ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-07-2026

ਵਿਦਿਆਰਥੀ ਇੰਡਕਸ਼ਨ ਪ੍ਰੋਗਰਾਮ ਦੇ ਦੂਜੇ ਦਿਨ ਅਕਾਲ ਯੂਨੀਵਰਸਿਟੀ ਵਿਖੇ ਪ੍ਰੇਰਣਾਦਾਇਕ ਭਾਸ਼ਨ ਕਰਵਾਇਆ

Ad Position 21
No active advertisement
ਅਜੀਤ ਡੈਸਕ 09-07-2026
ਤਲਵੰਡੀ ਸਾਬੋ, 8 ਜੁਲਾਈ (ਰਣਜੀਤ ਸਿੰਘ ਰਾਜੂ)- ਅਕਾਲ ਯੂਨੀਵਰਸਿਟੀ ਤਲਵੰਡੀ ਸਾਬੋ ਵਿਖੇ ਚੱਲ ਰਹੇ ‘ਵਿਦਿਆਰਥੀ ਇੰਡਕਸ਼ਨ ਪ੍ਰੋਗਰਾਮ’ ਦੇ ਦੂਜੇ ਦਿਨ ਨਵੇਂ ਦਾਖ਼ਲ ਹੋਏ ਵਿਦਿਆਰਥੀਆਂ ਨੂੰ ਅਕਾਦਮਿਕ ਉੱਤਮਤਾ ਅਤੇ ਨਿੱਜੀ ਵਿਕਾਸ ਲਈ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਇਕ ਵਿਸ਼ੇਸ਼ ਪ੍ਰੇਰਣਾਦਾਇਕ ਭਾਸ਼ਣ ਕਰਵਾਇਆ ਗਿਆ ਜਿਸ ਵਿਚ ਇੰਡੀਅਨ ਇੰਸਟੀਚਿਊਟ ਆਫ਼ ਟੈਕਨਾਲੋਜੀ (ਆਈ.ਆਈ.ਟੀ) ਰੁੜਕੀ ਦੇ ਬਾਇਓ ਟੈਕਨਾਲੋਜੀ ਵਿਭਾਗ ਦੇ ਸਾਬਕਾ ਪ੍ਰੋਫੈਸਰ ਡਾ.ਗੁਰਸ਼ਰਨ ਸਿੰਘ ਰੰਧਾਵਾ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ।ਯੂਨੀਵਰਸਿਟੀ ਪ੍ਰਬੰਧਕਾਂ ਮੁਤਾਬਿਕ ਇਸ ਦਾ ਮੁੱਖ ਮਨੋਰਥ ਵਿਦਿਆਰਥੀਆਂ ਨੂੰ ਆਪਣੀ ਅਕਾਦਮਿਕ ਯਾਤਰਾ ਦੀ ਸ਼ੁਰੂਆਤ ਮੌਕੇ ਨੈਤਿਕ ਕਦਰਾਂ-ਕੀਮਤਾਂ, ਸਵੈ-ਅਨੁਸ਼ਾਸਨ ਅਤੇ ਸਕਾਰਾਤਮਿਕ ਸੋਚ ਅਪਣਾਉਣ ਲਈ ਪ੍ਰੇਰਿਤ ਕਰਨਾ ਸੀ। ਪ੍ਰੋਗਰਾਮ ਦੀ ਸ਼ੁਰੂਆਤ ਵਿਚ ਕੰਪਿਊਟਰ ਸਾਇੰਸ ਅਤੇ ਇੰਜੀਨੀਅਰਿੰਗ ਵਿਭਾਗ ਦੇ ਮੁਖੀ ਡਾ.ਉਪਿੰਦਰ ਕੌਰ ਨੇ ਮੁੱਖ ਬੁਲਾਰੇ ਡਾ.ਰੰਧਾਵਾ ਦਾ ਨਿੱਘਾ ਸਵਾਗਤ ਕੀਤਾ। ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਪ੍ਰੋ. ਗੁਰਸ਼ਰਨ ਸਿੰਘ ਰੰਧਾਵਾ ਨੇ ਕਿਹਾ ਕਿ ਸੱਚੀ ਸਫਲਤਾ ਸਵੈ-ਅਨੁਸ਼ਾਸਨ, ਇਮਾਨਦਾਰੀ, ਸਖ਼ਤ ਮਿਹਨਤ, ਦ੍ਰਿੜ੍ਹਤਾ ਅਤੇ ਉੱਚੇ ਨੈਤਿਕ ਮੁੱਲਾਂ ‘ਤੇ ਟਿਕੀ ਹੁੰਦੀ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਅਨੁਸ਼ਾਸਿਤ ਆਦਤਾਂ ਪੈਦਾ ਕਰਨ, ਸਮੇਂ ਦਾ ਸਹੀ ਪ੍ਰਬੰਧਨ ਕਰਨ ਅਤੇ ਆਪਣੇ ਟੀਚਿਆਂ ‘ਤੇ ਕੇਂਦਰਿਤ ਰਹਿਣ ਲਈ ਪ੍ਰੇਰਿਤ ਕੀਤਾ। ਵਿਦਿਆਰਥੀਆਂ ਨੇ ਮੁੱਖ ਬੁਲਾਰੇ ਨਾਲ ਸਵਾਲ-ਜਵਾਬ ਕਰਕੇ ਨਿੱਜੀ ਵਿਕਾਸ, ਲੀਡਰਸ਼ਿਪ ਅਤੇ ਇਕ ਜ਼ਿੰਮੇਵਾਰ ਨਾਗਰਿਕ ਬਣਨ ਬਾਰੇ ਨੁਕਤੇ ਸਿੱਖੇ। ਅੰਤ ਵਿਚ ਡੀਨ ਅਕਾਦਮਿਕ ਮੇਜਰ ਜਨਰਲ (ਸੇਵਾਮੁਕਤ) ਡਾ. ਜੀ. ਐਸ. ਲਾਂਬਾ ਨੇ ਪ੍ਰੋ. ਰੰਧਾਵਾ ਦਾ ਇਸ ਪ੍ਰੇਰਣਾ ਦਾਇਕ ਭਾਸ਼ਣ ਲਈ ਧੰਨਵਾਦ ਕੀਤਾ ਅਤੇ ਯੂਨੀਵਰਸਿਟੀ ਵਲੋਂ ਉਨ੍ਹਾਂ ਨੂੰ ਯਾਦਗਾਰੀ ਚਿੰਨ੍ਹ ਭੇਟ ਕੀਤਾ।
Ad Position 22
No active advertisement
ਪਿਛਲੀ ਖ਼ਬਰ ਚੰਦਭਾਨ ਡਰੇਨ ਵਿਚ ਗੰਦਾ ਪਾਣੀ ਸੁੱਟਣ ਖ਼ਿਲਾਫ਼ ਕਿਸਾਨਾਂ ਦਾ ਭਖਵਾਂ ਰੋਸ ਅਗਲੀ ਖ਼ਬਰ ਡਿਪਟੀ ਕਮਿਸ਼ਨਰ ਵਲੋਂ ਸਿਆਸੀ ਪਾਰਟੀਆਂ ਨੂੰ ਸਾਰੇ ਵੋਟਰਾਂ ਤੋਂ ਗਿਣਤੀ ਫਾਰਮ ਭਰਵਾ ਕੇ ਬੀ.ਐਲ.ਓਜ਼ ਕੋਲ ਜਮ੍ਹਾਂ ਕਰਵਾਉਣ ਦੀ...
Ad Position 24
No active advertisement