05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-07-2026

ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਭੁੱਚਰ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

Ad Position 21
No active advertisement
ਅਜੀਤ ਡੈਸਕ 04-07-2026
ਮਾਨਸਾ, 3 ਜੁਲਾਈ (ਬਲਵਿੰਦਰ ਸਿੰਘ ਧਾਲੀਵਾਲ)- ਆਮ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਜ਼ਮੀਨੀ ਪੱਧਰ ‘ਤੇ ਸੁਣਨ ਅਤੇ ਉਨ੍ਹਾਂ ਦਾ ਤੁਰੰਤ ਨਿਪਟਾਰਾ ਕਰਨ ਦੇ ਮਕਸਦ ਨਾਲ ਜ਼ਿਲ੍ਹਾ ਯੋਜਨਾ ਕਮੇਟੀ ਮਾਨਸਾ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਭੁੱਚਰ ਵਲੋਂ ਆਪਣੇ ਦਫ਼ਤਰ ਵਿਖੇ ਵੱਡੀ ਗਿਣਤੀ ‘ਚ ਪਹੁੰਚੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਨਾਗਰਿਕਾਂ ਨੇ ਚੇਅਰਮੈਨ ਨੂੰ ਆਪਣੀਆਂ ਰੋਜ਼ਮਰ੍ਹਾ ਦੀਆਂ ਅਤੇ ਵਿਕਾਸ ਕਾਰਜਾਂ ਨਾਲ ਸਬੰਧਿਤ ਸਮੱਸਿਆਵਾਂ ਤੋਂ ਜਾਣੂ ਕਰਵਾਇਆ। ਚੇਅਰਮੈਨ ਭੁੱਚਰ ਨੇ ਲੋਕਾਂ ਨੂੰ ਵਿਸ਼ਵਾਸ ਦਿਵਾਇਆ ਕਿ ਸਾਰੀਆਂ ਜਾਇਜ਼ ਮੰਗਾਂ ਅਤੇ ਸਮੱਸਿਆਵਾਂ ਨੂੰ ਤਰਜੀਹ ਦੇ ਅਧਾਰ ‘ਤੇ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਮਕਸਦ ਪ੍ਰਸ਼ਾਸਨ ਨੂੰ ਲੋਕਾਂ ਦੇ ਬੂਹੇ ਤੱਕ ਲੈ ਕੇ ਜਾਣਾ ਹੈ। ਜਨਤਾ ਦੀਆਂ ਮੁਸ਼ਕਿਲਾਂ ਨੂੰ ਦੂਰ ਕਰਨਾ ਸਾਡੀ ਸਭ ਤੋਂ ਪਹਿਲੀ ਜ਼ਿੰਮੇਵਾਰੀ ਹੈ ਅਤੇ ਲੋਕ ਭਲਾਈ ਸਕੀਮਾਂ ਦਾ ਲਾਭ ਲੋੜਵੰਦਾਂ ਤੱਕ ਪਹੁੰਚਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ।
Ad Position 22
No active advertisement
ਪਿਛਲੀ ਖ਼ਬਰ 27 ਗ੍ਰਾਮ ਚਿੱਟਾ ਬਰਾਮਦ ਅਗਲੀ ਖ਼ਬਰ ਮਗਨਰੇਗਾ ਕਰਮਚਾਰੀਆਂ ਦੇ ਸੰਘਰਸ਼ ਨੂੰ ਮਿਲਿਆ ਮਜ਼ਦੂਰ ਮੁਕਤੀ ਮੋਰਚਾ ਆਜ਼ਾਦ ਦਾ ਸਮਰਥਨ
Ad Position 24
No active advertisement