ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-07-2026

ਸਫ਼ਾਈ ਸੇਵਕ ਯੂਨੀਅਨ ਵਲੋਂ ਮੰਗਾਂ ਨੂੰ ਲੈ ਕੇ ਧਰਨਾ ਦੂਜੇ ਦਿਨ ਵੀ ਜਾਰੀ

Ad Position 21
No active advertisement
ਅਜੀਤ ਡੈਸਕ 10-07-2026

ਮਾਨਸਾ, 9 ਜੁਲਾਈ (ਗੁਰਚੇਤ ਸਿੰਘ ਫੱਤੇਵਾਲੀਆ)- ਸਫ਼ਾਈ ਸੇਵਕ ਯੂਨੀਅਨ ਵਲੋਂ ਭਖਦੀਆਂ ਮੰਗਾਂ ਨੂੰ ਲੈ ਕੇ ਸਥਾਨਕ ਨਗਰ ਕੌਂਸਲ ਦਫ਼ਤਰ ਅੱਗੇ ਹੜਤਾਲ ਦੇ ਦੂਜੇ ਦਿਨ ਵੀ ਪੰਜਾਬ ਸਰਕਾਰ ਖ਼ਿਲਾਫ਼ ਤਿੱਖੀ ਨਾਅਰੇਬਾਜ਼ੀ ਕੀਤੀ ਗਈ। ਉਨ੍ਹਾਂ ਦੋਸ਼ ਲਗਾਇਆ ਕਿ ਯੂਨੀਅਨ ਦੇ ਕੱਚੇ ਅਤੇ ਪੱਕੇ ਕਰਮਚਾਰੀ ਲੰਬੇ ਸਮੇਂ ਤੋਂ ਸੰਘਰਸ਼ ਕਰਦੇ ਆ ਰਹੇ ਹਨ ਪਰ ਉਨ੍ਹਾਂ ਦੀ ਕਿਤੇ ਸੁਣਵਾਈ ਨਹੀਂ ਹੋ ਰਹੀ। ਜ਼ਿਕਰਯੋਗ ਹੈ ਕਿ ਸਫ਼ਾਈ ਕਾਮਿਆਂ ਵਲੋਂ ਪਿਛਲੇ ਕੁਝ ਦਿਨਾਂ ਲਈ ਧਰਨਾ ਲਗਾਇਆ ਗਿਆ ਸੀ, ਜਿਸ ਉਪਰੰਤ ਸਬੰਧਿਤ ਮਹਿਕਮੇ ਵਲੋਂ ਮੰਗਾਂ ਜਲਦ ਮੰਨਣ ਦਾ ਭਰੋਸਾ ਦਿੱਤਾ ਗਿਆ ਸੀ ਪਰ ਪੂਰਾ ਨਹੀਂ ਕੀਤਾ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜਦੋਂ ਤੱਕ ਮੰਗਾਂ ਮਨਵਾਉਣ ਤੱਕ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਸੂਬਾ ਸੀਨੀਅਰ ਮੀਤ ਪ੍ਰਧਾਨ ਸੰਜੀਵ ਕੁਮਾਰ ਰੱਤੀ, ਲੋਕਲ ਪ੍ਰਧਾਨ ਪ੍ਰਵੀਨ ਕੁਮਾਰ, ਮੁਕੇਸ਼ ਕੁਮਾਰ ਰੱਤੀ, ਸੁਖਦੇਵ ਮਲਿਕ, ਰਾਜ ਕੁਮਾਰ, ਮਨੋਜ ਕੁਮਾਰ, ਵਿਨੋਦ ਕੁਮਾਰ ਚੇਤਨ ਆਦਿ ਹਾਜ਼ਰ ਸਨ।
ਨਗਰ ਕੌਂਸਲ ਬੋਹਾ ਦੇ ਸਫ਼ਾਈ ਕਾਮੇ ਮੁੜ ਹੜਤਾਲ ‘ਤੇ ਬੈਠੇ
