ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-07-2026

ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨਿਆ ਜਾਵੇ - ਨਾਰੰਗ

Ad Position 21
No active advertisement
ਅਜੀਤ ਡੈਸਕ 07-07-2026

ਮਾਨਸਾ, 6 ਜੁਲਾਈ (ਗੁਰਚੇਤ ਸਿੰਘ ਫੱਤੇਵਾਲੀਆ)- ਸੀਨੀਅਰ ਕਾਂਗਰਸੀ ਆਗੂ ਬਲਵਿੰਦਰ ਨਾਰੰਗ ਨੇ ਕਿਹਾ ਕਿ ਲੋਕ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ 2027 ਦੀਆਂ ਚੋਣਾਂ ’ਚ ਮੁੱਖ ਮੰਤਰੀ ਦੇ ਚਿਹਰੇ ਵਜੋਂ ਦੇਖਣਾ ਪਸੰਦ ਕਰਦੇ ਹਨ। ਉਨ੍ਹਾਂ ਕਾਂਗਰਸ ਹਾਈਕਮਾਨ ਤੋਂ ਮੰਗ ਕੀਤੀ ਕਿ ਚੰਨੀ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨਿਆ ਜਾਵੇ। ਮੈਂਬਰ ਪੀ.ਪੀ.ਸੀ.ਸੀ. ਅਤੇ ਸਾਬਕਾ ਡਾਇਰੈਕਟਰ ਨੇ ਕਿਹਾ ਕਿ ਚਰਨਜੀਤ ਸਿੰਘ ਚੰਨੀ ਨੇ ਆਪਣੇ ਮੁੱਖ ਮੰਤਰੀ ਦੇ ਸੰਖੇਪ ਕਾਰਜਕਾਲ ਦੌਰਾਨ ਹਰ ਵਰਗ ਦੇ ਹਿਤ ਲਈ ਇਤਿਹਾਸਕ ਫ਼ੈਸਲੇ ਲਏ। ਉਨ੍ਹਾਂ ਦੀ ਇਸੇ ਲੋਕ-ਪੱਖੀ ਕਾਰਗੁਜ਼ਾਰੀ ਦਾ ਵੱਡਾ ਲਾਭ ਕਾਂਗਰਸ ਪਾਰਟੀ ਨੂੰ ਮਿਲਿਆ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ’ਚ ਜੇਕਰ ਕੋਈ ਆਗੂ ਆਪ ਸਰਕਾਰ ਦੀਆਂ ਨਾਕਾਮੀਆਂ ਦਾ ਡਟ ਕੇ ਮੁਕਾਬਲਾ ਕਰ ਸਕਦਾ ਹੈ, ਤਾਂ ਉਹ ਸਿਰਫ਼ ਚਰਨਜੀਤ ਸਿੰਘ ਚੰਨੀ ਹੈ। ਉਨ੍ਹਾਂ ਆਖਿਆ ਕਿ ਚੰਨੀ ਹਮੇਸ਼ਾ ਕਿਸਾਨਾਂ, ਮਜ਼ਦੂਰਾਂ, ਮੱਧਵਰਗੀ ਵਪਾਰੀਆਂ ਅਤੇ ਗ਼ਰੀਬਾਂ ਦੀ ਮਜ਼ਬੂਤ ਆਵਾਜ਼ ਬਣ ਕੇ ਖੜ੍ਹੇ ਰਹੇ ਹਨ। ਮੁੱਖ ਮੰਤਰੀ ਹੁੰਦਿਆਂ ਵੀ ਉਨ੍ਹਾਂ ਕਿਸਾਨੀ ਅੰਦੋਲਨ ਅਤੇ ਕਿਸਾਨਾਂ ਦੇ ਮੁੱਦਿਆਂ ਦਾ ਖੁੱਲ੍ਹ ਕੇ ਸਮਰਥਨ ਕੀਤਾ ਅਤੇ ਹਰ ਮੋੜ ’ਤੇ ਪੰਜਾਬ ਦੇ ਹਿਤਾਂ ਲਈ ਸੰਘਰਸ਼ ਕੀਤਾ, ਇਸ ਲਈ ਅੱਜ ਲੋੜ ਹੈ ਕਿ ਪੰਜਾਬ ਕਾਂਗਰਸ ਦੀ ਵਾਗਡੋਰ ਚੰਨੀ ਦੇ ਹਵਾਲੇ ਕੀਤੀ ਜਾਵੇ।

Ad Position 22
No active advertisement
ਪਿਛਲੀ ਖ਼ਬਰ ਮਨੂ ਵਾਟਿਕਾ ਸਕੂਲ ਦੇ 48 ਵਿਦਿਆਰਥੀਆਂ ਨੇ ਐਨ.ਸੀ.ਸੀ. ‘ਏ’ ਸਰਟੀਫਿਕੇਟ ਕੀਤੇ ਹਾਸਿਲ ਅਗਲੀ ਖ਼ਬਰ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਦੇ ਜਨਮ ਦਿਨ ਮੌਕੇ ਫੁੱਲ ਭੇਟ ਕਰ ਕੇ ਦਿੱਤੀ ਸ਼ਰਧਾਂਜਲੀ
Ad Position 24
No active advertisement