ਬਰੇਟਾ, 25 ਜੂਨ (ਜੀਵਨ ਸ਼ਰਮਾ)- ਸਥਾਨਕ ਸਫ਼ਾਈ ਸੇਵਕ ਯੂਨੀਅਨ ਵਲੋਂ ਤਨਖ਼ਾਹਾਂ ਨਾ ਮਿਲਣ ਕਾਰਨ ਅਤੇ ਹੋਰ ਮੰਗਾਂ ਨੂੰ ਲੈ ਕੇ ਅਣਮਿਥੇ ਸਮੇਂ ਲਈ ਹੜਤਾਲ ਜਾਰੀ ਹੈ। ਪ੍ਰਧਾਨ ਸਤੀਸ਼ ਕੁਮਾਰ ਨੇ ਦੱਸਿਆ ਕਿ ਲੰਬੇ ਸਮੇਂ ਤੋਂ ਤਨਖ਼ਾਹਾਂ ਨਾ ਮਿਲਣ ਕਾਰਨ ਘਰ ਦਾ ਗੁਜ਼ਾਰਾ ਚਲਾਉਣਾ ਔਖਾ ਹੋਇਆ ਪਿਆ ਹੈ। ਉਨ੍ਹਾਂ ਵਲੋਂ ਅਨੇਕਾਂ ਵਾਰ ਸਰਕਾਰ ਕੋਲ ਫ਼ਰਿਆਦ ਕੀਤੀ ਗਈ ਪਰ ਕੋਈ ਮਸਲਾ ਹੱਲ ਨਹੀਂ ਹੋ ਰਿਹਾ। ਉਨ੍ਹਾਂ ਮੰਗ ਕੀਤੀ ਕਿ ਕੱਚੇ ਕਾਮਿਆਂ ਨੂੰ ਪੱਕਾ ਕੀਤਾ ਜਾਵੇ, 1 ਸਾਲ ਦੇ ਕਰੀਬ ਬਕਾਇਆ ਪਿਆ ਈ. ਪੀ. ਐਫ. ਜਮਾਂ ਕਰਵਾਉਣ ਦੇ ਨਾਲ ਹੀ ਹੋਰ ਸਾਰੀਆਂ ਮੰਗਾਂ ਮੰਨੀਆਂ ਜਾਣ। ਉਨ੍ਹਾਂ ਕਿਹਾ ਕਿ ਮੰਗਾਂ ਮਨਵਾਉਣ ਤੱਕ ਹੜਤਾਲ ਜਾਰੀ ਰਹੇਗੀ। ਇਸ ਮੌਕੇ ਗੁਰਪ੍ਰੀਤ ਸਿੰਘ ਬਰੇਟਾ, ਸੁਖਜਿੰਦਰ ਸਿੰਘ, ਬੱਗਾ ਸਿੰਘ, ਬਿੱਟੂ ਸਿੰਘ, ਜਗਦੀਪ ਸਿੰਘ, ਕਿਰਨਾ ਕੌਰ, ਜਸਪਾਲ ਕੌਰ ਆਦਿ ਹਾਜ਼ਰ ਸਨ।
ਤਨਖ਼ਾਹਾਂ ਨਾ ਮਿਲਣ ਕਾਰਨ ਸਫ਼ਾਈ ਸੇਵਕ ਯੂਨੀਅਨ ਵਲੋਂ ਹੜਤਾਲ ਸ਼ੁਰੂ
ਅਜੀਤ ਡੈਸਕ
26-06-2026