08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-06-2026

ਮਗਨਰੇਗਾ ਮੁਲਾਜ਼ਮਾਂ ਨੇ ਵਿਭਾਗ ਵਲੋਂ ਜਾਰੀ ਪੱਤਰਾਂ ਦੀਆਂ ਕਾਪੀਆਂ ਸਾੜ ਕੇ ਪ੍ਰਦਰਸ਼ਨ ਕੀਤਾ

Ad Position 21
No active advertisement
ਅਜੀਤ ਡੈਸਕ 27-06-2026
ਮਾਨਸਾ, 26 ਜੂਨ (ਬਲਵਿੰਦਰ ਸਿੰਘ ਧਾਲੀਵਾਲ)- ਰਾਜ ਭਰ ਦੇ ਮਗਨਰੇਗਾ ਮੁਲਾਜ਼ਮ ਆਪਣੀਆਂ ਸੇਵਾਵਾਂ ਨੂੰ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ’ਚ ਮਰਜ਼ ਕਰਵਾਉਣ ਦੀ ਮੰਗ ਨੂੰ ਲੈ ਕੇ ਪਿਛਲੇ 26 ਦਿਨਾਂ ਤੋਂ ਹੜਤਾਲ ’ਤੇ ਬੈਠੇ ਹਨ ਪਰ ਹਾਲੇ ਤੱਕ ਸਰਕਾਰ ਤੇ ਵਿਭਾਗ ਨਾਲ ਮੀਟਿੰਗਾਂ ਦੇ ਬਾਵਜੂਦ ਕੋਈ ਠੋਸ ਨਤੀਜਾ ਸਾਹਮਣੇ ਨਹੀਂ ਆਇਆ। ਇਹ ਪ੍ਰਗਟਾਵਾ ਮਗਨਰੇਗਾ ਕਰਮਚਾਰੀ ਯੂਨੀਅਨ ਦੇ ਸੂਬਾਈ ਆਗੂ ਅਭੀ ਸਿੰਗਲਾ ਨੇ ਸਥਾਨਕ ਜ਼ਿਲ੍ਹਾ ਪ੍ਰੀਸ਼ਦ ਵਿਖੇ ਕਰਮਚਾਰੀਆਂ ਦੀ ਕਲਮ ਛੋੜ ਹੜਤਾਲ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਤੋਂ ਪਹਿਲਾਂ ਮੁਲਾਜ਼ਮਾਂ ਨੇ ਵਿਭਾਗੀ ਪੱਤਰਾਂ ਦੀਆਂ ਕਾਪੀਆਂ ਸਾੜ ਕੇ ਸਰਕਾਰ ਖ਼ਿਲਾਫ਼ ਤਿੱਖੀ ਨਾਅਰੇਬਾਜ਼ੀ ਕੀਤੀ। ਉਨ੍ਹਾਂ ਦੱਸਿਆ ਕਿ 2 ਵੱਖ-ਵੱਖ ਮੀਟਿੰਗਾਂ ਦੌਰਾਨ ਕੈਬਨਿਟ ਮੰਤਰੀਆਂ ਦੀ ਹਾਜ਼ਰੀ ’ਚ ਫ਼ੈਸਲਾ ਹੋਇਆ ਸੀ ਕਿ ਨਿੱਜੀ, ਵਿੱਤ ਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਦੀ ਸਾਂਝੀ ਮੀਟਿੰਗ ਕਰ ਕੇ ਮਰਜ਼ ਕਰਨ ਦੇ ਮਾਮਲੇ ਨੂੰ ਅੰਤਿਮ ਰੂਪ ਦਿੱਤਾ ਜਾਵੇਗਾ ਪਰ ਇਕੱਲੇ ਸੰਯੁਕਤ ਵਿਕਾਸ ਕਮਿਸ਼ਨਰ-ਕਮ-ਕਮਿਸ਼ਨਰ ਮਗਨਰੇਗਾ ਨਾਲ ਹੀ ਮੀਟਿੰਗ ਕਰਵਾ ਦਿੱਤੀ ਗਈ। ਮੀਟਿੰਗ ਦੌਰਾਨ ਮੰਗਾਂ ’ਤੇ ਗੱਲ ਕਰਨ ਦੀ ਬਜਾਏ ਹੜਤਾਲ ਖ਼ਤਮ ਕਰਨ ਲਈ ਦਬਾਅ ਬਣਾਇਆ ਗਿਆ ਅਤੇ ਡਿਊਟੀ ਜੁਆਇਨ ਨਾ ਕਰਨ ਦੀ ਸੂਰਤ ’ਚ ਨੌਕਰੀ ਤੋਂ ਕੱਢਣ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਜਥੇਬੰਦੀ ਦੇ ਆਗੂ ਜਸਪਾਲ ਸਿੰਘ ਗੁਰਨੇ, ਨਿਤੇਸ਼ ਗੁਪਤਾ ਅਤੇ ਜਸਪਾਲ ਸਿੰਘ ਜੱਸੀ ਨੇ ਦੋਸ਼ ਲਗਾਇਆ ਕਿ ਸਰਕਾਰ ਉਨ੍ਹਾਂ ਦੀਆਂ ਮੰਗਾਂ ਪ੍ਰਤੀ ਗੰਭੀਰ ਨਹੀਂ। ਉਨ੍ਹਾਂ ਦੱਸਿਆ ਕਿ ਕਰਮਚਾਰੀਆਂ ਦੀਆਂ 7 ਮਹੀਨਿਆਂ ਦੀਆਂ ਤਨਖ਼ਾਹਾਂ ਬਕਾਇਆ ਹਨ, ਜਿਸ ਕਾਰਨ ਪਰਿਵਾਰਾਂ ਦਾ ਗੁਜ਼ਾਰਾ ਕਰਨਾ ਵੀ ਔਖਾ ਹੋਇਆ ਪਿਆ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਨੌਕਰੀ ਪੱਕੀ ਕਰਨ ਸੰਬੰਧੀ ਨੋਟੀਫ਼ਿਕੇਸ਼ਨ ਜਾਰੀ ਨਹੀਂ ਹੁੰਦਾ ਉਦੋਂ ਤੱਕ ਹੜਤਾਲ ਵਾਪਸ ਨਹੀਂ ਲਈ ਜਾਵੇਗੀ। ਇਸ ਮੌਕੇ ਨਿਰਮਲ ਸਿੰਘ ਖ਼ਿਆਲਾ, ਜੁਗਰਾਜ ਸਿੰਘ ਮਘਣੀਆਂ, ਕੁਲਦੀਪ ਸਿੰਘ ਬੋੜਾਵਾਲ, ਅਮਨਦੀਪ ਸ਼ਰਮਾ, ਮਨਦੀਪ ਸਿੰਘ ਮਾਖਾ, ਝੰਡਾ ਸਿੰਘ ਸੰਘਰੇੜੀ, ਸੁਖਚੈਨ ਸਿੰਘ ਫੁਲੂਵਾਲਾ, ਜਸਵਿੰਦਰ ਕੌਰ, ਰਾਜਪਾਲ ਕੌਰ ਬੀਰੋਕੇ, ਕਾਜਲ ਗਰਗ, ਪਰਮਜੀਤ ਕੌਰ ਖ਼ਿਆਲੀ ਚਹਿਲਾਂ ਵਾਲੀ, ਸਰਬਜੀਤ ਕੌਰ, ਗੁਰਦੀਪ ਝੱਬਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕੌਮੀ ਸਿਹਤ ਮਿਸ਼ਨ ਦੇ ਕਰਮਚਾਰੀਆਂ ਦੀ ਹੜਤਾਲ 5ਵੇਂ ਦਿਨ ਵੀ ਜਾਰੀ, ਸਿਹਤ ਸੇਵਾਵਾਂ ਪ੍ਰਭਾਵਿਤ ਅਗਲੀ ਖ਼ਬਰ ਆਸਟ੍ਰੇਲੀਆ ਤੇ ਪੈਰਾਗੁਏ ਵਿਚਾਲੇ ਮੈਚ ਰਿਹਾ ਡਰਾਅ, ਦੋਵਾਂ ਨੇ ਕੀਤਾ ਕੁਆਲੀਫਾਈ
Ad Position 24