08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2026

‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਸ਼ੁਰੂਆਤ ਮੌਕੇ ਵੱਖ-ਵੱਖ ਥਾਵਾਂ ’ਤੇ ਸਮਾਗਮ ਔਰਤਾਂ ਨੇ ਵੱਡੀ ਗਿਣਤੀ ’ਚ ਸ਼ਮੂਲੀਅਤ ਕਰ ਕੇ ਖ਼ੁਸ਼ੀ ਪ੍ਰਗਟਾਈ

Ad Position 21
No active advertisement
ਅਜੀਤ ਡੈਸਕ 02-07-2026
ਮਾਨਸਾ, 1 ਜੁਲਾਈ (ਬਲਵਿੰਦਰ ਸਿੰਘ ਧਾਲੀਵਾਲ)- ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਸ਼ੁਰੂਆਤ ਤਹਿਤ ਜ਼ਿਲ੍ਹੇ ‘ਚ ਵੱਖ-ਵੱਖ ਥਾਵਾਂ ‘ਤੇ ਸਮਾਗਮ ਕੀਤੇ ਗਏ ਅਤੇ ‘ਆਪ’ ਦੇ ਨੁਮਾਇੰਦਿਆਂ ਵਲੋਂ ਪੰਜਾਬ ਦੇ ਮੁੱਖ ਮੰਤਰੀ ਵਲੋਂ ਚਲਾਈ ਇਸ ਸਕੀਮ ਨੂੰ ਔਰਤਾਂ ਨੂੰ ਵਰਦਾਨ ਦੱਸਦਿਆਂ ਉਨ੍ਹਾਂ ਦਾ ਧੰਨਵਾਦ ਕੀਤਾ ਗਿਆ। ਸਮਾਗਮਾਂ ‘ਚ ਔਰਤਾਂ ਵੱਡੀ ਗਿਣਤੀ ‘ਚ ਸ਼ਾਮਿਲ ਹੋਈਆਂ ਅਤੇ ਉਨ੍ਹਾਂ ਲੱਡੂ ਵੰਡ ਕੇ ਖ਼ੁਸ਼ੀ ਦਾ ਜ਼ਾਹਿਰ ਕੀਤਾ। ਸਥਾਨਕ ਸ਼ਾਂਤੀ ਭਵਨ ਵਿਖੇ ਹਲਕਾ ਮਾਨਸਾ ਦੇ ਵਿਧਾਇਕ ਡਾ. ਵਿਜੇ ਸਿੰਗਲਾ ਦੀ ਅਗਵਾਈ ਵਿਚ ਸਮਾਗਮ ਕੀਤਾ ਗਿਆ, ਜਿੱਥੇ ਹਲਕੇ ਦੀਆਂ ਸਖ਼ੀਆਂ ਅਤੇ ਵੱਡੀ ਗਿਣਤੀ ਵਿਚ ਔਰਤਾਂ ਨੇ ਸ਼ਮੂਲੀਅਤ ਕੀਤੀ। ਵਿਧਾਇਕ ਸਿੰਗਲਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਸ਼ੁਰੂਆਤ ਆਰਥਿਕ ਸਸ਼ਕਤੀਕਰਨ ਅਤੇ ਪਰਿਵਾਰਕ ਮਜ਼ਬੂਤੀ ਵੱਲ ਇਤਿਹਾਸਕ ਕਦਮ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਨਾਲ ਔਰਤਾਂ ਦੇ ਮਾਣ ਸਤਿਕਾਰ ‘ਚ ਵਾਧਾ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਆਪਣੇ ਵਾਅਦੇ ਨੂੰ ਪੂਰਾ ਕਰਦਿਆਂ ਔਰਤਾਂ ਦੇ ਬੈਂਕ ਖਾਤਿਆਂ ‘ਚ 3000 ਅਤੇ 4500 ਰੁਪਏ ਦੀ ਰਕਮ ਜਮਾਂ ਕਰਵਾਈ ਗਈ ਹੈ। ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਲਗਾਤਾਰ ਪੂਰੇ ਕਰ ਰਹੀ ਹੈ ਅਤੇ ਜਨ-ਕਲਿਆਣਕਾਰੀ ਯੋਜਨਾਵਾਂ ਦਾ ਲਾਭ ਸਿੱਧਾ ਲੋਕਾਂ ਤੱਕ ਪਹੁੰਚ ਰਿਹਾ ਹੈ। ਇਸ ਮੌਕੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਭੁੱਚਰ, ਨਰੇਸ਼ ਬਿਰਲਾ, ਅਮਨ ਮਿੱਤਲ, ਹਰਜੀਤ ਸਿੰਘ ਦੰਦੀਵਾਲ, ਟੀਟੂ ਚਹਿਲ, ਵੀਨਾ ਅਗਰਵਾਲ, ਰਾਜਵਿੰਦਰ ਕੌਰ ਆਦਿ ਹਾਜ਼ਰ ਸਨ।
ਬੁਢਲਾਡਾ ਵਿਖੇ ਵੀ ਪ੍ਰੋਗਰਾਮ ਕਰਵਾਇਆ
ਬੁਢਲਾਡਾ ਤੋਂ ਸਵਰਨ ਸਿੰਘ ਰਾਹੀ ਅਨੁਸਾਰ- ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਰਸਮੀ ਸ਼ੁਰੂਆਤ ਮੌਕੇ ਬੁਢਲਾਡਾ ਵਿਖੇ ਹਲਕਾ ਵਿਧਾਇਕ ਬੁੱਧ ਰਾਮ ਦੀ ਅਗਵਾਈ ਹੇਠ ਸਮਾਗਮ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਸੂਬੇ ਦੀਆਂ ਔਰਤਾਂ ਨੂੰ ਸਨਮਾਨ ਅਤੇ ਆਰਥਿਕ ਮਜ਼ਬੂਤੀ ਪ੍ਰਦਾਨ ਕਰਨ ਵੱਲ ਅਹਿਮ ਕਦਮ ਹੈ। ਸਮਾਗਮ ਦੌਰਾਨ ਪਾਰਟੀ ਦੀਆਂ ਔਰਤ ਆਗੂਆਂ ਨੇ ਸਰਕਾਰ ਦੀ ਇਸ ਯੋਜਨਾ ਦਾ ਸਵਾਗਤ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਵੀ ਕੀਤਾ। ਇਸ ਮੌਕੇ ਮਾਰਕੀਟ ਕਮੇਟੀ ਬੁਢਲਾਡਾ ਦੇ ਚੇਅਰਮੈਨ ਸਤੀਸ਼ ਸਿੰਗਲਾ, ਟਰੱਕ ਯੂਨੀਅਨ ਦੇ ਪ੍ਰਧਾਨ ਗੁਰਮੀਤ ਸਿੰਘ ਭਾਦੜਾ, ਸੋਹਣਾ ਸਿੰਘ ਕਲੀਪੁਰ, ਕੌਂਸਲਰ ਗੁਰਪ੍ਰੀਤ ਸਿੰਘ ਵਿਰਕ, ਬਲਜਿੰਦਰ ਸਿੰਘ ਸੈਕਟਰੀ, ਟਿੰਕੂ ਕੁਮਾਰ, ਪ੍ਰੀਤ ਗਿੱਲ ਬਰ੍ਹੇ, ਕੁਲਦੀਪ ਸ਼ਿਮਾਰ, ਬਲਵਿੰਦਰ ਸਿੰਘ ਔਲਖ ਆਦਿ ਨੇ ਕਿਹਾ ਕਿ ਸਮਾਗਮ ਦੌਰਾਨ ਵੱਡੀ ਗਿਣਤੀ ਔਰਤਾਂ ਅਤੇ ਹੋਰਨਾਂ ਲੋਕਾਂ ਨੇ ਸ਼ਮੂਲੀਅਤ ਕਰ ਕੇ ਸਰਕਾਰ ਦੀ ਇਸ ਯੋਜਨਾ ਪ੍ਰਤੀ ਆਪਣਾ ਉਤਸ਼ਾਹ ਪ੍ਰਗਟਾਇਆ ਹੈ। ਪ੍ਰੋਗਰਾਮ ਦੌਰਾਨ ਮੁੱਖ ਮੰਤਰੀ ਦੇ ਧੂਰੀ ਪ੍ਰੋਗਰਾਮ ਦਾ ਸਿੱਧਾ ਪ੍ਰਸਾਰਨ ਵੀ ਦਿਖਾਇਆ ਗਿਆ।
ਝੁਨੀਰ ਵਿਖੇ ਵੱਡਾ ਇਕੱਠ ਕਰ ਕੇ ਕੀਤੀ ਸ਼ੁਰੂਆਤ
