ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-06-2026

ਕਿਸਾਨਾਂ ਤੇ ਖੇਤ ਮਜ਼ਦੂਰਾਂ ਦੀਆਂ ਭਖਦੀਆਂ ਮੰਗਾਂ ਸੰਬੰਧੀ ਰੋਸ ਪ੍ਰਦਰਸ਼ਨ 7 ਤੋਂ - ਦਲਿਓ

Ad Position 21
No active advertisement
ਅਜੀਤ ਡੈਸਕ 29-06-2026

ਸੀ.ਪੀ.ਆਈ.(ਐਮ) ਦੀ ਜ਼ਿਲ੍ਹਾ ਪੱਧਰੀ ਮੀਟਿੰਗ ਹੋਈ
ਮਾਨਸਾ, 28 ਜੂਨ (ਗੁਰਚੇਤ ਸਿੰਘ ਫੱਤੇਵਾਲੀਆ)- ਇੱਥੇ ਸੀ. ਪੀ. ਆਈ.( ਐਮ) ਦੀ ਜ਼ਿਲ੍ਹਾ ਪੱਧਰੀ ਮੀਟਿੰਗ ਸਥਾਨਕ ਕਾ. ਗੱਜਣ ਸਿੰਘ ਟਾਂਡੀਆਂ ਭਵਨ ਵਿਖੇ ਹੋਈ, ਜਿਸ ਦੀ ਪ੍ਰਧਾਨਗੀ ਕਾ. ਜਗਸੀਰ ਸਿੰਘ ਜੱਗਾ ਬਰੇਟਾ ਨੇ ਕੀਤੀ। ਸੀ.ਪੀ.ਆਈ.(ਐਮ) ਦੇ ਸੂਬਾ ਸਕੱਤਰੇਤ ਮੈਂਬਰ ਕਾ. ਭੂਪ ਚੰਦ ਚੰਨੋਂ ਨੇ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੁੰਦਿਆਂ ਕਿਹਾ ਕਿ ਕੇਂਦਰ ਸਰਕਾਰ ਨੇ ਡੇਢ ਦਹਾਕੇ ਦੇ ਰਾਜ ਭਾਗ ’ਚ ਦੇਸ਼ ਅਤੇ ਦੇਸ਼ ਦੇ ਕਿਰਤੀ ਕਿਸਾਨਾਂ ਸਮੇਤ ਆਮ ਲੋਕਾਂ ਦੀ ਭਲਾਈ ਲਈ ਕੁਝ ਨਹੀਂ ਕੀਤਾ, ਸਗੋਂ ਕਾਰਪੋਰੇਟਾਂ ਤੇ ਅਮੀਰ ਘਰਾਣਿਆਂ ਨੂੰ ਮੋਟੇ ਲਾਭ ਦਿੱਤੇ ਹਨ । ਉਨ੍ਹਾਂ ਕਿਹਾ ਕਿ ਦੇਸ਼ ’ਚ ਜਮਹੂਰੀਅਤ, ਧਰਮ ਨਿਰਪੱਖਤਾ, ਸੰਵਿਧਾਨ ਤੇ ਸੰਵਿਧਾਨਕ ਸੰਸਥਾਵਾਂ ਨੂੰ ਬਚਾਉਣ ਲਈ ਭਾਰਤੀ ਜਨਤਾ ਪਾਰਟੀ ਅਤੇ ਆਰ.ਐਸ.ਐਸ. ਦੀ ਫ਼ਿਰਕੂ ਫਾਸ਼ੀਵਾਦੀ, ਕਾਰਪੋਰੇਟ ਅਤੇ ਅਮਰੀਕਾ ਸਾਮਰਾਜੀ ਜੁੰਡਲੀ ਵਿਰੁੱਧ ਸੰਘਰਸ਼ ਨੂੰ ਜ਼ਮੀਨੀ ਪੱਧਰ ’ਤੇ ਸੰਘਰਸ਼ ਹੋਰ ਤੇਜ਼ ਕਰਨਾ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਮਾਨ ਸਰਕਾਰ ਨੇ ਪਿਛਲੀਆਂ ਸਰਕਾਰਾਂ ਨੂੰ ਵੀ ਮਾਤ ਪਾ ਦਿੱਤੀ ਹੈ । ਜ਼ਿਲ੍ਹਾ ਸਕੱਤਰ ਅਤੇ ਸੂਬਾ ਸਕੱਤਰੇਤ ਮੈਂਬਰ ਐਡਵੋਕੇਟ ਕਾ. ਸਵਰਨਜੀਤ ਸਿੰਘ ਦਲਿਓ ਨੇ ਦੱਸਿਆ ਕਿ ਕੁੱਲ ਹਿੰਦ ਕਿਸਾਨ ਸਭਾ ਅਤੇ ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਵਲੋਂ ਮਗਨਰੇਗਾ ਕਾਨੂੰਨ ਨੂੰ ਤੁਰੰਤ ਬਹਾਲ ਕਰਵਾਉਣ, ਤਜਵੀਜ਼ਤ ਬਿਜਲੀ ਤੇ ਬੀਜ ਸੋਧ ਬਿੱਲ ਵਾਪਸ ਲੈਣ, ਮੁਕਤ ਵਪਾਰ ਸੰਧੀ ਨੂੰ ਰੱਦ ਕਰਨ, ਬੇਜ਼ਮੀਨਿਆਂ ਨੂੰ 10-10 ਮਰਲੇ ਦੇ ਪਲਾਟ ਦੇਣ ਅਤੇ ਮਕਾਨ ਪਾਉਣ ਲਈ 5-5 ਲੱਖ ਰੁਪਏ ਦਿੱਤੇ ਜਾਣ ਦੀ ਮੰਗ ਨੂੰ ਲੈ ਕੇ ਅਧਿਕਾਰੀਆਂ ਰਾਹੀ ਮੁੱਖ ਮੰਤਰੀ ਪੰਜਾਬ ਅਤੇ ਰਾਜਪਾਲ ਪੰਜਾਬ ਦੇ ਨਾਂਅ ਮੰਗ ਪੱਤਰ ਭੇਜੇ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾ 7 ਜੁਲਾਈ ਨੂੰ ਭੀਖੀ, 8 ਜੁਲਾਈ ਨੂੰ ਝੁਨੀਰ, 9 ਜੁਲਾਈ ਨੂੰ ਬਰੇਟਾ ਅਤੇ 10 ਜੁਲਾਈ ਨੂੰ ਮਾਨਸਾ ਸ਼ਹਿਰ ਵਿਖੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸ਼ਹੀਦ ਭਗਤ ਸਿੰਘ ਦੇ ਨੇੜਲੇ ਸਾਥੀ ਪੰਡਿਤ ਕਿਸ਼ੋਰੀ ਲਾਲ ਦੀ ਬਰਸੀ ਮੌਕੇ ਨੌਜਵਾਨਾਂ-ਵਿਦਿਆਰਥੀਆਂ ਦੀ 11 ਜੁਲਾਈ ਨੂੰ ਜਲੰਧਰ ਵਿਖੇ ਹੋਣ ਵਾਲੀ ਸੂਬਾਈ ਕਨਵੈੱਨਸ਼ਨ ’ਚ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ ਅਤੇ ਕੌਮਾਂਤਰੀ ਪ੍ਰਸਿੱਧੀ ਵਾਲੇ ਕਮਿਊਨਿਸਟ ਆਗੂ ਕਾ. ਹਰਕਿਸ਼ਨ ਸਿੰਘ ਸੁਰਜੀਤ ਦੀ 1 ਅਗਸਤ ਨੂੰ ਚੰਡੀਗੜ੍ਹ ਵਿਖੇ ਬਰਸੀ ਸਮਾਗਮ ’ਚ ਵੀ ਜ਼ਿਲ੍ਹੇ ’ਚੋਂ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ। ਇਸ ਮੌਕੇ ਕਾ. ਨਛੱਤਰ ਸਿੰਘ ਢੈਪਈ, ਕਾ. ਜਸਵੰਤ ਸਿੰਘ ਬੀਰੋਕੇ, ਕਾ. ਸੁਰੇਸ਼ ਕੁਮਾਰ ਮਾਨਸਾ, ਕਾ. ਹਰਜਿੰਦਰ ਸਿੰਘ ਬਰੇਟਾ, ਕਾ. ਜਗਸੀਰ ਸਿੰਘ, ਕਾ. ਗੁਰਪ੍ਰੀਤ ਸਿੰਘ ਬਰਨ, ਕਾ. ਜਗਦੇਵ ਸਿੰਘ ਢੈਪਈ, ਕਾ. ਪਰਵਿੰਦਰ ਸਿੰਘ ਭੀਖੀ, ਕਾ. ਬੀਰਬਲ ਸਿੰਘ ਚੌਹਾਨ ਆਦਿ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਬਾਦਲ ਸਰਕਾਰ ਦੇ ਸੰਗਤ ਦਰਸ਼ਨ ਅਤੇ ਭਗਵੰਤ ਮਾਨ ਦੀ ਲੋਕ ਮਿਲਣੀ ’ਚ ਕੋਹਾਂ ਦਾ ਅੰਤਰ- ਡਾ. ਨਿਸ਼ਾਨ ਸਿੰਘ ਅਗਲੀ ਖ਼ਬਰ ਬਸਪਾ ਆਗੂਆਂ ਨੇ ਜ਼ਿਲ੍ਹਾ ਪ੍ਰਧਾਨ ਤੇ ਜਨਰਲ ਸਕੱਤਰ ਦੀ ਕਾਰਗੁਜ਼ਾਰੀ ’ਤੇ ਚੁੱਕੇ ਸਵਾਲ
Ad Position 24
No active advertisement