13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-07-2026

ਸਫ਼ਾਈ ਕਰਮਚਾਰੀਆਂ ਦੀ ਹੜਤਾਲ ਕਾਰਨ ਸ਼ਹਿਰ ਦੀ ਸਫ਼ਾਈ ਦਾ ਮੰਦਾ ਹਾਲ

Ad Position 21
repet_subhas-goyals [Copy P29]
ਅਜੀਤ ਡੈਸਕ 12-07-2026

ਬਰੇਟਾ, 11 ਜੁਲਾਈ (ਪਾਲ ਸਿੰਘ ਮੰਡੇਰ)- ਪਿਛਲੇ ਲੰਮੇ ਸਮੇਂ ਤੋਂ ਚੱਲ ਰਹੀ ਸਫ਼ਾਈ ਕਰਮਚਾਰੀਆਂ ਦੀ ਹੜਤਾਲ ਦੇ ਬਾਵਜੂਦ ਪ੍ਰਸ਼ਾਸਨ ਵਲੋਂ ਕੋਈ ਠੋਸ ਕਦਮ ਚੁੱਕਦੇ ਨਹੀਂ ਦਿਖਾਈ ਦਿੱਤੇ। ਹੜਤਾਲ ਕਾਰਨ ਕਈ ਥਾਵਾਂ ‘ਤੇ ਕੂੜੇ ਦੇ ਢੇਰ ਲੱਗ ਰਹੇ ਹਨ, ਜਿਸ ਨਾਲ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਸਿਹਤ ਸਬੰਧੀ ਚਿੰਤਾਵਾਂ ਵੀ ਵਧ ਰਹੀਆਂ ਹਨ। ਲੋਕਾਂ ਦਾ ਕਹਿਣਾ ਹੈ ਕਿ ਹੜਤਾਲ ਦਾ ਸਭ ਤੋਂ ਵੱਧ ਅਸਰ ਆਮ ਜਨਤਾ ‘ਤੇ ਪੈ ਰਿਹਾ ਹੈ ਜਦਕਿ ਪ੍ਰਸ਼ਾਸਨ ਵਲੋਂ ਸਮੱਸਿਆ ਦੇ ਹੱਲ ਲਈ ਕੋਈ ਪ੍ਰਭਾਵਸ਼ਾਲੀ ਪਹਿਲ ਨਹੀਂ ਕੀਤੀ ਜਾ ਰਹੀ। ਸ਼ਹਿਰ ਵਾਸੀਆਂ ਨੇ ਪ੍ਰਸ਼ਾਸਨ ਅਤੇ ਸਫ਼ਾਈ ਕਰਮਚਾਰੀਆਂ ਦੋਵਾਂ ਨੂੰ ਅਪੀਲ ਕੀਤੀ ਕਿ ਗੱਲਬਾਤ ਰਾਹੀਂ ਜਲਦ ਤੋਂ ਜਲਦ ਇਸ ਸਮੱਸਿਆ ਦਾ ਹੱਲ ਕੱਢਿਆ ਜਾਵੇ ਤਾਂ ਜੋ ਸਫ਼ਾਈ ਪ੍ਰਬੰਧ ਮੁੜ ਪਟੜੀ ‘ਤੇ ਆ ਸਕੇ ਅਤੇ ਲੋਕਾਂ ਨੂੰ ਰਾਹਤ ਮਿਲੇ।

Ad Position 22
No active advertisement
ਪਿਛਲੀ ਖ਼ਬਰ ਛਿੰਝ ਮੇਲੇ : ਪੰਜਾਬ ਦੀ ਮਿੱਟੀ ਦੀ ਮਹਿਕ, ਪਰੰਪਰਾਵਾਂ ਦੀ ਸ਼ਾਨ ਅਤੇ ਲੋਕ-ਸੱਭਿਆਚਾਰ ਦੀ ਜਿਉਂਦੀ-ਜਾਗਦੀ ਪਛਾਣ ਅਗਲੀ ਖ਼ਬਰ ਆਮ ਆਦਮੀ ਕਲੀਨਿਕ ਵਿਖੇ ਵਿਸ਼ਵ ਆਬਾਦੀ ਦਿਵਸ ਮਨਾਇਆ
Ad Position 24