ਬੋਹਾ ਤੋਂ ਰਮੇਸ਼ ਤਾਂਗੜੀ ਅਨੁਸਾਰ- ਸਫ਼ਾਈ ਕਰਮਚਾਰੀ ਯੂਨੀਅਨ ਬੋਹਾ ਦੇ ਕਰਮਚਾਰੀ ਨੌਕਰੀ ਪੱਕੀ ਕਰਨ ਦੀ ਮੰਗ ਨੂੰ ਲੈ ਕੇ ਮੁੜ ਹੜਤਾਲ ‘ਤੇ ਚਲੇ ਗਏ ਹਨ। ਸਥਾਨਕ ਨਗਰ ਪੰਚਾਇਤ ਦਫ਼ਤਰ ਅੱਗੇ ਧਰਨੇ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਗੁਰਸੇਵਕ ਸਿੰਘ ਬੋਹਾ ਨੇ ਦੋਸ਼ ਲਗਾਇਆ ਕਿ ਕਿਹਾ ਕਿ ਇਸ ਤੋਂ ਪਹਿਲਾਂ ਉਨ੍ਹਾਂ ਨੂੰ ਇਸ ਸ਼ਰਤ ‘ਤੇ ਨੌਕਰੀ ‘ਚ ਰੱਖਿਆ ਗਿਆ ਸੀ ਕਿ ਹਾਜ਼ਰ ਹੋਣ ਉਪਰੰਤ ਪੱਕੇ ਕਰ ਦਿੱਤਾ ਜਾਵੇਗਾ। ਇਸ ਤੋਂ ਬਾਅਦ ਸਫ਼ਾਈ ਕਾਮਿਆਂ ਨੇ ਪ੍ਰਸ਼ਾਸਨ ਤੇ ਸਰਕਾਰੀ ਪੱਧਰ ‘ਤੇ ਗੱਲਬਾਤ ਕੀਤੀ ਪਰ ਮੰਗ ਪੂਰੀ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਵਿੱਤ ਮੰਤਰੀ ਵਲੋਂ 10 ਦਿਨਾਂ ਦਾ ਸਮਾਂ ਲੈਣ ਮਗਰੋਂ ਵੀ ਕੋਈ ਕਾਰਵਾਈ ਨਹੀਂ ਹੋਈ, ਜਿਸ ਕਰ ਕੇ ਮਜਬੂਰਨ ਮੁੜ ਸੰਘਰਸ਼ ਕਰਨਾ ਪੈ ਰਿਹਾ ਹੈ। ਇਸ ਮੌਕੇ ਬਾਜ ਸਿੰਘ, ਈਸ਼ਵਰ ਸਿੰਘ, ਮੋਹਨ ਸਿੰਘ, ਰਘੁਵੀਰ ਸਿੰਘ, ਬਲਵੀਰ ਸਿੰਘ, ਰਾਣੀ ਕੌਰ, ਬਬਲੀ ਕੌਰ, ਸਰੋਜ ਰਾਣੀ, ਮਨਜਿੰਦਰ ਕੌਰ, ਕੁਲਦੀਪ ਸਿੰਘ, ਸੁਰਜੀਤ ਕੌਰ ਆਦਿ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਕਿਸਾਨਾਂ, ਮਜ਼ਦੂਰਾਂ ਦੀਆਂ ਮੰਗਾਂ ਸੰਬੰਧੀ ਨਾਇਬ ਤਹਿਸੀਲਦਾਰ ਬਰੇਟਾ ਨੂੰ ਦਿੱਤਾ ਮੰਗ ਪੱਤਰ ਅਗਲੀ ਖ਼ਬਰ ਇਲੈਕਟਰੋਲ ਰਜਿਸਟਰੇਸ਼ਨ ਅਫ਼ਸਰ ਬੁਢਲਾਡਾ ਵਲੋਂ ਸੁਪਰਵਾਈਜ਼ਰਾਂ ਨੂੰ ਹਦਾਇਤਾਂ ਜਾਰੀ
Ad Position 24
No active advertisement