08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-06-2026

ਅਕਾਲ ਅਕੈਡਮੀ ਦੇ ਵਿਦਿਆਰਥੀਆਂ ਵਲੋਂ ‘ਅਸੀਂ ਨਸ਼ਾ ਮੁਕਤ ਹਾਂ’ ਮਨੁੱਖੀ ਅੱਖਰ ਰਚਨਾ ਕੀਤੀ

Ad Position 21
No active advertisement
ਅਜੀਤ ਡੈਸਕ 27-06-2026
ਮਾਨਸਾ, 26 ਜੂਨ (ਬਲਵਿੰਦਰ ਸਿੰਘ ਧਾਲੀਵਾਲ)- ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮੌਕੇ ‘ਦ ਕਲਗ਼ੀਧਰ ਟਰੱਸਟ’ ਦੀਆਂ 121 ਅਕਾਲ ਅਕੈਡਮੀਆਂ ਦੇ 15 ਹਜ਼ਾਰ ਤੋਂ ਵੱਧ ਵਿਦਿਆਰਥੀਆਂ ਨੇ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਵਿਖੇ ਵਿਸ਼ੇਸ਼ ਨਸ਼ਾ ਵਿਰੋਧੀ ਜਾਗਰੂਕਤਾ ਮੁਹਿੰਮ ’ਚ ਭਾਗ ਲਿਆ। ਵਿਦਿਆਰਥੀਆਂ ਨੇ ਵੱਖ-ਵੱਖ ਕੈਂਪਸਾਂ ’ਚ ‘ਅਸੀਂ ਨਸ਼ਾ ਮੁਕਤ ਹਾਂ’ ਦੀ ਮਨੁੱਖੀ ਅੱਖਰ ਰਚਨਾ ਬਣਾ ਕੇ ਨਸ਼ਿਆਂ ਤੋਂ ਦੂਰ ਰਹਿਣ ਦਾ ਸੰਕਲਪ ਦੁਹਰਾਇਆ। ਟਰੱਸਟ ਦੇ ਬੁਲਾਰੇ ਨੇ ਦੱਸਿਆ ਕਿ ਇਹ ਗਤੀਵਿਧੀ ‘ਵਰਲਡ ਬੁੱਕ ਆਫ਼ ਰਿਕਾਰਡਜ਼’ ਲੰਡਨ ਵਿਖੇ ਦਰਜ ਹੋਣ ਦੇ ਉਦੇਸ਼ ਨਾਲ ਕਰਵਾਈ ਗਈ। ਉਨ੍ਹਾਂ ਦੱਸਿਆ ਕਿ ਇਸ ਅੱਖਰ ਰਚਨਾ ’ਚ ਮਾਨਸਾ ਜ਼ਿਲ੍ਹੇ ’ਚ ਸਥਾਪਿਤ ਅਕਾਲ ਅਕੈਡਮੀ ਭਾਈ ਦੇਸਾ ਦੇ 150, ਚੱਕ ਭਾਈਕੇ ਦੇ 40, ਜਵਾਹਰਕੇ ਦੇ 48, ਕੌੜੀਵਾਲਾ ਦੇ 122, ਕੱਲ੍ਹੋ ਦੇ 82, ਕੁਸਲਾ ਦੇ 65, ਮੰਡੇਰ ਦੇ 100, ਫਫੜੇ ਭਾਈਕੇ ਦੇ 229, ਸੰਘਾ ਦੇ 52 ਅਤੇ ਅਕਾਲ ਅਕੈਡਮੀ ਉਦੱਤ ਸੈਦੇਵਾਲਾ ਦੇ 45 ਵਿਦਿਆਰਥੀਆਂ ਨੇ ਭਾਗ ਲਿਆ। ਅਕਾਲ ਅਕੈਡਮੀ ਫਫੜੇ ਭਾਈਕੇ ਦੀ ਪ੍ਰਿੰਸੀਪਲ ਜਸਪ੍ਰੀਤ ਕੌਰ ਨੇ ਕਿਹਾ ਕਿ ਇਹ ਉਪਰਾਲਾ ਵਿਦਿਆਰਥੀਆਂ ਦੀ ਨਸ਼ਾ-ਮੁਕਤ ਸਮਾਜ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਦੱਸਿਆ ਕਿ ਅਕਾਲ ਅਕੈਡਮੀਆਂ ਦੇ ਵਿਦਿਆਰਥੀ ਪਹਿਲਾਂ ਵੀ ਅਜਿਹੀਆਂ ਸਮਾਜਿਕ ਮੁਹਿੰਮਾਂ ਰਾਹੀਂ 2 ਵਿਸ਼ਵ ਰਿਕਾਰਡ ਅਤੇ 1 ਲਿਮਕਾ ਬੁੱਕ ਆਫ਼ ਰਿਕਾਰਡਜ਼ ਸਨਮਾਨ ਹਾਸਲ ਕਰ ਚੁੱਕੇ ਹਨ।
Ad Position 22
No active advertisement
ਪਿਛਲੀ ਖ਼ਬਰ ਆਈਵਰੀ ਕੋਸਟ ਨੇ ਕੁਰਾਸਾਓ ਨੂੰ 2-0 ਨਾਲ ਹਰਾਇਆ ਅਗਲੀ ਖ਼ਬਰ ਅਮਰਜੀਤ ਸਿੰਘ ਗੋਗਾ ਨਗਰ ਪੰਚਾਇਤ ਜੋਗਾ ਦੇ ਪ੍ਰਧਾਨ ਚੁਣੇ
Ad Position 24