ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-07-2026

ਪੀ. ਡਬਲਯੂ. ਡੀ. ਫ਼ੀਲਡ ਅਤੇ ਵਰਕਸ਼ਾਪ ਵਰਕਰਜ਼ ਯੂਨੀਅਨ ਨੇ ਰੋਸ ਰੈਲੀ ਕੀਤੀ

Ad Position 21
No active advertisement
ਅਜੀਤ ਡੈਸਕ 03-07-2026

ਮਾਨਸਾ, 2 ਜੁਲਾਈ (ਗੁਰਚੇਤ ਸਿੰਘ ਫੱਤੇਵਾਲੀਆ)- ਪੀ. ਡਬਲਯੂ. ਡੀ. ਫ਼ੀਲਡ ਅਤੇ ਵਰਕਸ਼ਾਪ ਵਰਕਰਜ਼ ਯੂਨੀਅਨ ਵਲੋਂ ਸਥਾਨਕ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਡਲ ਨੰਬਰ-2 ਦਫ਼ਤਰ ਨੇੜੇ ਪੰਜਾਬ ਸਰਕਾਰ ਖਿਲਾਫ ਰੋਸ ਰੈਲੀ ਕੀਤੀ ਗਈ। ਬੁਲਾਰਿਆਂ ਨੇ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਪ੍ਰਤੀ ਗੰਭੀਰ ਨਹੀਂ। ਉਨ੍ਹਾਂ ਦੱਸਿਆ ਕਿ ਖ਼ਜ਼ਾਨਾ ਮੰਤਰੀ ਵਲੋਂ ਜਥੇਬੰਦੀ ਨੂੰ ਮੀਟਿੰਗਾਂ ਦੇ ਸਮੇਂ ਦੇ ਕੇ ਹਾਲੇ ਤੱਕ ਕਿਸੇ ਵੀ ਮੰਗ ਦਾ ਹੱਲ ਨਹੀਂ ਕੀਤਾ ਗਿਆ। ਜ਼ਿਲ੍ਹਾ ਪ੍ਰਧਾਨ ਜੱਗਾ ਸਿੰਘ ਅਲੀਸ਼ੇਰ ਤੇ ਦਰਸ਼ਨ ਸਿੰਘ ਨੰਗਲ ਨੇ ਦੱਸਿਆ ਕਿ 21 ਜੁਲਾਈ ਨੂੰ ਵਿੱਤ ਮੰਤਰੀ ਦੇ ਹਲਕੇ ਦਿੜ੍ਹਬਾ ਵਿਖੇ ਰੋਸ ਮਾਰਚ ਕੀਤਾ ਜਾਵੇਗਾ, ਜਿਸ ‘ਚ ਜ਼ਿਲ੍ਹਾ ਮਾਨਸਾ ਤੋਂ ਵੱਡੀ ਗਿਣਤੀ ‘ਚ ਸ਼ਮੂਲੀਅਤ ਕੀਤੀ ਜਾਵੇਗੀ। ਉਨ੍ਹਾਂ ਖ਼ਜ਼ਾਨਾ ਮੰਤਰੀ ਪੰਜਾਬ ਦੇ ਨਾਂਅ ਭੇਜੇ ਪੱਤਰ ‘ਚ ਮੰਗ ਕੀਤੀ ਕਿ ਪੁਰਾਣੀ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇ, ਪੰਜਾਬ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਦੇ ਮੁਲਾਜ਼ਮਾਂ ਨੂੰ ਪੁਰਾਣੀ ਪੈਨਸ਼ਨ ਸਕੀਮ ਦੇ ਦਾਇਰੇ ‘ਚ ਲਿਆ ਕੇ ਹਜ਼ਾਰਾਂ ਖਾਲੀ ਪਈਆਂ ਅਸਾਮੀਆਂ ਤੇ ਪੱਕੀ ਭਰਤੀ ਕੀਤੀ ਜਾਵੇ, ਵੱਖ-ਵੱਖ ਵਿਭਾਗਾਂ ‘ਚ ਲੰਮੇ ਸਮੇਂ ਤੋਂ ਕੰਮ ਕਰ ਰਹੇ ਕੱਚੇ ਆਊਟਸੋਰਸ ਕਾਮੇ ਪੱਕੇ ਕੀਤੇ ਜਾਣ, ਜਲ ਸਪਲਾਈ ਸਕੀਮਾਂ ਪੰਚਾਇਤਾਂ ਨੂੰ ਹਵਾਲੇ ਕਰਨੀਆਂ ਬੰਦ ਕੀਤੀਆਂ ਜਾਣ, ਸਿੰਚਾਈ ਵਿਭਾਗ ਵਿੱਚ ਅਸਾਮੀਆਂ ‘ਤੇ ਕੱਟ ਲਗਾਉਣਾ ਬੰਦ ਕੀਤਾ ਜਾਵੇ, ਪਿਛਲੇ ਸਮੇਂ ਤੋਂ ਕੱਟੀਆਂ ਅਸਾਮੀਆਂ ਬਹਾਲ ਕਰਨ ਦੇ ਨਾਲ ਹੀ 18 ਪ੍ਰਤੀਸ਼ਤ ਮਹਿੰਗਾਈ ਭੱਤਾ ਜਲਦ ਜਾਰੀ ਕੀਤਾ ਜਾਵੇ। ਇਸ ਮੌਕੇ ਅਮਰ ਸਿੰਘ ਮੋਹਿਲ, ਸ਼ਿੰਦਰਪਾਲ ਸਿੰਘ, ਹਰਬੰਸ ਸਿੰਘ, ਬਲਰਾਜ ਬੁਢਲਾਡਾ, ਮਨਪ੍ਰੀਤ ਸਿੰਘ, ਸੋਨੀ ਸਿੰਘ, ਗੁਰਨਾਇਬ ਸਿੰਘ ਅਤਲਾ, ਦੀਪ ਸਿੰਘ, ਗੁਰਜੰਟ ਸਿੰਘ, ਜਨਕ ਸਿੰਘ ਫ਼ਤਿਹਪੁਰ, ਬਲਜੀਤ ਸਿੰਘ, ਮਹਿੰਦਰ ਸਿੰਘ, ਸੁਭਾਸ਼ ਚੰਦ ਆਦਿ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮਾਂ ਨੇ ਪੰਜਾਬ ਸਰਕਾਰ ’ਤੇ ਲਗਾਏ ਮੰਗਾਂ ਨਾ ਮੰਨਣ ਦੇ ਦੋਸ਼ ਅਗਲੀ ਖ਼ਬਰ ਭਾਕਿਯੂ (ਉਗਰਾਹਾਂ) ਵਲੋਂ ਬਿਜਲੀ ਦੇ ਕੱਟਾਂ ਨੂੰ ਲੈ ਕੇ ਬਿਜਲੀ ਬੋਰਡ ਦਫ਼ਤਰ ਅੱਗੇ ਧਰਨਾ
Ad Position 24
No active advertisement