ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-07-2026

ਭਾਕਿਯੂ (ਉਗਰਾਹਾਂ) ਵਲੋਂ ਬਿਜਲੀ ਦੇ ਕੱਟਾਂ ਨੂੰ ਲੈ ਕੇ ਬਿਜਲੀ ਬੋਰਡ ਦਫ਼ਤਰ ਅੱਗੇ ਧਰਨਾ

Ad Position 21
No active advertisement
ਅਜੀਤ ਡੈਸਕ 03-07-2026

ਸਰਦੂਲਗੜ੍ਹ, 2 ਜੁਲਾਈ (ਜੀ.ਐਮ.ਅਰੋੜਾ)- ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਬਲਾਕ ਸਰਦੂਲਗੜ੍ਹ ਵਲੋਂ ਬਿਜਲੀ ਦੇ ਲੱਗ ਰਹੇ ਲੰਮੇ ਕੱਟਾਂ ਨੂੰ ਲੈ ਕੇ ਸਥਾਨਕ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦਫ਼ਤਰ ਅੱਗੇ ਰੋਸ ਧਰਨਾ ਲਗਾਇਆ ਗਿਆ। ਸੰਬੋਧਨ ਕਰਦਿਆਂ ਹਰਪਾਲ ਸਿੰਘ ਪਾਲੀ ਨੇ ਕਿਹਾ ਕਿ ਝੋਨੇ ਦੀ ਲਵਾਈ ਜ਼ੋਰਾਂ ‘ਤੇ ਹੈ ਪਰ ਬਿਜਲੀ ਸਪਲਾਈ ਪੂਰੀ ਨਾ ਮਿਲਣ ਕਾਰਨ ਕਿਸਾਨ ਪੰਜਾਬ ਸਰਕਾਰ ਨੂੰ ਕੋਸ ਰਹੇ ਹਨ। ਉਨ੍ਹਾਂ ਕਿਹਾ ਕਿ ਜਿੱਥੇ ਨਹਿਰਾਂ ‘ਚ ਪਾਣੀ ਨਹੀਂ ਆ ਰਿਹਾ ਉੱਥੇ ਲਾਈਟ ਨਾ ਹੋਣ ਕਾਰਨ ਕਿਸਾਨਾਂ ਦੇ ਝੋਨੇ ਦੀ ਫ਼ਸਲ ਸੁੱਕ ਰਹੀ ਹੈ ਅਤੇ ਝੋਨਾ ਲਗਾਉਣ ਤੋਂ ਵਾਂਝੇ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਡੇ-ਵੱਡੇ ਦਾਅਵੇ ਕਰ ਰਹੀ ਹੈ ਕਿ ਕਿਸਾਨਾਂ ਨੂੰ ਬਿਜਲੀ ਪੂਰੀ ਦਿੱਤੀ ਜਾ ਰਹੀ ਹੈ ਪਰ ਇਸ ਦੀ ਸਚਾਈ ਕੋਹਾਂ ਤੋਂ ਦੂਰ ਹੈ ਕਿਉਂਕਿ ਕਿਸਾਨ ਤਾਂ ਦਿਨ ਰਾਤ ਲਾਈਟ ਦੀ ਉਡੀਕ ਕਰ ਰਹੇ ਹਨ ਕਿ ਉਹ ਝੋਨੇ ਦੀ ਫ਼ਸਲ ਨੂੰ ਲਗਾ ਸਕਣ। ਧਰਨੇ ਨੂੰ ਕੁਲਦੀਪ ਸਿੰਘ ਚਚੋਹਰ, ਸੁਖਦੇਵ ਸਿੰਘ ਜਟਾਣਾ, ਬਿੰਦਰ ਸਿੰਘ ਝੰਡਾ, ਲਖਵਿੰਦਰ ਸਿੰਘ, ਗੁਰਤੇਜ ਸਿੰਘ ਟਿੱਬੀ, ਗੁਲਾਬ ਸਿੰਘ ਸਰਦੂਲੇਵਾਲਾ, ਗੋਰਾ ਸਿੰਘ ਆਦਿ ਨੇ ਸੰਬੋਧਨ ਕੀਤਾ।

Ad Position 22
No active advertisement
ਪਿਛਲੀ ਖ਼ਬਰ ਪੀ. ਡਬਲਯੂ. ਡੀ. ਫ਼ੀਲਡ ਅਤੇ ਵਰਕਸ਼ਾਪ ਵਰਕਰਜ਼ ਯੂਨੀਅਨ ਨੇ ਰੋਸ ਰੈਲੀ ਕੀਤੀ ਅਗਲੀ ਖ਼ਬਰ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਮਹਿਲਾਵਾਂ ਦੇ ਮੋਬਾਈਲਾਂ ’ਚ ‘ਟੂ-ਟੂ’ ਦੀ ਗੂੰਜ
Ad Position 24
No active advertisement