ਝੁਨੀਰ ਤੋਂ ਸੰਜੀਵ ਸਿੰਗਲਾ ਅਨੁਸਾਰ- ਡੇਰਾ ਬਾਬਾ ਧਿਆਨ ਦਾਸ ਝੁਨੀਰ ਦੇ ਹਾਲ ‘ਚ ਸਕਰੀਨ ਲਗਾ ਕੇ ਹਲਕਾ ਸਰਦੂਲਗੜ੍ਹ ਦੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਸ਼ੁਰੂਆਤ ਕਰਵਾਈ। ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਿਛਲੇ ਸਾਢੇ ਚਾਰ ਸਾਲਾਂ ਵਿੱਚ ਜੋ ਵੀ ਗਰੰਟੀਆਂ ਕੀਤੀਆਂ ਗਈਆਂ ਸਨ, ਉਨ੍ਹਾਂ ਨੂੰ 1-1 ਕਰ ਕੇ ਪੂਰਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜਨਰਲ ਵਰਗ ਦੀ ਔਰਤਾਂ ਨੂੰ ਪਿਛਲੇ ਤਿੰਨ ਮਹੀਨਿਆਂ ਦਾ ਬਕਾਇਆ 3000 ਅਤੇ ਅਨੁਸੂਚਿਤ ਜਾਤੀ ਦੀਆਂ ਔਰਤਾਂ ਨੂੰ 4500 ਰੁਪਏ ਪਾਇਆ ਗਿਆ ਹੈ। ਵਿਧਾਇਕ ਨੇ ਕਿਹਾ ਕਿ ਹਰ ਇਕ ਔਰਤ ਦੇ ਖਾਤੇ ਵਿਚ ਪੈਸੇ ਪਾਏ ਜਾਣਗੇ, ਜਿਸ ਨਾਲ ਉਨ੍ਹਾਂ ਨੂੰ ਆਰਥਿਕ ਤੰਗੀ ਵਿਚੋਂ ਨਿਕਲਣ ‘ਚ ਸਹਾਇਤਾ ਮਿਲੇਗੀ। ਔਰਤਾਂ ਨੇ ਭਗਵੰਤ ਮਾਨ ਜ਼ਿੰਦਾਬਾਦ ਦੇ ਨਾਅਰੇ ਲਾ ਕੇ ਆਪਣੀ ਖ਼ੁਸ਼ੀ ਦਾ ਇਜ਼ਹਾਰ ਕੀਤਾ। ਇਸ ਮੌਕੇ ਗੁਰਮੇਲ ਸਿੰਘ ਭੰਮਾ, ਭੋਲਾ ਸਿੰਘ ਭੰਮਾ, ਕੁਲਵੰਤ ਸਿੰਘ ਸੰਘਾ, ਗੁਰਮੀਤ ਸਿੰਘ ਫੱਤਾ ਮਾਲੋਕਾ, ਸੁਖਵਿੰਦਰ ਸਿੰਘ ਖੋਖਰ, ਰਜਿੰਦਰ ਸਿੰਘ ਦਸੌਂਦੀਆ, ਹਰਦੇਵ ਸਿੰਘ ਕੋਰਵਾਲਾ, ਜਗਪਾਲ ਸਿੰਘ ਖਹਿਰਾ, ਹਰਜਿੰਦਰ ਸਿੰਘ ਨੰਦਗੜ੍ਹ, ਰੇਖਾ ਰਾਣੀ ਭੱਲਣਵਾੜਾ, ਪੱਪੀ ਸਿੰਘ ਲਾਲਿਆਂਵਾਲੀ, ਬਲਸਿੰਦਰ ਸਿੰਘ ਅਕਲੀਆ, ਸੁਮਨਦੀਪ ਨੰਗਲ, ਫੂਲਾ ਰਾਣੀ, ਜਤਿੰਦਰ ਕੌਰ ਸੰਘਾ, ਗੁਰਜੀਤ ਕੌਰ, ਗਗਨਦੀਪ ਕੌਰ, ਜਗਵਿੰਦਰ ਕੌਰ, ਨਬੀ ਖਾਨ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਬੱਲੋ ਦੀ ਪੰਚਾਇਤ ਦਾ ਇਨਕਲਾਬੀ ਕਦਮ-ਸ਼ੁਰੂ ਕੀਤੀ ‘ਧੀਆਂ ਦੇ ਸਿਰਤਾਜ ਮਾਪੇ’ ਸਕੀਮ ਅਗਲੀ ਖ਼ਬਰ ਐਸਟਾਡਿਓ ਐਜ਼ਟੇਕਾ ‘ਉਹ ਕਿਲ੍ਹਾ ਜਿੱਥੇ ਮੈਕਸੀਕੋ ਨੂੰ ਹਰਾਉਣਾ ਲਗਭਗ ਅੰਸਭਵ’
Ad Position 24