20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-06-2026

ਸਾਂਝੇ ਮੋਰਚੇ ਵਲੋਂ ਪਹਿਲੀ ਜੁਲਾਈ ਨੂੰ ਕੈਬਨਿਟ ਮੰਤਰੀਆਂ ਤੇ ਵਿਧਾਇਕਾਂ ਦੇ ਘਰਾਂ ਦਾ ਕੀਤਾ ਜਾਵੇਗਾ ਘਿਰਾਓ

Ad Position 21
No active advertisement
ਅਜੀਤ ਡੈਸਕ 25-06-2026
ਮਾਨਸਾ, 24 ਜੂਨ (ਬਲਵਿੰਦਰ ਸਿੰਘ ਧਾਲੀਵਾਲ)- ਸਾਂਝੇ ਮੋਰਚੇ ਵਲੋਂ ਫ਼ੈਸਲਾ ਕੀਤਾ ਗਿਆ ਹੈ ਕਿ ਕਰਮਚਾਰੀਆਂ ਦੀਆਂ ਭਖਦੀਆਂ ਤੇ ਜਾਇਜ਼ ਮੰਗਾਂ ਨੂੰ ਲੈ ਕੇ ਪਹਿਲੀ ਜੁਲਾਈ ਨੂੰ ਕੈਬਨਿਟ ਮੰਤਰੀਆਂ ਅਤੇ ਸੱਤਾਧਾਰੀ ਧਿਰ ਦੇ ਵਿਧਾਇਕਾਂ ਦੀਆਂ ਰਿਹਾਇਸ਼ਾਂ ਦਾ ਘਿਰਾਓ ਕੀਤਾ ਜਾਵੇਗਾ। ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨੇੜੇ ਰੋਸ ਰੈਲੀ ਨੂੰ ਸੰਬੋਧਨ ਕਰਦਿਆਂ ਪੀ.ਐਸ.ਐਮ.ਐਸ.ਯੂ. ਦੇ ਪ੍ਰਧਾਨ ਪ੍ਰਤਾਪ ਸਿੰਘ ਖੁਡਾਲ ਤੇ ਪੈਨਸ਼ਨਰਜ਼ ਐਸੋਸੀਏਸ਼ਨ ਦੇ ਪ੍ਰਧਾਨ ਸਿਕੰਦਰ ਸਿੰਘ ਘਰਾਂਗਣਾ ਨੇ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਕਰਮਚਾਰੀਆਂ ਦੀਆਂ ਮੰਗਾਂ ਮੰਨਣ ਤੋਂ ਭੱਜ ਰਹੀ ਹੈ। ਉਨ੍ਹਾਂ ਐਲਾਨ ਕੀਤਾ ਕਿ ਕਰਮਚਾਰੀ ਤੇ ਸੇਵਾ ਮੁਕਤ ਮੁਲਾਜ਼ਮਾਂ ਵਲੋਂ ਮੰਗਾਂ ਮੰਨਵਾਉਣ ਲਈ ਆਰ-ਪਾਰ ਦੀ ਲੜਾਈ ਲੜੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸੇ ਰੈਲੀ ਤਹਿਤ 17 ਜੁਲਾਈ ਨੂੰ ਮੋਹਾਲੀ ਵਿਖੇ ਮਹਾਂ ਰੈਲੀ ਕੀਤੀ ਜਾਵੇਗੀ, ਜਿਸ ’ਚ ਰਾਜ ਭਰ ’ਚੋਂ ਲੱਖਾਂ ਦੀ ਗਿਣਤੀ ’ਚ ਮੁਲਾਜ਼ਮ ਤੇ ਪੈਨਸ਼ਨਰ ਸ਼ਿਰਕਤ ਕਰਨਗੇ। ਉਨ੍ਹਾਂ ਮੰਗ ਕੀਤੀ ਕਿ ਪਰਖ ਕਾਲ ਦੀ ਸ਼ਰਤ ਤੁਰੰਤ ਖ਼ਤਮ ਕੀਤੀ ਜਾਵੇ, ਨਵੇਂ ਭਰਤੀ ਮੁਲਾਜ਼ਮਾਂ ’ਤੇ ਕੇਂਦਰੀ ਸਕੇਲ ਥੋਪਣ ਦੀ ਬਜਾਏ ਪੰਜਾਬ ਤਨਖ਼ਾਹ ਸਕੇਲ ਲਾਗੂ ਕੀਤੇ ਜਾਣ, 4,9 ਤੇ 14 ਸਾਲਾ ਪ੍ਰਗਤੀਸ਼ੀਲ ਸਕੀਮ ਨੂੰ ਮੁੜ ਬਹਾਲ ਕਰਨ ਦੇ ਨਾਲ ਹੀ ਪੈਨਸ਼ਨ ਦੁਹਰਾਈ ਲਈ 2.59 ਦਾ ਗੁਣਾਂਕ ਲਾਗੂ ਕੀਤਾ ਜਾਵੇ। ਇਸੇ ਤਰ੍ਹਾਂ ਮੁਲਾਜ਼ਮਾਂ ’ਤੇ ਮੜ੍ਹਿਆ 200 ਰੁਪਏ ਵਿਕਾਸ ਟੈਕਸ ਤੁਰੰਤ ਬੰਦ ਕੀਤਾ ਜਾਵੇ। ਸੰਬੋਧਨ ਤੇ ਸ਼ਾਮਲ ਹੋਣ ਵਾਲਿਆਂ ’ਚ ਮੁਲਾਜ਼ਮ ਆਗੂ ਡੀ.ਸੀ. ਦਫ਼ਤਰ ਯੂਨੀਅਨ ਦੇ ਜਸਵੰਤ ਸਿੰਘ ਮੌਜੋਂ ਤੇ ਹਰਪ੍ਰੀਤ ਸਿੰਘ ਬਿੱਟੂ, ਪੰਜਾਬ ਸੁਬਾਰਡੀਨੇਟ ਯੂਨੀਅਨ ਦੇ ਰਾਜ ਕੁਮਾਰ ਰੰਗਾ, ਪੁਲਿਸ ਪੈਨਸ਼ਨਰਜ਼ ਐਸੋਸੀਏਸ਼ਨ ਦੇ ਰਾਮ ਸਿੰਘ, ਜਗਸੀਰ ਸਿੰਘ, ਪੁਰਾਣੀ ਪੈਨਸ਼ਨ ਬਹਾਲੀ ਯੂਨੀਅਨ ਦੇ ਧਰਮਿੰਦਰ ਸਿੰਘ, ਅਧਿਆਪਕ ਆਗੂ ਅਮਨਦੀਪ ਸ਼ਰਮਾ, ਲਖਨ ਲਾਲ ਮੌੜ, ਦਰਸ਼ਨ ਸਿੰਘ ਜੋਗਾ,ਦਰਸ਼ਨ ਸਿੰਘ ਨੰਗਲ, ਆਈ.ਐਮ.ਏ. ਦੇ ਡਾ. ਤਿਰਲੋਕ ਸਿੰਘ, ਦਰਸ਼ਨ ਸਿੰਘ ਅਲੀਸ਼ੇਰ, ਜਗਦੇਵ ਸਿੰਘ ਘੁਰਕਣੀ, ਬਿੱਕਰ ਸਿੰਘ ਮਾਖਾ ਆਦਿ ਸਨ।
Ad Position 22
No active advertisement
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ (ਡਕੌਦਾ) ਵਲੋਂ ਜੋਗਾ ਥਾਣੇ ਨੇੜੇ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਲੋਕ ਮਿਲਣੀ ਦੌਰਾਨ ਕੋਵਿਡ ਵਲੰਟੀਅਰਾਂ ਨੇ ਮੁੱਖ ਮੰਤਰੀ ਨੂੰ ਸੌਂਪਿਆ ਮੰਗ-ਪੱਤਰ
Ad Position 24