ਬੁਢਲਾਡਾ, 28 ਜੂਨ (ਸਵਰਨ ਸਿੰਘ ਰਾਹੀ)- ਆਲ ਇੰਡੀਆ ਸੈਣੀ ਸੇਵਾ ਸਮਾਜ ਇਕਾਈ ਬੁਢਲਾਡਾ ਦੀ ਮੀਟਿੰਗ ਸੂਬਾ ਪ੍ਰਧਾਨ ਲਵਲੀਨ ਸਿੰਘ ਸੈਣੀ ਦੀ ਅਗਵਾਈ ਹੇਠ ਹੋਈ। ਮੀਟਿੰਗ ਦੌਰਾਨ ਸਥਾਨਕ ਇਕਾਈ ਦੀ ਹੋਈ ਚੋਣ ’ਚ ਪ੍ਰਿੰਸੀਪਲ ਹਰਜੀਤ ਸਿੰਘ ਸੈਣੀ ਨੂੰ ਸਰਬਸੰਮਤੀ ਨਾਲ ਇਕਾਈ ਪ੍ਰਧਾਨ ਚੁਣਿਆ ਗਿਆ ਅਤੇ ਜਸਵੀਰ ਸਿੰਘ ਜੱਸੀ ਸੈਣੀ ਨੂੰ ਯੂਥ ਵਿੰਗ ਦਾ ਪ੍ਰਧਾਨ ਚੁਣਿਆ ਗਿਆ। ਸੂਬਾਈ ਪ੍ਰਧਾਨ ਲਵਲੀਨ ਸਿੰਘ ਸੈਣੀ ਨੇ ਕਿਹਾ ਕਿ ਰਾਜ ਭਰ ’ਚ ਸੈਣੀ ਸਮਾਜ ਦੀ ਮਜ਼ਬੂਤੀ ਅਤੇ ਨੌਜਵਾਨ ਪੀੜ੍ਹੀ ਦੇ ਉੱਜਵਲ ਭਵਿੱਖ ਲਈ ਸਮੁੱਚੇ ਭਾਈਚਾਰੇ ਨੂੰ ਇੱਕ ਮੰਚ ’ਤੇ ਇਕੱਠੇ ਕਰਨ ਦਾ ਜੋ ਪ੍ਰੋਗਰਾਮ ਦੇਖਿਆ ਗਿਆ ਹੈ, ਤਹਿਤ ਬੁਢਲਾਡਾ ਇਕਾਈ ਦੀ ਚੋਣ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਸਿੱਖਿਆ, ਸਮਾਜਿਕ ਸੇਵਾ ਅਤੇ ਨੌਜਵਾਨਾਂ ਦੀ ਭਾਗੀਦਾਰੀ ਨੂੰ ਉਤਸ਼ਾਹਿਤ ਕਰਨਾ ਸਮੇਂ ਦੀ ਮੁੱਖ ਮੰਗ ਹੈ, ਜਿਸ ਨੂੰ ਆਲ ਇੰਡੀਆ ਸੈਣੀ ਸੇਵਾ ਸਮਾਜ ਬਾਖ਼ੂਬੀ ਨਿਭਾ ਰਿਹਾ ਹੈ। ਇਸ ਮੌਕੇ ਪ੍ਰਿੰਸੀਪਲ ਹਰਜੀਤ ਸਿੰਘ ਸੈਣੀ, ਡਾ. ਗੁਰਜੰਟ ਸਿੰਘ ਸੈਣੀ, ਗੁਰਤੇਜ ਸਿੰਘ ਸੈਣੀ, ਜਸਵੀਰ ਸਿੰਘ ਸੈਣੀ, ਜਰਨੈਲ ਸਿੰਘ ਸੈਣੀ ਕੁੱਲਰੀਆਂ, ਈਸ਼ਵਰ ਸੈਣੀ ਭੁੱਲਣ, ਖ਼ਜ਼ਾਨਚੀ ਮੁਕੇਸ਼ ਸੈਣੀ ਆਦਿ ਹਾਜ਼ਰ ਸਨ।
ਪ੍ਰਿੰਸੀਪਲ ਸੈਣੀ ਆਲ ਇੰਡੀਆ ਸੈਣੀ ਸੇਵਾ ਸਮਾਜ ਬੁਢਲਾਡਾ ਇਕਾਈ ਦੇ ਪ੍ਰਧਾਨ ਚੁਣੇ
ਅਜੀਤ ਡੈਸਕ
29-06-2026