05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-07-2026

ਮਗਨਰੇਗਾ ਕਰਮਚਾਰੀਆਂ ਦੇ ਸੰਘਰਸ਼ ਨੂੰ ਮਿਲਿਆ ਮਜ਼ਦੂਰ ਮੁਕਤੀ ਮੋਰਚਾ ਆਜ਼ਾਦ ਦਾ ਸਮਰਥਨ

Ad Position 21
No active advertisement
ਅਜੀਤ ਡੈਸਕ 04-07-2026
ਮਾਨਸਾ, 3 ਜੁਲਾਈ (ਗੁਰਚੇਤ ਸਿੰਘ ਫੱਤੇਵਾਲੀਆ)- ਮਗਨਰੇਗਾ ਕਰਮਚਾਰੀਆਂ ਵਲੋਂ ਆਪਣੀਆਂ ਲਟਕਦੀਆਂ ਮੰਗਾਂ ਨੂੰ ਲੈ ਕੇ ਸਥਾਨਕ ਜ਼ਿਲ੍ਹਾ ਪ੍ਰੀਸ਼ਦ ਵਿਖੇ 33 ਦਿਨਾਂ ਤੋਂ ਚੱਲ ਰਹੇ ਧਰਨੇ ਨੂੰ ਮਜ਼ਦੂਰ ਮੁਕਤੀ ਮੋਰਚਾ ਆਜ਼ਾਦ ਵਲੋਂ ਸਮਰਥਨ ਦਿੱਤਾ ਗਿਆ ਹੈ। ਸੂਬਾ ਪ੍ਰਧਾਨ ਭਗਵੰਤ ਸਿੰਘ ਸਮਾਓਂ ਨੇ ਕਿਹਾ ਕਿ ਮਗਨਰੇਗਾ ਕਰਮਚਾਰੀ ਪਿੰਡਾਂ ਦੇ ਵਿਕਾਸ ਅਤੇ ਸਰਕਾਰੀ ਯੋਜਨਾਵਾਂ ਨੂੰ ਲਾਗੂ ਕਰਨ ’ਚ ਅਹਿਮ ਭੂਮਿਕਾ ਨਿਭਾ ਰਹੇ ਹਨ ਪਰ ਅਫ਼ਸੋਸ ਦੀ ਗੱਲ ਹੈ ਕਿ ਸਰਕਾਰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਅਣਗੌਲਿਆ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸੇਵਾ ਕਰਨ ਵਾਲੇ ਮੁਲਾਜ਼ਮਾਂ ਨੂੰ ਆਪਣੀਆਂ ਬੁਨਿਆਦੀ ਹੱਕਾਂ ਲਈ ਸੜਕਾਂ ’ਤੇ ਰੁਲਣਾ ਪਵੇ, ਸਰਕਾਰ ਦੀ ਨਾਕਾਮੀ ਨੂੰ ਦਰਸਾਉਂਦਾ ਹੈ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਤੁਰੰਤ ਮਗਨਰੇਗਾ ਕਰਮਚਾਰੀਆਂ ਨਾਲ ਗੱਲਬਾਤ ਕਰ ਕੇ ਮੰਗਾਂ ਦਾ ਹੱਲ ਕਰੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਵਲੋਂ ਜਲਦ ਕੋਈ ਸਕਾਰਾਤਮਿਕ ਕਦਮ ਨਾ ਚੁੱਕਿਆ ਗਿਆ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਮਗਨਰੇਗਾ ਕਰਮਚਾਰੀ ਗੁਰਕਾਬਲ ਸਿੰਘ ਰਾਠੀ, ਨਿਤੇਸ਼ ਗੁਪਤਾ, ਵਨੀਤ ਕੁਮਾਰ ਮੱਤੀ ਆਦਿ ਨੇ ਕਿਹਾ ਕਿ ਉਨ੍ਹਾਂ ਦਾ ਸੰਘਰਸ਼ ਕਿਸੇ ਨਿੱਜੀ ਲਾਭ ਲਈ ਨਹੀਂ ਸਗੋਂ ਰੁਜ਼ਗਾਰ ਦੀ ਸੁਰੱਖਿਆ, ਪੱਕੀ ਨੌਕਰੀ, ਵਿੱਤੀ ਹੱਕਾਂ ਅਤੇ ਸਨਮਾਨਜਨਕ ਸੇਵਾ ਸ਼ਰਤਾਂ ਲਈ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਸਰਕਾਰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਲਿਖਤੀ ਰੂਪ ’ਚ ਸਵੀਕਾਰ ਨਹੀਂ ਕਰਦੀ ਉਦੋਂ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਭੁੱਚਰ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਗਲੀ ਖ਼ਬਰ ਕਈ ਮਹੀਨਿਆਂ ਤੋਂ ਪੁੱਟ ਕੇ ਸੁੱਟੀ ਗਲੀ ਨਾ ਬਣਨ ਕਾਰਨ ਲੋਕਾਂ ’ਚ ਰੋਸ
Ad Position 24
No active advertisement