ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2026

ਖ਼ਿਆਲਾ ਕਲਾਂ ਦੇ ਹਸਪਤਾਲ ਨੂੰ ਅਪਗ੍ਰੇਡ ਕਰਵਾਉਣ ਦੀ ਮੁਹਿੰਮ ਹੋਈ ਤੇਜ਼

Ad Position 21
No active advertisement
ਅਜੀਤ ਡੈਸਕ 08-07-2026

ਮਾਨਸਾ, 7 ਜੁਲਾਈ (ਰਾਵਿੰਦਰ ਸਿੰਘ ਰਵੀ)- ਨੇੜਲੇ ਪਿੰਡ ਖ਼ਿਆਲਾ ਕਲਾਂ ਦੇ ਸਰਕਾਰੀ ਹਸਪਤਾਲ ਨੂੰ ਅਪਗ੍ਰੇਡ ਕਰਵਾਉਣ ਲਈ ਚਲਾਈ ਮੁਹਿੰਮ ਤੇਜ਼ ਹੋ ਗਈ ਹੈ। ਇਸ ਸੰਬੰਧੀ ਬਣਾਈ ਕਮੇਟੀ ਦੇ ਮੈਂਬਰਾਂ ਵਲੋਂ ਧਾਰਮਿਕ ਸੰਸਥਾਵਾਂ ਤੇ ਵੱਖ-ਵੱਖ ਪਿੰਡਾਂ ’ਚ ਇਕੱਠ ਕਰ ਕੇ ਲਾਮਬੰਦੀ ਕਰਨ ਦੇ ਨਾਲ ਹੀ ਸਿਹਤ ਸੇਵਾਵਾਂ ਦੀ ਬਿਹਤਰੀ ਲਈ ਪ੍ਰਚਾਰ ਕੀਤਾ ਜਾ ਰਿਹਾ ਹੈ। ਕਮੇਟੀ ਨੁਮਾਇੰਦਿਆਂ ਵਲੋਂ ਹਲਕਾ ਵਿਧਾਇਕ ਡਾ. ਵਿਜੇ ਸਿੰਗਲਾ, ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਸਰਦੂਲਗੜ੍ਹ ਅਤੇ ਜ਼ਿਲ੍ਹਾ ਪ੍ਰੀਸ਼ਦ ਮਾਨਸਾ ਦੇ ਚੇਅਰਮੈਨ ਚੁਸ਼ਪਿੰਦਰਬੀਰ ਸਿੰਘ ਚਹਿਲ ਨੂੰ ਮੰਗ ਪੱਤਰ ਸੌਂਪੇ ਗਏ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਮੁੱਖ ਮੰਤਰੀ ਅਤੇ ਸਿਹਤ ਮੰਤਰੀ ਪੰਜਾਬ ਦੇ ਧਿਆਨ ’ਚ ਲਿਆ ਕੇ ਇਹ ਮਸਲਾ ਜਲਦ ਹੱਲ ਕਰਵਾਇਆ ਜਾਵੇਗਾ। ਲੋਕਾਂ ਵਲੋਂ ਭੁਪਾਲ ਕਲਾਂ, ਭੁਪਾਲ ਖ਼ੁਰਦ, ਅਤਲਾ ਕਲਾਂ, ਅਤਲਾ ਖ਼ੁਰਦ, ਅਲੀਸ਼ੇਰ ਕਲਾਂ, ਤਾਮਕੋਟ, ਭੈਣੀ ਬਾਘਾ, ਕੋਟੜਾ ਕਲਾਂ, ਗੇਹਲੇ, ਗਾਗੋਵਾਲ, ਗੁਰਨੇ ਕਲਾਂ, ਨੰਗਲ ਕਲਾਂ, ਫਫੜੇ ਭਾਈਕੇ ਆਦਿ ਪਿੰਡਾਂ ’ਚ ਜਨਤਕ ਇਕੱਠ ਕਰ ਕੇ ਹਸਪਤਾਲ ਨੂੰ ਟਰੋਮਾ ਸੈਂਟਰ ਵਜੋਂ ਪਦ ਉੱਨਤ ਕਰ ਕੇ ਬਲੱਡ ਬੈਂਕ ਵਰਗੀਆਂ ਸੁਵਿਧਾਵਾਂ ਸਮੇਤ 24 ਘੰਟੇ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੀ ਮੰਗ ਕੀਤੀ ਜਾ ਰਹੀ ਹੈ। ਪਿੰਡ ਮੂਸਾ ਵਿਖੇ ਇਕੱਠ ਨੂੰ ਸੰਬੋਧਨ ਕਰਦਿਆਂ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਜੇਕਰ ਖ਼ਿਆਲਾ ਕਲਾਂ ਦਾ ਹਸਪਤਾਲ ਅਪਗ੍ਰੇਡ ਹੁੰਦਾ ਹੈ ਤਾਂ ਮਰੀਜ਼ਾਂ ਲਈ ਵੱਡੀ ਰਾਹਤ ਵਾਲੀ ਗੱਲ ਹੋਵੇਗੀ। ਉਨ੍ਹਾਂ ਹਸਪਤਾਲ ਅਪਗ੍ਰੇਡ ਕਮੇਟੀ ਨੂੰ ਹਰ ਤਰ੍ਹਾਂ ਦੀ ਮਦਦ ਕਰਨ ਦਾ ਐਲਾਨ ਵੀ ਕੀਤਾ। ਇਸ ਮੌਕੇ ਡਾ. ਬਿੱਕਰ ਸਿੰਘ ਖ਼ਿਆਲਾ, ਹੰਸ ਰਾਜ ਮੋਫਰ, ਧੰਨਾ ਮੱਲ ਗੋਇਲ, ਡਾ. ਕੇਵਲ ਸਿੰਘ ਸਰਾਂ, ਜਗਸੀਰ ਸਿੰਘ ਮਲਕਪੁਰ, ਸੁੱਖੀ ਖ਼ਿਆਲਾ, ਮਾ. ਲਖਵੀਰ ਸਿੰਘ, ਸਰਪੰਚ ਰਣਜੀਤ ਸਿੰਘ, ਜੀਵਨ ਗੋਇਲ ਆਦਿ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਨਵੀਂ ਵੋਟ ਬਣਾਉਣ ਲਈ ਫਾਰਮ ਨੰਬਰ 6 ਭਰਵਾਉਣ ਨੂੰ ਯਕੀਨੀ ਬਣਾਇਆ ਜਾਵੇ-ਜ਼ਿਲ੍ਹਾ ਚੋਣ ਅਫ਼ਸਰ ਅਗਲੀ ਖ਼ਬਰ ਭੀਖੀ ਦੇ ਸਰਕਾਰੀ ਹਸਪਤਾਲ ਦੀ ਕਰੀਬ 47 ਸਾਲ ਪੁਰਾਣੀ ਇਮਾਰਤ ਐਲਾਨੀ ਅਸੁਰੱਖਿਅਤ
Ad Position 24
No active advertisement