07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2026

ਐਸ.ਡੀ. ਕੰਨਿਆ ਮਹਾਂਵਿਦਿਆਲਾ ਵਿਖੇ ਕਵਿਤਾ ਮੁਕਾਬਲੇ ਕਰਵਾਏ

Ad Position 21
No active advertisement
ਅਜੀਤ ਡੈਸਕ 02-07-2026
ਮਾਨਸਾ, 1 ਜੁਲਾਈ (ਰਵੀ)- ਸਥਾਨਕ ਐਸ.ਡੀ. ਕੰਨਿਆ ਮਹਾਂਵਿਦਿਆਲਾ ਵਿਖੇ ਪੰਜਾਬੀ ਵਿਭਾਗ ਤੇ ਭਾਸ਼ਾ ਮੰਚ ਵਲੋਂ ਪ੍ਰਸਿੱਧ ਕਵੀ ਸ਼ਿਵ ਕੁਮਾਰ ਬਟਾਲਵੀ ਦੇ ਜਨਮ ਦਿਵਸ ਨੂੰ ਸਮਰਪਿਤ ਕਵਿਤਾ ਮੁਕਾਬਲੇ ਕਰਵਾਏ ਗਏ। ਪ੍ਰਿੰਸੀਪਲ ਡਾ. ਗਰਿਮਾ ਮਹਾਜਨ ਨੇ ਕਿਹਾ ਕਿ ਮੁਕਾਬਲਿਆਂ ਦਾ ਉਦੇਸ਼ ਵਿਦਿਆਰਥੀਆਂ ’ਚ ਕਵਿਤਾ ਲਿਖਣ ਅਤੇ ਪੇਸ਼ ਕਰਨ ਦੀ ਰੁਚੀ ਨੂੰ ਉਤਸ਼ਾਹਿਤ ਕਰਨਾ ਹੈ। ਪੰਜਾਬੀ ਵਿਭਾਗ ਦੇ ਮੁਖੀ ਡਾ. ਬਲਜੀਤ ਕੌਰ ਨੇ ਸ਼ਿਵ ਕੁਮਾਰ ਬਟਾਲਵੀ ਦੇ ਜੀਵਨ ਅਤੇ ਸਾਹਿਤਕ ਯੋਗਦਾਨ ਬਾਰੇ ਜਾਣਕਾਰੀ ਸਾਂਝੀ ਕੀਤੀ। ਨਿਰੀਖਕ ਦੀ ਭੂਮਿਕਾ ਡਾ. ਕਮਲਜੀਤ ਕੌਰ ਅਤੇ ਪ੍ਰੋ. ਨੀਰਜ ਮਿੱਤਲ ਨੇ ਨਿਭਾਈ। ਵਿਦਿਆਰਥਣ ਅਵਨੀਤ ਕੌਰ, ਮਹਿਕਦੀਪ ਕੌਰ ਤੇ ਰਕਸ਼ੀਤਾ ਨੇ ਕ੍ਰਮਵਾਰ ਪਹਿਲਾ, ਦੂਜਾ, ਤੀਜਾ ਸਥਾਨ ਅਤੇ ਬਾਹਰਲੇ ਭਾਗੀਦਾਰਾਂ ’ਚੋਂ ਮਧੂ ਸਦਿਓੜਾ, ਹਰਸਿਮਰ ਤੇ ਪਵਸ਼ਗਨ ਕੌਰ ਨੂੰ ਹੌਸਲਾ ਅਫਜਾਈ ਇਨਾਮ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਡਾ. ਪਾਇਲ ਸੱਭਰਵਾਲ, ਡਾ. ਜੋਤੀ ਬਾਲਾ, ਮਹਿੰਦਰ ਕੌਰ, ਸੰਜਮ ਰਾਣੀ, ਸੁਖਪਾਲ ਕੌਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਵਾਲੇ ਬਿੱਲ ’ਚੋਂ ਇਨਲਿਸਟਮੈਂਟ ਵਰਕਰਾਂ ਨੂੰ ਬਾਹਰ ਰੱਖਣ ਦਾ ਵਿਰੋਧ ਅਗਲੀ ਖ਼ਬਰ ਰਾਜਦੀਪ ਸਿੰਘ ਬਰੇਟਾ ਅਧਿਆਪਕ ਦਲ ਪੰਜਾਬ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ
Ad Position 24
No active advertisement