ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-06-2026

ਸਾਬਕਾ ਮੰਤਰੀ ਵਿਜੇ ਇੰਦਰ ਸਿੰਗਲਾ ਅੱਜ ਮਾਨਸਾ ਵਿਖੇ ਵਿਦਿਆਰਥੀਆਂ ਦੇ ਹੋਣਗੇ ਰੂ-ਬਰੂ

Ad Position 21
No active advertisement
ਅਜੀਤ ਡੈਸਕ 29-06-2026

ਮਾਨਸਾ, 28 ਜੂਨ (ਫੱਤੇਵਾਲੀਆ)- ਆਲ ਇੰਡੀਆ ਕਾਂਗਰਸ ਕਮੇਟੀ ਵਲੋਂ ਦੇਸ਼ ’ਚ ਚਲਾਈ ਜਾ ਰਹੀ ‘ਵਿਦਿਆਰਥੀਆਂ ਦੀ ਆਵਾਜ਼’ ਮੁਹਿੰਮ ਤਹਿਤ ਵਿਦਿਆਰਥੀਆਂ ਅਤੇ ਨੌਜਵਾਨਾਂ ਨਾਲ ਸੰਬੰਧਿਤ ਮੁੱਦਿਆਂ ਨੂੰ ਉਭਾਰਨ ਲਈ ਇੱਥੇ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ । ਇਹ ਜਾਣਕਾਰੀ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਕੁਲਵੰਤ ਰਾਏ ਸਿੰਗਲਾ ਨੇ ਦਿੱਤੀ । ਉਨ੍ਹਾਂ ਦੱਸਿਆ ਕਿ ਸਮੂਹ ਜ਼ਿਲ੍ਹਾ ਹੈਡਕੁਆਰਟਰਾਂ ’ਚ ਇਹ ਪ੍ਰੋਗਰਾਮ ਕਰਵਾਏ ਜਾ ਰਹੇ ਹਨ । ਇਸੇ ਲੜੀ ਤਹਿਤ 29 ਜੂਨ ਨੂੰ ਦੁਪਹਿਰ 3 ਵਜੇ 4 ਸੀਜ਼ਨ ਹੋਟਲ ਮਾਨਸਾ ਵਿਖੇ ਵਿਸ਼ੇਸ਼ ਵਿਚਾਰ-ਵਟਾਂਦਰਾ ਸਮਾਗਮ ਕਰਵਾਇਆ ਜਾਵੇਗਾ, ਜਿਸ ’ਚ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਸਾਬਕਾ ਸੰਸਦ ਮੈਂਬਰ ਵਿਜੇ ਇੰਦਰ ਸਿੰਗਲਾ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ । ਉਹ ਵਿਦਿਆਰਥੀਆਂ, ਨੌਜਵਾਨਾਂ, ਉਨ੍ਹਾਂ ਦੇ ਮਾਪਿਆਂ ਅਤੇ ਕਾਂਗਰਸ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਨਾਲ ਸਿੱਧਾ ਸੰਵਾਦ ਕਰਨਗੇ । ਉਨ੍ਹਾਂ ਦੱਸਿਆ ਕਿ ਪ੍ਰੋਗਰਾਮ ਦੌਰਾਨ ਨੌਜਵਾਨਾਂ ਨੂੰ ਆਪਣੇ ਵਿਚਾਰ, ਸੁਝਾਅ ਅਤੇ ਸਮੱਸਿਆਵਾਂ ਖੁੱਲ੍ਹ ਕੇ ਰੱਖਣ ਦਾ ਮੌਕਾ ਦਿੱਤਾ ਜਾਵੇਗਾ ਤਾਂ ਜੋ ਉਨ੍ਹਾਂ ਨਾਲ ਜੁੜੇ ਮੁੱਦਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਉੱਚ ਪੱਧਰ ’ਤੇ ਉਠਾਇਆ ਜਾ ਸਕੇ।

Ad Position 22
No active advertisement
ਪਿਛਲੀ ਖ਼ਬਰ ਬੇਅਦਬੀਆਂ ਵਿਰੋਧੀ ਕਾਨੂੰਨ ਮਾਮਲਾ-ਮੁੱਖ ਮੰਤਰੀ ਨੂੰ ਛੱਡ ਕੇ ਪੰਜਾਬ ਵਜ਼ਾਰਤ ਦੇ ‘ਸਿੱਖ ਵਜ਼ੀਰ ਤੇ ਵਿਧਾਇਕ’ ਅੱਜ ਅਕਾਲ ਤਖ... ਅਗਲੀ ਖ਼ਬਰ ਬਾਦਲ ਸਰਕਾਰ ਦੇ ਸੰਗਤ ਦਰਸ਼ਨ ਅਤੇ ਭਗਵੰਤ ਮਾਨ ਦੀ ਲੋਕ ਮਿਲਣੀ ’ਚ ਕੋਹਾਂ ਦਾ ਅੰਤਰ- ਡਾ. ਨਿਸ਼ਾਨ ਸਿੰਘ
Ad Position 24
No active advertisement