ਰਾਮਾਂ ਮੰਡੀ, 27 ਜੂਨ (ਤਰਸੇਮ ਸਿੰਗਲਾ)- ਕਾਂਗਰਸ ਦੇ ਸਾਬਕਾ ਜ਼ਿਲ੍ਹਾ ਦਿਹਾਤੀ ਪ੍ਰਧਾਨ ਅਤੇ ਹਲਕਾ ਤਲਵੰਡੀ ਸਾਬੋ ਦੇ ਇੰਚਾਰਜ ਸਵ: ਖੁਸ਼ਬਾਜ਼ ਸਿੰਘ ਜਟਾਣਾ ਟੀਮ ਦੇ ਜੁਝਾਰੂ ਵਰਕਰ ਅਤੇ ਪਿੰਡ ਫੁੱਲੋਖਾਰੀ ਦੇ ਸਾਬਕਾ ਸਰਪੰਚ ਹਰਜਿੰਦਰ ਸਿੰਘ ਯੂਥ ਕਾਂਗਰਸ ਦੀਆਂ ਬੀਤੇ ਦਿਨੀਂ ਹੋਈਆਂ ਚੋਣਾਂ ਵਿਚ ਪਾਰਟੀ ਵਰਕਰਾਂ ਦੀਆਂ ਵੋਟਾਂ ਨਾਲ ਜਿੱਤ ਹਾਸਿਲ ਕਰਕੇ ਹਲਕਾ ਤਲਵੰਡੀ ਸਾਬੋ ਦੇ ਯੂਥ ਦੇ ਨਵੇਂ ਹਲਕਾ ਪ੍ਰਧਾਨ ਚੁਣੇ ਗਏ ਹਨ। ਉਨ੍ਹਾਂ ਦੀ ਜਿੱਤ ਨਾਲ ਹਲਕੇ ਦੇ ਜਟਾਣਾ ਟੀਮ ਦੇ ਵਰਕਰਾਂ ਵਿਚ ਖੁਸ਼ੀ ਦਾ ਮਾਹੌਲ ਹੈ । ਸਮਰਥਕਾਂ ਅਤੇ ਪਾਰਟੀ ਆਗੂਆਂ ਨੇ ਹਰਜਿੰਦਰ ਸਿੰਘ ਫੁੱਲੋਖਾਰੀ ਨੂੰ ਵਧਾਈ ਦਿੰਦਿਆਂ ਆਸ ਪ੍ਰਗਟਾਈ ਕਿ ਉਹ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਨ ਅਤੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਅਹਿਮ ਭੂਮਿਕਾ ਨਿਭਾਉਣਗੇ । ਇਸ ਮੌਕੇ ਹਰਜਿੰਦਰ ਸਿੰਘ ਨੇ ਯੂਥ ਕਾਂਗਰਸ ਦੇ ਸਮੂਹ ਵੋਟਰਾਂ, ਵਰਕਰਾਂ ਅਤੇ ਸਮਰਥਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਜੋ ਵਿਸ਼ਵਾਸ ਉਨ੍ਹਾਂ ’ਤੇ ਜਤਾਇਆ ਹੈ, ਉਸ ’ਤੇ ਉਹ ਪੂਰੀ ਤਰ੍ਹਾਂ ਖਰਾ ਉਤਰਨ ਦੀ ਕੋਸ਼ਿਸ਼ ਕਰਨਗੇ । ਉਨ੍ਹਾਂ ਕਿਹਾ ਕਿ ਉਹ ਹਲਕੇ ਦੇ ਨੌਜਵਾਨਾਂ ਦੀ ਆਵਾਜ਼ ਬਣਕੇ ਉਨ੍ਹਾਂ ਦੇ ਮੁੱਦਿਆਂ ਨੂੰ ਪਾਰਟੀ ਫੋਰਮਾਂ ’ਤੇ ਪ੍ਰਭਾਵਸ਼ਾਲੀ ਢੰਗ ਨਾਲ ਉਠਾਉਣਗੇ ।