਲੋਕ ਮਿਲਣੀ ਵਾਲੀ ਥਾਵਾਂ ਅਤੇ ਹੋਰਨਾਂ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਹਲਕਾ ਵਿਧਾਇਕ ਬੁੱਧ ਰਾਮ, ਏ.ਡੀ.ਸੀ. (ਜ) ਪੂਨਮ ਸਿੰਘ, ਏ.ਡੀ.ਸੀ. (ਵਿਕਾਸ) ਕ੍ਰਿਤਿਕਾ ਗੋਇਲ ਅਤੇ ਐਸ.ਡੀ.ਐਮ. ਸਰਦੂਲਗੜ੍ਹ ਹਰਜਿੰਦਰ ਸਿੰਘ ਜੱਸਲ ਪਹੁੰਚੇ। ਵਿਧਾਇਕ ਬੁੱਧ ਰਾਮ ਨੇ ਦੱਸਿਆ ਕਿ ਮੁੱਖ ਮੰਤਰੀ ਪਿੰਡ ਧਰਮਪੁਰਾ ਵਿਖੇ ਲੋਕ ਮਿਲਣੀ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਸੁਣਨਗੇ ਅਤੇ ਪਿੰਡ ਲਈ ਗਰਾਂਟ ਵੀ ਜਾਰੀ ਕਰਨਗੇ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਦੀ ਆਮਦ ਦੇ ਸੰਬੰਧ ’ਚ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ । ਇਸ ਮੌਕੇ ਸਰਪੰਚ ਸੁਖਜਿੰਦਰ ਸਿੰਘ ਕਾਲਾ ਵੀ ਹਾਜ਼ਰ ਸਨ ।

Ad Position 22
No active advertisement
ਪਿਛਲੀ ਖ਼ਬਰ ਅਵਤਾਰ ਸਿੰਘ ਈਲਵਾਲ ਲਈ ਵਿਧਾਨ ਸਭਾ ਹਲਕਾ ਸੰਗਰੂਰ ਤੋਂ ਟਿਕਟ ਦੀ ਕੀਤੀ ਮੰਗ ਅਗਲੀ ਖ਼ਬਰ ਖ਼ਿਆਲਾ ਕਲਾਂ ਦੇ ਹਸਪਤਾਲ ਨੂੰ ਅਪਗ੍ਰੇਡ ਕਰਨ ਸੰਬੰਧੀ ਵਫ਼ਦ ਵਿਧਾਇਕ ਨੂੰ ਮਿਲਿਆ
Ad Position 24
No active advertisement