ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-07-2026

ਵਿਧਾਇਕ ਡਾ. ਵਿਜੇ ਸਿੰਗਲਾ ਵਲੋਂ ਪਿੰਡਾਂ ’ਚ ਲੋਕ ਮਿਲਣੀਆਂ, ‘ਰੰਗਲਾ ਪੰਜਾਬ ਸਕੀਮ’ ਤਹਿਤ ਗਰਾਂਟਾਂ ਜਾਰੀ ਕੀਤੀਆਂ

Ad Position 21
No active advertisement
ਅਜੀਤ ਡੈਸਕ 14-07-2026

ਜੋਗਾ, 13 ਜੁਲਾਈ (ਮਨਜੀਤ ਸਿੰਘ ਘੜੈਲੀ)- ਹਲਕਾ ਮਾਨਸਾ ਦੇ ਵਿਧਾਇਕ ਡਾ. ਵਿਜੇ ਸਿੰਗਲਾ ਵਲੋਂ ਨੇੜਲੇ ਪਿੰਡ ਬੁਰਜ ਹਰੀ, ਉੱਭਾ, ਖੜਕ ਸਿੰਘ ਵਾਲਾ ਅਤੇ ਬੁਰਜ ਰਾਠੀ ਵਿਖੇ ਲੋਕ ਮਿਲਣੀਆਂ ਕੀਤੀਆਂ ਗਈਆਂ। ਉਨ੍ਹਾਂ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਅਤੇ ਭਲਾਈ ਸਕੀਮਾਂ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ‘ਆਪ’ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਲਗਾਤਾਰ ਕੰਮ ਕਰ ਰਹੀ ਹੈ ਅਤੇ ਹਰ ਵਰਗ ਦੀ ਭਲਾਈ ਨੂੰ ਪਹਿਲ ਦਿੱਤੀ ਜਾ ਰਹੀ ਹੈ। ਵਿਧਾਇਕ ਸਿੰਗਲਾ ਨੇ ਦੱਸਿਆ ਕਿ ‘ਰੰਗਲਾ ਪੰਜਾਬ ਸਕੀਮ’ ਤਹਿਤ ਉਕਤ ਪਿੰਡਾਂ ਦੇ ਵਿਕਾਸ ਕਾਰਜਾਂ ਨੂੰ ਹੋਰ ਗਤੀ ਦੇਣ ਲਈ ਗਰਾਂਟਾਂ ਜਾਰੀ ਕੀਤੀਆਂ ਗਈਆਂ ਹਨ, ਜਿਸ ਨਾਲ ਬੁਨਿਆਦੀ ਢਾਂਚਾ ਹੋਰ ਮਜ਼ਬੂਤ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰਨ ਲਈ ਵਚਨਬੱਧ ਹੈ ਅਤੇ ਵਿਕਾਸ ਕਾਰਜ ਪੂਰੀ ਪਾਰਦਰਸ਼ਤਾ ਨਾਲ ਕਰਵਾਏ ਜਾ ਰਹੇ ਹਨ। ਉਨ੍ਹਾਂ ਸਰਕਾਰੀ ਸਕੂਲ ਬੁਰਜ ਹਰੀ ‘ਚ ਨਵੇਂ ਨਿਰਮਾਣ ਕਾਰਜਾਂ ਦੀ ਵਿਧੀਵਤ ਸ਼ੁਰੂਆਤ ਵੀ ਕਰਵਾਈ। ਇਸ ਮੌਕੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਭੁੱਚਰ, ‘ਆਪ’ ਆਗੂ ਮਾ: ਵਰਿੰਦਰ ਸੋਨੀ ਤੋਂ ਇਲਾਵਾ ਪਾਰਟੀ ਵਰਕਰ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਆਮ ਆਦਮੀ ਪਾਰਟੀ ਦੇ ਕੌਂਸਲਰ ਸਤਨਾਮ ਸਿੰਘ ਖਨਾਲੀਆ ਨਗਰ ਕੌਂਸਲ ਬੁਢਲਾਡਾ ਦੇ ਪ੍ਰਧਾਨ ਬਣੇ ਅਗਲੀ ਖ਼ਬਰ ਸੀਵਰੇਜ ਦੇ ਗੰਦੇ ਪਾਣੀ ਤੋਂ ਮੁਹੱਲਾ ਵਾਸੀ ਹੋਏ ਪ੍ਰੇਸ਼ਾਨ
Ad Position 24
No active advertisement