03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-06-2026

ਸੜਕ ਹਾਦਸੇ ਦਾ ਸ਼ਿਕਾਰ, ਇਕ ਦੀ ਮੌਤ, ਦੂਜਾ ਗੰਭੀਰ ਜ਼ਖ਼ਮੀ

Ad Position 21
No active advertisement
ਅਜੀਤ ਡੈਸਕ 28-06-2026
ਸੰਗਤ ਮੰਡੀ, 27 ਜੂਨ (ਸੁਖਤੇਜ ਧਾਲੀਵਾਲ)- ਬਠਿੰਡਾ-ਡੱਬਵਾਲੀ ਮੁੱਖ ਮਾਰਗ ’ਤੇ ਪੈਂਦੇ ਪਿੰਡ ਜੋਧਪੁਰ ਰੋਮਾਣਾ ਦੇ ਨੇੜੇ ਦੋ ਮੋਟਰਸਾਈਕਲ ਸਵਾਰ ਨੌਜਵਾਨ ਹਾਦਸੇ ਦਾ ਸ਼ਿਕਾਰ ਹੋ ਗਏ । ਜਿਨ੍ਹਾਂ ਵਿਚੋਂ ਇਕ ਨੌਜਵਾਨ ਦੀ ਮੌਤ ਹੋ ਗਈ ਅਤੇ ਦੂਜਾ ਗੰਭੀਰ ਜ਼ਖ਼ਮੀ ਹੋ ਗਿਆ ਹੈ, ਜਿਸ ਨੂੰ ਇਲਾਜ ਲਈ ਬਠਿੰਡਾ ਦੇ ਏਮਜ਼ ਹਸਪਤਾਲ ਵਿਚ ਭਰਤੀ ਕਰਵਾ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਬਠਿੰਡਾ ਦੇ ਵੇਰਕਾ ਪਲਾਂਟ ਵਿਚ ਸਕਿਉਰਿਟੀ ਗਾਰਡ ਵਜੋਂ ਡਿਊਟੀ ਕਰਦੇ ਪਿੰਡ ਫੱਲ੍ਹੜ ਦੇ ਦੋ ਨੌਜਵਾਨ ਹਰ ਰੋਜ਼ ਦੀ ਤਰ੍ਹਾਂ ਆਪਣੀ ਡਿਊਟੀ ਪੂਰੀ ਹੋਣ ਤੋਂ ਬਾਅਦ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਘਰ ਪਰਤਦੇ ਸਮੇਂ ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ । ਜਿਨ੍ਹਾਂ ਵਿਚੋਂ ਇਕ ਨੌਜਵਾਨ ਦੀ ਮੌਤ ਹੋ ਗਈ ਅਤੇ ਦੂਜਾ ਗੰਭੀਰ ਜ਼ਖ਼ਮੀ ਹੋ ਗਿਆ ਹੈ। ਰਾਹਗੀਰਾਂ ਦੇ ਦੱਸਣ ਅਨੁਸਾਰ ਇਹ ਹਾਦਸਾ ਪਿੰਡ ਜੋਧਪੁਰ ਰੋਮਾਣਾ ਦੇ ਫਲਾਈਓਵਰ ’ਤੇ ਉਸ ਵੇਲੇ ਵਾਪਰਿਆ ਜਦੋਂ ਮੋਟਰਸਾਈਕਲ ਸਵਾਰ ਨੌਜਵਾਨਾਂ ਦਾ ਅਚਾਨਕ ਸੰਤੁਲਨ ਵਿਗੜ ਗਿਆ ਤੇ ਮੋਟਰਸਾਈਕਲ ਸੜਕ ’ਤੇ ਵਿਚਕਾਰ ਡਿੱਗ ਪਿਆ । ਹਾਦਸੇ ਦੀ ਸੂਚਨਾ ਮਿਲਦਿਆਂ ਹੀ ਸੰਗਤ ਸਹਾਰਾ ਸੰਸਥਾ ਦੇ ਵਰਕਰ ਸਿਕੰਦਰ ਕੁਮਾਰ ਮਛਾਣਾ ਮੌਕੇ ’ਤੇ ਆਪਣੀ ਐਂਬੂਲੈਂਸ ਰਾਹੀਂ ਪਹੁੰਚੇ ਅਤੇ ਦੋਵੇਂ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਏ ਨੌਜਵਾਨਾਂ ਨੂੰ ਚੁੱਕ ਕੇ ਤੁਰੰਤ ਇਲਾਜ ਲਈ ਏਮਜ਼ ਹਸਪਤਾਲ ਬਠਿੰਡਾ ਵਿਖੇ ਭਰਤੀ ਕਰਵਾਇਆ ਗਿਆ। ਹਸਪਤਾਲ ਦੇ ਡਾਕਟਰਾਂ ਨੇ ਜ਼ਖ਼ਮੀਆਂ ਵਿਚੋਂ ਖ਼ੁਸ਼ਦੀਪ ਸਿੰਘ ਪੁੱਤਰ ਗੋਰਖ ਸਿੰਘ, ਵਾਸੀ ਪਿੰਡ ਫੱਲ੍ਹੜ, ਨੂੰ ਮ੍ਰਿਤਕ ਐਲਾਨ ਦਿੱਤਾ, ਜਦੋਂਕਿ ਉਸ ਦੇ ਸਾਥੀ ਅਮਨਪ੍ਰੀਤ ਸਿੰਘ ਪੁੱਤਰ ਲਛਮਣ ਸਿੰਘ, ਵਾਸੀ ਫੱਲ੍ਹੜ, ਦਾ ਇਲਾਜ ਸ਼ੁਰੂ ਕਰ ਦਿੱਤਾ। ਜਿਸ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਅਚਾਨਕ ਵਾਪਰੀ ਇਸ ਦੁਖਦਾਈ ਘਟਨਾ ਨੂੰ ਲੈ ਕੇ ਪਿੰਡ ਦੇ ਲੋਕਾਂ ਵਿਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ। ਮੌਕੇ ’ਤੇ ਮੌਜੂਦ ਏਮਜ਼ ਹਸਪਤਾਲ ਚੌਕੀ ਦੀ ਪੁਲਿਸ ਵਲੋਂ ਹਾਦਸੇ ਦੇ ਕਾਰਨਾਂ ਦੀ ਜਾਂਚ ਕਰਕੇ ਅਗਲੇਰੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਗੈਸ ਚੋਰੀ ਦੀ ਕਵਰੇਜ ਕਰਨ ਗਏ ਪੱਤਰਕਾਰਾਂ ’ਤੇ ਹਮਲੇ ਦਾ ਦੋਸ਼ ਅਗਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ’ਚ ਡਾ. ਬਲਦੇਵ ਸਿੰਘ ਰਤਨ ਧੰਨਾ ਮੱਲ ਗੋਇਲ ਗਰੁੱਪ ਹੋਇਆ ਸ਼ਾਮਿਲ
Ad Position 24
No active advertisement