ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-06-2026

ਮੁੱਖ ਮੰਤਰੀ ਭਗਵੰਤ ਮਾਨ ਪਾਸੋਂ ਬੁਢਾਪਾ ਪੈਨਸ਼ਨ ਵਧਾਉਣ ਦੀ ਮੰਗ

Ad Position 21
No active advertisement
ਅਜੀਤ ਡੈਸਕ 26-06-2026

ਸੀਂਗੋ ਮੰਡੀ, 25 ਜੂਨ (ਪ੍ਰਿੰਸ ਗਰਗ)- ਪੰਜਾਬ ਵਿਧਾਨ ਸਭਾ ਚੋਣਾਂ 2022 ’ਚ ਭਾਰੀ ਬਹੁਮਤ ਨਾਲ ਪੰਜਾਬ ’ਚ ਆਮ ਆਦਮੀ ਪਾਰਟੀ ਨੇ ਸਰਕਾਰ ਬਣਾਕੇ ਨਵਾਂ ਇਤਿਹਾਸ ਰਚਿਆ ਤੇ ਆਮ ਆਦਮੀ ਪਾਰਟੀ ਵਲੋਂ ਆਪਣੇ ਚੋਣ ਮੈਨੀਫੈਸਟੋ ਦੌਰਾਨ ਕਈ ਵਾਅਦੇ ਕੀਤੇ ਗਏ ਅਤੇ ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਇਹ ਦਾਅਵਾ ਵੀ ਕੀਤਾ ਜਾ ਰਿਹਾ ਹੈ ਕਿ ਉਨ੍ਹਾਂ ਆਪਣੇ ਵਲੋਂ ਕੀਤੇ ਵਾਅਦੇ ਪੂਰੇ ਕੀਤੇ ਗਏ ਹਨ, ਪਰ ਬੁਢਾਪਾ ਪੈਨਸ਼ਨ ਧਾਰਕਾਂ ’ਚ ਪੰਜਾਬ ਸਰਕਾਰ ਪ੍ਰਤੀ ਭਾਰੀ ਰੋਸ ਜਿਤਾਇਆ ਜਾ ਰਿਹਾ ਹੈ। ਪੰਜਾਬ ਸਰਕਾਰ ਵਲੋਂ ਬੁਢਾਪਾ ਪੈਨਸ਼ਨ ਵਿਚ ਵਾਧਾ ਨਾ ਕਰਕੇ ਆਪਣਾ ਵਾਅਦਾ ਪੂਰਾ ਨਹੀਂ ਕੀਤਾ ਗਿਆ ਹੈ । ਸਥਾਨਕ ਇਲਾਕੇ ਅੰਦਰ ਕੁਝ ਬਜ਼ੁਰਗਾਂ ਨੇ ਗੱਲਬਾਤ ਦੌਰਾਨ ਕਿਹਾ ਕਿ ਪੰਜਾਬ ਸਰਕਾਰ ਵਲੋਂ ਪੰਜ ਸਾਲਾਂ ਵਿਚ ਬੁਢਾਪਾ ਪੈਨਸ਼ਨ ਵਿਚ ਕੋਈ ਵਾਧਾ ਨਹੀਂ ਕੀਤਾ ਗਿਆ ਹੈ ਜੋ ਕਿ ਸਰਕਾਰ ਵਲੋਂ ਬਜ਼ੁਰਗਾਂ ਨੂੰ ਅਣਗੌਲਿਆਂ ਕੀਤਾ ਗਿਆ ਹੈ, ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਦੌਰਾਨ ਉਸ ਸਮੇਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਬੁਢਾਪਾ ਪੈਨਸ਼ਨ 750 ਰੁਪਏ ਪ੍ਰਤੀ ਮਹੀਨਾ ਤੋਂ ਵਧਾ ਕੇ 1500 ਪ੍ਰਤੀ ਮਹੀਨਾ ਕਰ ਦਿੱਤੀ ਸੀ, ਪ੍ਰੰਤੂ ਆਮ ਆਦਮੀ ਪਾਰਟੀ ਦੀ ਸਰਕਾਰ ਵਿਚ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਬੁਢਾਪਾ ਪੈਨਸ਼ਨ ਵਿਚ ਕੋਈ ਵਾਧਾ ਨਹੀਂ ਕੀਤਾ ਗਿਆ ਹੈ, ਜਦ ਕਿ ਲਾਗਲੇ ਸੂਬੇ ਹਰਿਆਣਾ ਵਿਚ ਬੁਢਾਪਾ ਪੈਨਸ਼ਨ 2100 ਰੁਪਏ ਪ੍ਰਤੀ ਮਹੀਨਾ ਮਿਲਦੀ ਹੈ, ਜਿਸ ਕਾਰਨ ਪੰਜਾਬ ਅੰਦਰ ਬਜ਼ੁਰਗਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਤੋਂ ਉਮੀਦ ਜਾਗੀ ਸੀ ਉਹ ਵੀ ਬੁਢਾਪਾ ਪੈਨਸ਼ਨ ਵਿਚ ਵਾਧਾ ਕਰਨਗੇ ਪਰ ਨਾ ਕਰਨ ਤੇ ਪੰਜਾਬ ਸਰਕਾਰ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ।

Ad Position 22
No active advertisement
ਪਿਛਲੀ ਖ਼ਬਰ ਗ੍ਰਾਮ ਸਭਾਵਾਂ ਦੇ ਮੈਂਬਰਾਂ ਨੇ ਡੀ.ਸੀ. ਨੂੰ ਮੰਗ ਪੱਤਰ ਦਿੱਤਾ ਅਗਲੀ ਖ਼ਬਰ ਰੁਚਿਕਾ ਗੋਇਲ ਦੇ ਨਗਰ ਕੌਂਸਲ ਰਾਮਾਂ ਦੀ ਪ੍ਰਧਾਨ ਬਣਨ ’ਤੇ ਖੁਸ਼ੀ ਦਾ ਪ੍ਰਗਟਾਵਾ
Ad Position 24
No active advertisement