20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-06-2026

ਮੁੱਖ ਮੰਤਰੀ ਦੀ ਲੋਕ ਮਿਲਣੀ ’ਚ ਰੋਸ ਪ੍ਰਗਟ ਕਰਨ ਜਾ ਰਹੇ ਅਕਾਲੀ ਆਗੂ ਹਿਰਾਸਤ ’ਚ ਲਏ-ਦੇਰ ਸ਼ਾਮ ਛੱਡੇ

Ad Position 21
No active advertisement
ਅਜੀਤ ਡੈਸਕ 25-06-2026
ਧਰਮਪੁਰਾ (ਮਾਨਸਾ), 24 ਜੂਨ (ਬਲਵਿੰਦਰ ਸਿੰਘ ਧਾਲੀਵਾਲ/ਪਾਲ ਸਿੰਘ ਮੰਡੇਰ)- ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਪਿੰਡ ਧਰਮਪੁਰਾ ਵਿਖੇ ਲੋਕ ਮਿਲਣੀ ਦਾ ਵਿਰੋਧ ਕਰਨ ਜਾ ਰਹੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਆਗੂਆਂ ਨੂੰ ਪੁਲਿਸ ਵਲੋਂ ਹਿਰਾਸਤ ’ਚ ਲੈ ਲਿਆ ਗਿਆ। ਕਾਲੀਆਂ ਝੰਡੀਆਂ ਲੈ ਕੇ ਨਾਅਰੇਬਾਜ਼ੀ ਕਰਦੇ ਹੋਏ ਇਹ ਆਗੂ ਹੈਲੀਪੈਡ ਨਜ਼ਦੀਕ ਪਹੁੰਚਣ ਵਾਲੇ ਸਨ, ਨੂੰ ਡੀ. ਐਸ. ਪੀ. ਪੁਸ਼ਪਿੰਦਰ ਸਿੰਘ ਗਿੱਲ ਦੀ ਅਗਵਾਈ ‘ਚ ਗ੍ਰਿਫ਼ਤਾਰ ਕਰ ਲਿਆ ਗਿਆ। ਸਾਰਿਆਂ ਨੂੰ ਜੋਗਾ ਥਾਣਾ ਵਿਖੇ ਬੰਦ ਕਰ ਦਿੱਤਾ ਅਤੇ ਦੇਰ ਸ਼ਾਮ ਛੱਡ ਦਿੱਤਾ ਗਿਆ। ਇਨ੍ਹਾਂ ਆਗੂਆਂ ‘ਚ ਹਲਕਾ ਬੁਢਲਾਡਾ ਦੇ ਇੰਚਾਰਜ ਡਾ. ਨਿਸ਼ਾਨ ਸਿੰਘ, ਜ਼ਿਲ੍ਹਾ ਪ੍ਰਧਾਨ ਬਲਵੀਰ ਸਿੰਘ ਬੀਰੋਕੇ, ਜ਼ਿਲ੍ਹਾ ਸ਼ਹਿਰੀ ਪ੍ਰਧਾਨ ਜਤਿੰਦਰ ਸਿੰਘ ਸੋਢੀ, ਯੂਥ ਆਗੂ ਰਮਨਦੀਪ ਸਿੰਘ ਗੁੜੱਦੀ, ਹਰਮੇਲ ਸਿੰਘ ਕਲੀਪੁਰ, ਅਮਰਜੀਤ ਸਿੰਘ ਕੁਲਾਣਾ, ਜਸਵੀਰ ਸਿੰਘ ਜੱਸੂ ਕੁੱਲਰੀਆਂ, ਸਿਕੰਦਰ ਸਿੰਘ ਜ਼ੈਲਦਾਰ, ਜਗਜੀਤ ਸਿੰਘ ਗੋਬਿੰਦਪੁਰਾ, ਰਣਜੀਤ ਸਿੰਘ ਗੋਬਿੰਦਪੁਰਾ, ਤਾਰਾ ਸਿੰਘ ਬਿਰਦੀ, ਕਰਮਜੀਤ ਸਿੰਘ ਸਰਪੰਚ, ਗਗਨ ਉੱਪਲ ਬੋਹਾ, ਗੁਰਦੀਪ ਸਿੰਘ ਬੋਹਾ, ਡੀ.ਸੀ. ਕੁੱਲਰੀਆਂ ਆਦਿ ਸਨ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਵਲੋਂ ਦੋਖੀ ਕਰਾਰ ਦੇਣ ਤੋਂ ਉਪਰੰਤ ਮੁੱਖ ਮੰਤਰੀ ਨੂੰ ਇਖ਼ਲਾਕੀ ਤੌਰ ‘ਤੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਕੇ ਨਿਮਾਣੇ ਸਿੱਖ ਵਜੋਂ ਭੁੱਲ ਬਖ਼ਸ਼ਾਉਣ ਲਈ ਪੇਸ਼ ਹੋਣਾ ਚਾਹੀਦਾ ਹੈ। ਇਸੇ ਦੌਰਾਨ ਕਾਂਗਰਸ ਪਾਰਟੀ ਦੀ ਹਲਕਾ ਬੁਢਲਾਡਾ ਦੀ ਇੰਚਾਰਜ ਰਣਵੀਰ ਕੌਰ ਮੀਆਂ ਨੂੰ ਹਿਰਾਸਤ ‘ਚ ਲੈਣ ਉਪਰੰਤ ਦੇਰ ਸ਼ਾਮ ਛੱਡਿਆ ਗਿਆ, ਉਹ ਵੀ ਮੁੱਖ ਮੰਤਰੀ ਦੀ ਫੇਰੀ ਦਾ ਵਿਰੋਧ ਕਰਨ ਜਾ ਰਹੇ ਸਨ।
Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ‘ਮਾਵਾਂ-ਧੀਆਂ ਸਤਿਕਾਰ’ ਯੋਜਨਾ ਦੇ ਫਾਰਮ ਭਰਨ ਲਈ ਔਰਤਾਂ ਖੱਜਲ-ਖੁਆਰ ਅਗਲੀ ਖ਼ਬਰ ਪੰਜਾਬੀਆਂ ਨੇ ਆਮ ਆਦਮੀ ਪਾਰਟੀ ਨੂੰ ਮੁੜ ਸੱਤਾ ’ਚ ਲਿਆਉਣ ਦਾ ਮਨ ਬਣਾ ਲਿਐ- ਮੁੱਖ ਮੰਤਰੀ ਮਾਨ
Ad Position 24