ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-06-2026

ਵਿੱਤ ਮੰਤਰੀ ਦੇ ਆਦੇਸ਼ਾਂ ਦੇ ਬਾਵਜੂਦ ਏਡਿਡ ਸਕੂਲਾਂ ਦੇ ਅਧਿਆਪਕ ਤਨਖ਼ਾਹਾਂ ਤੋਂ ਵਾਂਝੇ

Ad Position 21
No active advertisement
ਅਜੀਤ ਡੈਸਕ 26-06-2026

ਮਾਨਸਾ, 25 ਜੂਨ (ਬਲਵਿੰਦਰ ਸਿੰਘ ਧਾਲੀਵਾਲ)- ਪੰਜਾਬ ਦੇ ਏਡਿਡ ਸਕੂਲਾਂ ਦੇ ਹਜ਼ਾਰਾਂ ਅਧਿਆਪਕਾਂ ਅਤੇ ਹੋਰ ਕਰਮਚਾਰੀਆਂ ‘ਚ ਤਨਖ਼ਾਹਾਂ ਜਾਰੀ ਨਾ ਹੋਣ ਕਾਰਨ ਰੋਸ ਵਧਦਾ ਜਾ ਰਿਹਾ ਹੈ। ਏਡਿਡ ਸਕੂਲ ਕਰਮਚਾਰੀ ਯੂਨੀਅਨ ਨੇ ਦੋਸ਼ ਲਗਾਇਆ ਹੈ ਕਿ ਕੈਬਨਿਟ ਸਬ ਕਮੇਟੀ ਦੇ ਚੇਅਰਮੈਨ ਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ 4 ਜੂਨ ਨੂੰ ਵਿਭਾਗ ਦੇ ਅਧਿਕਾਰੀਆਂ ਦੀ ਹਾਜ਼ਰੀ ‘ਚ ਮੀਟਿੰਗ ਦੌਰਾਨ ਤਨਖ਼ਾਹਾਂ ਤੁਰੰਤ ਜਾਰੀ ਕਰਨ ਦੇ ਆਦੇਸ਼ ਦਿੱਤੇ ਸਨ ਪਰ ਹਾਲੇ ਤੱਕ ਕਿਸੇ ਵੀ ਜ਼ਿਲ੍ਹੇ ਦੇ ਅਧਿਆਪਕਾਂ ਦੀ ਤਨਖ਼ਾਹ ਜਾਰੀ ਨਹੀਂ ਕੀਤੀ ਗਈ। ਯੂਨੀਅਨ ਦੇ ਸੂਬਾ ਪ੍ਰਧਾਨ ਗੁਰਮੀਤ ਸਿੰਘ ਮਦਨੀਪੁਰ ਅਤੇ ਜਨਰਲ ਸਕੱਤਰ ਸ਼ਰਨਜੀਤ ਸਿੰਘ ਕਾਦੀਮਾਜਰਾ ਨੇ ਕਿਹਾ ਕਿ ਜਥੇਬੰਦੀ ਵਲੋਂ ਮੁਹਾਲੀ ਵਿਖੇ ਸਿੱਖਿਆ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਉਨ੍ਹਾਂ ਕਿਹਾ ਕਿ ਮੁਲਾਜ਼ਮ ਵਿੱਤੀ ਸੰਕਟ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਏਡਿਡ ਸਕੂਲਾਂ ਤੋਂ ਸੇਵਾ ਮੁਕਤ ਹੋਏ ਅਧਿਆਪਕਾਂ ਦੇ ਢਾਈ-ਢਾਈ ਸਾਲ ਤੋਂ ਪੀ. ਪੀ. ਓ. ਆਰਡਰ ਬਕਾਇਆ ਹਨ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਤਨਖ਼ਾਹਾਂ ਤੁਰੰਤ ਜਾਰੀ ਨਾ ਕੀਤੀਆਂ ਗਈਆਂ ਤਾਂ ਯੂਨੀਅਨ ਵਲੋਂ ਜਲਦ ਹੀ ਸੂਬਾ ਪੱਧਰੀ ਮੀਟਿੰਗ ਕਰ ਕੇ ਡੀ. ਪੀ. ਆਈ. ਦਫ਼ਤਰ ਅੱਗੇ ਅਣਮਿਥੇ ਸਮੇਂ ਲਈ ਧਰਨਾ ਸ਼ੁਰੂ ਕੀਤਾ ਜਾਵੇਗਾ। ਇਸ ਮੌਕੇ ਮਹੇਸ਼ ਗੌਤਮ, ਗੁਰਦੀਪ ਸਿੰਘ, ਬਲਵੰਤ ਕੌਰ ਆਦਿ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਮੈਜਿਸਟਰੇਟ ਵਲੋਂ ਪਾਬੰਦੀਆਂ ਦੇ ਹੁਕਮ ਜਾਰੀ ਅਗਲੀ ਖ਼ਬਰ ਨਿਰਜਲਾ ਇਕਾਦਸ਼ੀ ਮੌਕੇ ਠੰਢੇ ਮਿੱਠੇ ਜਲ ਦੀਆਂ ਛਬੀਲਾਂ ਲਗਾਈਆਂ
Ad Position 24
No active advertisement