02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2026

ਐਨ. ਐਚ. ਐਮ. ਕਰਮਚਾਰੀਆਂ ਵਲੋਂ ਮੁੱਖ ਮੰਤਰੀ ਦੇ ਪ੍ਰੋਗਰਾਮ ਦਾ ਵਿਰੋਧ ਕਰਨ ਦਾ ਐਲਾਨ

Ad Position 21
No active advertisement
ਅਜੀਤ ਡੈਸਕ 23-06-2026

ਮਾਨਸਾ, 22 ਜੂਨ (ਗੁਰਚੇਤ ਸਿੰਘ ਫੱਤੇਵਾਲੀਆ)- ਨੈਸ਼ਨਲ ਹੈਲਥ ਮਿਸ਼ਨ ਕਰਮਚਾਰੀ ਮੰਗਾਂ ਨੂੰ ਲੈ ਕੇ ਅਣਮਿਥੇ ਸਮੇਂ ਲਈ ਸਥਾਨਕ ਸਿਵਲ ਸਰਜਨ ਦਫ਼ਤਰ ਦੇ ਬਾਹਰ ਧਰਨਾ ਲਗਾ ਕੇ ਬੈਠ ਗਏ ਹਨ । ਕਰਮਚਾਰੀਆਂ ਵਲੋਂ 24 ਜੂਨ ਨੂੰ ਜ਼ਿਲ੍ਹੇ ਦੇ ਪਿੰਡ ਧਰਮਪੁਰਾ ਵਿਖੇ ਹੋਣ ਵਾਲੀ ਮੁੱਖ ਮੰਤਰੀ ਦੀ ਲੋਕ ਮਿਲਣੀ ਪ੍ਰੋਗਰਾਮ ਦਾ ਵਿਰੋਧ ਕਰਨ ਦਾ ਐਲਾਨ ਵੀ ਕੀਤਾ ਗਿਆ ਹੈ। ਜ਼ਿਲ੍ਹਾ ਪ੍ਰਧਾਨ ਰਵਿੰਦਰ ਕੁਮਾਰ, ਜਗਦੇਵ ਸਿੰਘ ਅਤੇ ਮਨਦੀਪ ਕੌਰ ਨੇ ਰੋਸ ਪ੍ਰਗਟਾਉਂਦਿਆਂ ਕਿਹਾ ਕਿ ਉਹ ਲੰਬੇ ਸਮੇਂ ਤੋਂ ਨਿਗੂਣੀਆਂ ਤਨਖ਼ਾਹਾਂ ’ਤੇ ਕੰਮ ਕਰ ਰਹੇ ਹਨ ਪਰ ਉਨ੍ਹਾਂ ਨੂੰ ਹਾਲੇ ਤੱਕ ਨਾ ਤਾਂ ਪੱਕਾ ਕੀਤਾ ਗਿਆ ਅਤੇ ਨਾ ਹੀ ਕੋਈ ਹੋਰ ਸਹੂਲਤਾਂ ਦਿੱਤੀਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨਾਲ ਵਾਰ-ਵਾਰ ਮੀਟਿੰਗਾਂ ਕਰਨ ਦੇ ਬਾਵਜੂਦ ਸਰਕਾਰ ਮੰਗਾਂ ਪ੍ਰਤੀ ਗੰਭੀਰ ਨਹੀਂ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਆਪ ਸਰਕਾਰ ਵਲੋਂ ਵਿਧਾਨ ਸਭਾ ਚੋਣਾਂ ਮੌਕੇ ਕੱਚੇ ਕਰਮਚਾਰੀਆਂ ਨੂੰ ਪੱਕਾ ਕਰਨ ਸਮੇਤ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਦਾ ਵਾਅਦਾ ਕੀਤਾ ਗਿਆ ਸੀ ਪਰ ਸਰਕਾਰ ਦੇ 4 ਸਾਲ ਪੂਰੇ ਹੋਣ ’ਤੇ ਵੀ ਮੰਗਾਂ ਨੂੰ ਬੂਰ ਨਹੀਂ ਪਿਆ। ਇਸ ਦੌਰਾਨ ਕਰਮਚਾਰੀਆਂ ਵਲੋਂ 2 ਜੁਲਾਈ ਨੂੰ ਮੁੱਖ ਮੰਤਰੀ ਪੰਜਾਬ ਦੀ ਸੰਗਰੂਰ ਰਿਹਾਇਸ਼ ਦਾ ਘਿਰਾਓ ਕਰਨ ਦਾ ਵੀ ਐਲਾਨ ਕੀਤਾ ਗਿਆ। ਉਨ੍ਹਾਂ ਮੰਗ ਕੀਤੀ ਕਿ ਕੱਚੇ ਕਰਮਚਾਰੀਆਂ ਨੂੰ ਤੁਰੰਤ ਪੱਕਾ ਕੀਤਾ ਜਾਵੇ, ਤਨਖ਼ਾਹਾਂ ’ਚ ਵਾਧਾ ਕਰਨ ਸਮੇਤ ਸਾਰੀਆਂ ਮੰਗਾਂ ਮੰਨੀਆਂ ਜਾਣ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਤੁਰੰਤ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ। ਇਸ ਮੌਕੇ ਅਵਤਾਰ ਸਿੰਘ, ਰੇਨੂੰ, ਦੀਪ ਸ਼ਿਖਾ, ਮੀਨਾਕਸ਼ੀ, ਸ਼ਰਨਜੀਤ ਕੌਰ, ਰਾਜਵੀਰ ਕੌਰ, ਕਰਮਵੀਰ ਕੌਰ, ਰਾਧੇ ਸ਼ਿਆਮ, ਹਰਜਿੰਦਰ ਸਿੰਘ ਆਦਿ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਐਡਵੋਕੇਟ ਈਸ਼ਵਰ ਦਾਸ ਅਗਰਵਾਲ ਵੈੱਲਫੇਅਰ ਬੋਰਡ ਜ਼ਿਲ੍ਹਾ ਮਾਨਸਾ ਦੇ ਚੇਅਰਮੈਨ ਨਿਯੁਕਤ ਅਗਲੀ ਖ਼ਬਰ ਵਿਧਾਇਕ ਲਾਭ ਸਿੰਘ ਉੱਗੋਕੇ ਨੇ ਪਿੰਡ ਮੌੜਾਂ ਵਿਖੇ ਲੋਕ ਮਿਲਣੀ ਪ੍ਰੋਗਰਾਮ ਕੀਤਾ
Ad Position 24
No active advertisement