03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2026

17 ਨੂੰ ਜ਼ਿਲ੍ਹਾ ਹੈੱਡ ਕੁਆਰਟਰਾਂ ’ਤੇ ਮੁਲਾਜ਼ਮ ਵਿਰੋਧੀ ਪੱਤਰ ਫ਼ੂਕ ਕੇ ਮਨਾਇਆ ਜਾਵੇਗਾ ‘ਕਾਲਾ ਦਿਵਸ’

Ad Position 21
No active advertisement
ਅਜੀਤ ਡੈਸਕ 15-07-2026

 ਮਾਨਸਾ, 14 ਜੁਲਾਈ (ਗੁਰਚੇਤ ਸਿੰਘ ਫੱਤੇਵਾਲੀਆ)- ਸਮੂਹ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਮੰਚ ਵਲੋਂ ਸਥਾਨਕ ਬੱਚਤ ਭਵਨ ਵਿਖੇ ਆਗੂ ਜਸਵੰਤ ਸਿੰਘ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ। ਸੰਬੋਧਨ ਕਰਦਿਆਂ ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਪ੍ਰਤਾਪ ਸਿੰਘ, ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਹਰਪ੍ਰੀਤ ਸਿੰਘ, ਪੈਨਸ਼ਨਰਜ਼ ਯੂਨੀਅਨ ਦੇ ਲਖਨ ਲਾਲ ਮੌੜ ਤੇ ਬਾਬੂ ਸਿੰਘ ਨੇ ਦੱਸਿਆ ਕਿ 17 ਜੁਲਾਈ ਨੂੰ ਜ਼ਿਲ੍ਹਾ ਪੱਧਰ ’ਤੇ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਦੌਰਾਨ 17/7/2020 ਵਾਲਾ ਮੁਲਾਜ਼ਮ ਵਿਰੋਧੀ ਪੱਤਰ ਫ਼ੂਕ ਕੇ ‘ਕਾਲਾ ਦਿਵਸ’ ਮਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਪੱਤਰ ਪੰਜਾਬ ਦੇ ਨਵੇਂ ਭਰਤੀ ਹੋਣ ਵਾਲੇ ਮੁਲਾਜ਼ਮਾਂ ’ਤੇ ਕੇਂਦਰੀ ਤਨਖ਼ਾਹ ਸਕੇਲ ਮੜ੍ਹ ਕੇ ਹੱਕਾਂ ’ਤੇ ਵੱਡਾ ਡਾਕਾ ਮਾਰ ਰਿਹਾ ਹੈ, ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਦੌਰਾਨ 7 ਅਗਸਤ ਨੂੰ ਮੋਹਾਲੀ ਵਿਖੇ ਕੀਤੀ ਜਾਣ ਵਾਲੀ ਮਹਾਂ ਰੈਲੀ ਦੀਆਂ ਤਿਆਰੀਆਂ ਸੰਬੰਧੀ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਪੀ.ਐਸ.ਐਮ.ਐਸ.ਯੂ. ਦੇ ਜਰਨਲ ਸਕੱਤਰ ਰਾਜਪਾਲ, ਜਸਵੰਤ ਸਿੰਘ ਮੌਜੂ, ਬਿੱਕਰ ਸਿੰਘ ਮੰਘਾਣੀਆ, ਦੀਪ ਸਿੰਘ ਜੋਗਾ, ਸੁਰਜੀਤ ਸਿੰਘ, ਜੱਗਾ ਸਿੰਘ ਅਲੀਸ਼ੇਰ, ਸੁਖਵਿੰਦਰ ਸਿੰਘ, ਬਿੱਕਰ ਸਿੰਘ ਮਾਖਾ, ਹਰਦੀਪ ਸਿੰਘ, ਸਿਕੰਦਰ ਸਿੰਘ ਘਰਾਂਗਣਾ, ਹਰਪਾਲ ਸਿੰਘ ਮੂਲੇਵਾਲਾ, ਜਗਦੇਵ ਸਿੰਘ ਘੁਰਕਣੀ, ਦਰਸ਼ਨ ਕੁਮਾਰ, ਦਰਸ਼ਨ ਸਿੰਘ ਅਲੀਸ਼ੇਰ, ਅਜਾਇਬ ਸਿੰਘ ਅਲੀਸ਼ੇਰ ਆਦਿ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਹਾਂਗਕਾਂਗ ਵਿਖੇ ਏਸ਼ੀਅਨ ਸਾਇੰਸ ਕੈਂਪ ’ਚ ਭਾਗ ਲਵੇਗੀ ਬੁਢਲਾਡਾ ਦੀ ਦਿਵਿਆ ਗਰਗ ਅਗਲੀ ਖ਼ਬਰ ਗੁਰਦੁਆਰਾ ਬਾਬਾ ਬਖਤਾ ਜੀ ਦੇ ਤਪ ਅਸਥਾਨ ’ਤੇ ਨਤਮਸਤਕ ਹੋਏ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ, ਪ੍ਰਬੰਧਕਾਂ ਵਲੋਂ ਸਨਮ...
Ad Position 24
No active advertisement