ਬੁਢਲਾਡਾ, 7 ਜੁਲਾਈ (ਸੁਨੀਲ ਮਨਚੰਦਾ)- ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮਾਨਸਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਚੋਣ ਰਜਿਸਟਰੇਸ਼ਨ ਅਫ਼ਸਰ-ਕਮ-ਉਪ ਮੰਡਲ ਮੈਜਿਸਟਰੇਟ ਬੁਢਲਾਡਾ ਗੁਰਮੀਤ ਕੁਮਾਰ ਵਲੋਂ ਪਿੰਡ ਦਾਤੇਵਾਸ ਅਤੇ ਕਲੀਪੁਰ ਵਿਖੇ ਵੱਖ-ਵੱਖ ਪੋਲਿੰਗ ਬੂਥਾਂ ਦਾ ਦੌਰਾ ਕਰ ਕੇ ਬੁਨਿਆਦੀ ਸਹੂਲਤਾਂ ਦਾ ਨਿਰੀਖਣ ਕੀਤਾ ਗਿਆ। ਉਨ੍ਹਾਂ ਵੋਟਰਾਂ ਲਈ ਸਾਫ਼ ਤੇ ਠੰਢੇ ਪੀਣ ਵਾਲੇ ਪਾਣੀ ਦੀ ਉਪਲਬਧਤਾ, ਪੋਲਿੰਗ ਬੂਥਾਂ ’ਚ ਬਣੇ ਪਖਾਨਿਆਂ ਦੀ ਸਾਫ਼-ਸਫ਼ਾਈ, ਬੂਥਾਂ ਦੇ ਦਾਖ਼ਲਾ ਤੇ ਨਿਕਾਸੀ ਗੇਟਾਂ ਦਾ ਸਹੀ ਪ੍ਰਬੰਧ, ਬਿਜਲੀ ਸਪਲਾਈ , ਦਿਵਿਆਂਗਜਨ ਅਤੇ ਬਜ਼ੁਰਗ ਵੋਟਰਾਂ ਦੀ ਸਹੂਲਤ ਲਈ ਵਿਸ਼ੇਸ਼ ਤੌਰ ’ਤੇ ਰੈਂਪ ਆਦਿ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਸਬ-ਡਿਵੀਜ਼ਨ ਅਧੀਨ ਆਉਂਦੇ ਸਾਰੇ ਪੋਲਿੰਗ ਬੂਥਾਂ ਦੀ ਰੋਜ਼ਾਨਾ ਪੱਧਰ ’ਤੇ ਚੈਕਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਆਉਂਦੇ ਦਿਨਾਂ ’ਚ ਵੀ ਬਾਕੀ ਰਹਿੰਦੇ ਪੋਲਿੰਗ ਬੂਥਾਂ ਦੀ ਚੈਕਿੰਗ ਜਾਰੀ ਰਹੇਗੀ ਤਾਂ ਜੋ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਚੋਣ ਰਜਿਸਟਰੇਸ਼ਨ ਅਫ਼ਸਰ ਬੁਢਲਾਡਾ ਵਲੋਂ ਪੋਲਿੰਗ ਬੂਥਾਂ ’ਚ ਬੁਨਿਆਦੀ ਸਹੂਲਤਾਂ ਦਾ ਨਿਰੀਖਣ
ਅਜੀਤ ਡੈਸਕ
08-07-2026