02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2026

ਧਾਰਮਿਕ ਭਾਵਨਾਵਾਂ ਭੜਕਾਉਣ ਦੇ ਦੋਸ਼ ਹੇਠ ਜੇਲ੍ਹ ਭੇਜਿਆ

Ad Position 21
No active advertisement
ਅਜੀਤ ਡੈਸਕ 23-06-2026

ਜੋਗਾ, 22 ਜੂਨ (ਵਿ.ਪ੍ਰਤੀ.)- ਧਾਰਮਿਕ ਭਾਵਨਾਵਾਂ ਭੜਕਾਉਣ ਦੇ ਪੁਰਾਣੇ ਮਾਮਲੇ ’ਚ ਜੋਗਾ ਪੁਲਿਸ ਨੇ ਆਦਰਸ਼ ਸਕੂਲ ਚਾਉਕੇ ਦੇ ਅਧਿਆਪਕ ਸੰਦੀਪ ਸਿੰਘ ਵਾਸੀ ਰੜ੍ਹ ਨੂੰ ਕਾਬੂ ਕਰ ਕੇ ਜੇਲ੍ਹ ਭੇਜ ਦਿੱਤਾ ਹੈ। ਉਸ ਖਿਲਾਫ ਇਕ ਸਾਲ ਪਹਿਲਾਂ ਮਾਮਲਾ ਦਰਜ ਕੀਤਾ ਗਿਆ ਸੀ। ਜਾਣਕਾਰੀ ਅਨੁਸਾਰ ਆਦਰਸ਼ ਸਕੂਲ ਚਾਉਕੇ ਦੇ ਮਾਮਲੇ ’ਤੇ ਸਕੂਲ ਦੇ ਐਮ. ਡੀ. ਗੁਰਮੇਲ ਸਿੰਘ ਠੇਕੇਦਾਰ ਨੇ ਧਾਰਮਿਕ ਸ਼ਰਧਾ ਪ੍ਰਤੀ ਕੋਈ ਟਿੱਪਣੀ ਕੀਤੀ ਸੀ । ਉਕਤ ਖ਼ਿਲਾਫ਼ ਮਾਮਲਾ ਦਰਜ ਕਰਨ ਤੋਂ ਬਾਅਦ ਇਹ ਮਾਮਲਾ ਕਾਨੂੰਨੀ ਤੌਰ ’ਤੇ ਨਿੱਬੜ ਗਿਆ ਸੀ। ਉਕਤ ਨੇ ਠੇਕੇਦਾਰ ਪ੍ਰਤੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਕਰ ਦਿੱਤੀ, ਜਿਸ ਦੀ ਉਨ੍ਹਾਂ ਸ਼ਿਕਾਇਤ ਕਰ ਦਿੱਤੀ ਸੀ। ਥਾਣਾ ਜੋਗਾ ਦੇ ਮੁਖੀ ਨਿਰਮਲਜੀਤ ਸਿੰਘ ਨੇ ਦੱਸਿਆ ਕਿ ਕਥਿਤ ਦੋਸ਼ੀ ਨੂੰ ਜੇਲ੍ਹ ਭੇਜ ਦਿੱਤਾ ਗਿਆ ਹੈ।
ਲਾਹਣ ਤੇ ਸ਼ਰਾਬ ਬਰਾਮਦ
ਮਾਨਸਾ, 22 ਜੂਨ (ਵਿ.ਪ੍ਰਤੀ.)- ਥਾਣਾ ਸਦਰ ਬੁਢਲਾਡਾ ਪੁਲਿਸ ਪਾਰਟੀ ਨੇ ਸੁਖਪਾਲ ਸਿੰਘ ਵਾਸੀ ਹਸਨਪੁਰ ਕੋਲੋਂ 25 ਲੀਟਰ ਲਾਹਣ, ਥਾਣਾ ਸ਼ਹਿਰੀ-1 ਮਾਨਸਾ ਪੁਲਿਸ ਨੇ ਮਨਪ੍ਰੀਤ ਸਿੰਘ ਵਾਸੀ ਫ਼ਤਿਹਪੁਰ ਹਾਲ ਆਬਾਦ ਮਾਨਸਾ ਤੋਂ 11 ਬੋਤਲਾਂ ਠੇਕਾ ਦੇਸੀ ਹਰਿਆਣਾ ਮਾਰਕਾ ਸ਼ਰਾਬ ਬਰਾਮਦ ਕੀਤੀ ਹੈ। ਦੋਵਾਂ ਖ਼ਿਲਾਫ਼ ਐਕਸਾਈਜ਼ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ।

Ad Position 22
No active advertisement
ਪਿਛਲੀ ਖ਼ਬਰ ਮਲਕੀਤ ਕੌਰ ਸਹੋਤਾ ਕਾਂਗਰਸ ਐਸ. ਸੀ. ਡਿਪਾਰਟਮੈਂਟ ਦੀ ਸੂਬਾ ਸਕੱਤਰ ਨਿਯੁਕਤ ਅਗਲੀ ਖ਼ਬਰ ਐਡਵੋਕੇਟ ਈਸ਼ਵਰ ਦਾਸ ਅਗਰਵਾਲ ਵੈੱਲਫੇਅਰ ਬੋਰਡ ਜ਼ਿਲ੍ਹਾ ਮਾਨਸਾ ਦੇ ਚੇਅਰਮੈਨ ਨਿਯੁਕਤ
Ad Position 24
No active advertisement