14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-07-2026

ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਵਲੋਂ ਬਾਰਿਸ਼ ਨਾਲ ਪ੍ਰਭਾਵਿਤ ਫ਼ਸਲਾਂ ਦਾ ਜਾਇਜ਼ਾ

Ad Position 21
repet_subhas-goyals [Copy P29]
ਅਜੀਤ ਡੈਸਕ 12-07-2026

ਭੀਖੀ, 11 ਜੁਲਾਈ (ਬਲਕਾਰ ਸਿੰਘ ਸਹੋਤਾ)- ਪਿਛਲੇ ਦਿਨੀਂ ਹੋਈ ਭਾਰੀ ਬਾਰਸ਼ ਕਾਰਨ ਨੇੜਲੇ ਪਿੰਡ ਮੋਹਰ ਸਿੰਘ ਵਾਲਾ ਦੀ ਕਰੀਬ 100 ਏਕੜ ਝੋਨੇ ਦੀ ਫ਼ਸਲ ਪਾਣੀ ਭਰਨ ਨਾਲ ਪ੍ਰਭਾਵਿਤ ਹੋ ਗਈ ਸੀ। ਜ਼ਿਲ੍ਹਾ ਪ੍ਰੀਸ਼ਦ ਮਾਨਸਾ ਦੇ ਚੇਅਰਮੈਨ ਚੁਸਪਿੰਦਰਬੀਰ ਸਿੰਘ ਚਹਿਲ ਨੇ ਪਿੰਡ ਦਾ ਦੌਰਾ ਕਰ ਕੇ ਪ੍ਰਭਾਵਿਤ ਕਿਸਾਨਾਂ ਨਾਲ ਮੁਲਾਕਾਤ ਕੀਤੀ ਅਤੇ ਨੁਕਸਾਨ ਦਾ ਜਾਇਜ਼ਾ ਲਿਆ। ਉਨ੍ਹਾਂ ਕਿਸਾਨਾਂ ਨੂੰ ਤੁਰੰਤ ਰਾਹਤ ਵਜੋਂ 200 ਲੀਟਰ ਡੀਜ਼ਲ ਮੁਹੱਈਆ ਕਰਵਾਇਆ ਤਾਂ ਜੋ ਖੇਤਾਂ ਵਿਚ ਖੜ੍ਹਾ ਪਾਣੀ ਕੱਢਣ ਲਈ ਪੰਪ ਚਲਾਏ ਜਾ ਸਕਣ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰੀਸ਼ਦ ਕਿਸਾਨਾਂ ਦੇ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ। ਚੇਅਰਮੈਨ ਨੇ ਭਰੋਸਾ ਦਿਵਾਇਆ ਕਿ ਪਿੰਡ ‘ਚ ਪਾਣੀ ਦੀ ਨਿਕਾਸੀ ਦੀ ਸਮੱਸਿਆ ਦਾ ਸਥਾਈ ਹੱਲ ਕਰਨ ਲਈ ਜਲਦੀ ਹੀ ਲੋੜੀਂਦੀ ਗਰਾਂਟ ਜਾਰੀ ਕਰਵਾਈ ਜਾਵੇਗੀ ਤਾਂ ਜੋ ਭਵਿੱਖ ‘ਚ ਬਾਰਸ਼ ਦੌਰਾਨ ਕਿਸਾਨਾਂ ਨੂੰ ਅਜਿਹੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਸਾਬਕਾ ਪੰਚ ਸੁਖਵਿੰਦਰ ਸਿੰਘ, ਪਰਮਿੰਦਰ ਸਿੰਘ ਕੂੰਨਰ, ਨਿਰਮਲ ਸਿੰਘ ਦਲਿਓ, ਬਲਦੇਵ ਸਿੰਘ ਹਰੀਕਾ, ਰਣਜੀਤ ਸਿੰਘ, ਪੰਚ ਸੁਖਵਿੰਦਰ ਸਿੰਘ, ਕੁਲਦੀਪ ਸਿੰਘ ਕੂੰਨਰ, ਜਸਪਾਲ ਸਿੰਘ ਬਾਬੇ ਕਾ, ਬਲਜਿੰਦਰ ਸਿੰਘ ਕੂੰਨਰ, ਹਰਮੇਸ਼ ਸਿੰਘ ਮੇਸ਼ੂ, ਹਾਕਮ ਸਿੰਘ ਕੂੰਨਰ, ਹਾਕਮ ਸਿੰਘ ਭੁੱਲਰ, ਸੋਨੀ ਹਰੀਕਾ, ਨਵਾਬ ਖ਼ਾਨ, ਰੂਪ ਸਿੰਘ ਅਤੇ ਹੋਰ ਪਿੰਡ ਵਾਸੀ ਵੀ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਬਨੇਰਾ ਬੋਲਦਾ ਹੈ ਅਗਲੀ ਖ਼ਬਰ ਪਰਨਾਲਾ ਉੱਥੇ ਦਾ ਉੱਥੇ
Ad Position 24