ਮਾਨਸਾ, 2 ਜੁਲਾਈ (ਸ.ਰਿ.)- ਡਿਪਟੀ ਕਮਿਸ਼ਨਰ ਨਵਜੋਤ ਕੌਰ ਵਲੋਂ ਪੰਜਾਬ ਰਾਜ ਟਰੇਡਰਜ਼ ਕਮਿਸ਼ਨ ਨਾਲ ਸਬੰਧਿਤ ਜ਼ਿਲ੍ਹਾ ਪੱਧਰੀ ਮਾਮਲਿਆਂ ਦੇ ਨਿਪਟਾਰੇ ਸੰਬੰਧੀ ਸਮੀਖਿਆ ਮੀਟਿੰਗ ਕੀਤੀ ਗਈ। ਉਨ੍ਹਾਂ ਵਿਭਾਗਾਂ ਦੇ ਮੁਖੀਆਂ ਅਤੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਵਪਾਰੀਆਂ ਦੀਆਂ ਸ਼ਿਕਾਇਤਾਂ ਦੇ ਹੱਲ ਪਹਿਲ ਦੇ ਆਧਾਰ ’ਤੇ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ’ਚ ਕਿਸੇ ਵੀ ਕਿਸਮ ਦੀ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਡੀ.ਸੀ. ਨੇ ਇਹ ਵੀ ਵਿਸ਼ੇਸ਼ ਹਦਾਇਤ ਕੀਤੀ ਕਿ ਸ਼ਿਕਾਇਤਕਰਤਾ ਨੂੰ ਸ਼ਿਕਾਇਤ ਮਿਲਣ ਤੋਂ ਲੈ ਕੇ ਕਾਰਵਾਈ ਦੀ ਪ੍ਰਗਤੀ ਤੱਕ ਲਾਜ਼ਮੀ ਤੌਰ ’ਤੇ ਸੂਚਿਤ ਕੀਤਾ ਜਾਵੇ। ਇਸ ਦੌਰਾਨ ਪੋਰਟਲ ’ਤੇ ਕਿਰਤ ਵਿਭਾਗ, ਸਿਹਤ ਵਿਭਾਗ, ਪਾਵਰ ਕਾਮ, ਪੁਲਿਸ ਅਤੇ ਸਥਾਨਕ ਸਰਕਾਰਾਂ ਵਿਭਾਗ ਨਾਲ ਸਬੰਧਿਤ ਕਈ ਸ਼ਿਕਾਇਤਾਂ ਸਾਹਮਣੇ ਆਈਆਂ, ਦਾ ਮੌਕੇ ’ਤੇ ਹੀ ਨਿਪਟਾਰਾ ਕੀਤਾ ਗਿਆ। ਇਸ ਮੌਕੇ ਏ.ਡੀ.ਸੀ. ਪੂਨਮ ਸਿੰਘ, ਐਸ.ਡੀ.ਐਮ. ਮਾਨਸਾ ਤੇ ਬੁਢਲਾਡਾ ਗੁਰਮੀਤ ਕੁਮਾਰ, ਐਸ.ਡੀ.ਐਮ. ਸਰਦੂਲਗੜ੍ਹ ਹਰਜਿੰਦਰ ਸਿੰਘ ਜੱਸਲ, ਵਪਾਰ ਮੰਡਲ ਕਮਿਸ਼ਨ ਦੇ ਜ਼ਿਲ੍ਹਾ ਚੇਅਰਮੈਨ ਆਸ਼ੂ ਬਾਂਸਲ, ਚੇਅਰਮੈਨ ਬੁਢਲਾਡਾ ਲਲਿਤ ਜੈਨ, ਚੇਅਰਮੈਨ ਮਾਨਸਾ ਮਨੋਜ ਗੋਇਲ ਆਦਿ ਹਾਜ਼ਰ ਸਨ।
ਡੀ.ਸੀ. ਵਲੋਂ ਵਪਾਰੀਆਂ ਦੀਆਂ ਸਮੱਸਿਆਵਾਂ ਸੰਬੰਧੀ ਅਧਿਕਾਰੀਆਂ ਨਾਲ ਮੀਟਿੰਗ
ਅਜੀਤ ਡੈਸਕ
03-07-2026