08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-06-2026

ਕਾਰ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ

Ad Position 21
No active advertisement
ਅਜੀਤ ਡੈਸਕ 27-06-2026
ਮਾਨਸਾ, 26 ਜੂਨ (ਗੁਰਚੇਤ ਸਿੰਘ ਫੱਤੇਵਾਲੀਆ)- ਜ਼ਿਲ੍ਹੇ ਦੇ ਪਿੰਡ ਫੱਤਾ ਮਾਲੋਕਾ ਨੇੜੇ ਸੜਕ ਹਾਦਸੇ ‘ਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਗਈ ਹੈ। ਬਲਵੀਰ ਸਿੰਘ ਵਾਸੀ ਮੱਤੜ (ਸਿਰਸਾ) ਨੇ ਪੁਲਿਸ ਨੂੰ ਲਿਖਾਈ ਸ਼ਿਕਾਇਤ ‘ਚ ਦੱਸਿਆ ਕਿ ਉਸ ਦਾ ਭਤੀਜਾ ਸੁਖਦੀਪ ਸਿੰਘ (21) ਪੁੱਤਰ ਰਾਮ ਸਿੰਘ ਮੋਟਰਸਾਈਕਲ ‘ਤੇ ਜਟਾਣਾ ਕੈਂਚੀਆਂ ਕੋਲ ਮਿਲਿਆ ਸੀ। ਜਦ ਉਹ ਪਿੰਡ ਫੱਤਾ ਮਾਲੋਕਾ ਵਾਲੀ ਸਾਈਡ ਪਹੁੰਚੇ ਤਾਂ ਸਾਹਮਣੇ ਤੋਂ ਤੇਜ਼ ਰਫ਼ਤਾਰ ਆ ਰਹੀ ਕਰੇਟਾ ਕਾਰ ਚਾਲਕ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਨਾਲ ਸੁਖਦੀਪ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਥਾਣਾ ਸਰਦੂਲਗੜ੍ਹ ਪੁਲਿਸ ਨੇ ਨਾਮਾਲੂਮ ਕਾਰ ਡਰਾਈਵਰ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ ਹੈ, ਜਿਸ ਦੀ ਗ੍ਰਿਫ਼ਤਾਰੀ ਬਾਕੀ ਹੈ।
Ad Position 22
No active advertisement
ਪਿਛਲੀ ਖ਼ਬਰ ਬਠਿੰਡਾ ਨੂੰ ਨਸ਼ਾ-ਮੁਕਤ ਬਣਾਉਣ ਲਈ ਹਰ ਵਿਭਾਗ ਨਿਭਾਏ ਸਰਗਰਮ ਭੂਮਿਕਾ- ਗੁਰਮੀਤ ਸਿੰਘ ਖੁੱਡੀਆਂ ਅਗਲੀ ਖ਼ਬਰ ਟਰੈਫ਼ਿਕ ਨਿਯਮਾਂ ਦੀਆਂ ਧੱਜੀਆਂ ਉਡਾ ਕੇ ਸੜਕ ’ਤੇ ਜਾਂਦਾ ਤੂੜੀ ਦਾ ਟਰਾਲਾ ਪਲਟਿਆ
Ad Position 24