03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2026

8 ਜੁਲਾਈ ਤੋਂ ਸਫ਼ਾਈ ਸੇਵਕਾਂ ਦੀ ਅਣਮਿੱਥੇ ਸਮੇਂ ਦੀ ਹੜਤਾਲ ਜਾਰੀ, ਪੰਜਾਬ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਸੰਘਰਸ਼ ਤੇਜ਼

Ad Position 21
No active advertisement
ਅਜੀਤ ਡੈਸਕ 15-07-2026

ਰਾਮਾਂ ਮੰਡੀ, 14 ਜੁਲਾਈ (ਤਰਸੇਮ ਸਿੰਗਲਾ)-ਸਫ਼ਾਈ ਸੇਵਕ ਯੂਨੀਅਨ ਪੰਜਾਬ ਦੇ ਸੱਦੇ ’ਤੇ ਨਗਰ ਕੌਂਸਲ ਰਾਮਾਂ ਮੰਡੀ ਦੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਵਲੋਂ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਦੇ ਖਿਲਾਫ਼ 8 ਜੁਲਾਈ ਪਿਛਲੇ 7 ਦਿਨ ਤੋਂ ਰਾਮਾਂ ਮੰਡੀ ਵਿਖੇ ਨਗਰ ਕੌਂਸਲ ਦਫ਼ਤਰ ਦੇ ਬਾਹਰ ਅਣਮਿੱਥੇ ਸਮੇਂ ਲਈ ਕੰਮ-ਛੱਡ ਹੜ੍ਹਤਾਲ ਜਾਰੀ ਹੈ। ਇਸ ਸਬੰਧੀ ਨਗਰ ਕੌਂਸਲ ਦੇ ਕਾਰਜ ਸਾਧਕ ਅਫਸਰ ਨੂੰ ਦਿੱਤੇ ਗਏ ਪੱਤਰ ਵਿੱਚ ਯੂਨੀਅਨ ਨੇ ਕਿਹਾ ਹੈ ਕਿ ਪੰਜਾਬ ਦੇ ਸਮੂਹ ਸਫਾਈ ਸੇਵਕਾਂ ਅਤੇ ਸੀਵਰਮੈਨਾਂ ਦੀਆਂ ਜਾਇਜ਼ ਮੰਗਾਂ ਨੂੰ ਲੈ ਕੇ ਲੰਬੇ ਸਮੇਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ, ਪਰ ਪੰਜਾਬ ਸਰਕਾਰ ਵੱਲੋਂ ਅਜੇ ਤੱਕ ਕੋਈ ਸਕਾਰਾਤਮਕ ਹੁੰਗਾਰਾ ਨਹੀਂ ਦਿੱਤਾ ਗਿਆ। ਯੂਨੀਅਨ ਨੇ ਕਿਹਾ ਕਿ ਇਸ ਕਾਰਨ ਸਫਾਈ ਸੇਵਕ ਯੂਨੀਅਨ ਪੰਜਾਬ ਦੇ ਸੱਦੇ ਅਨੁਸਾਰ 8 ਜੁਲਾਈ ਤੋਂ ਪੰਜਾਬ ਭਰ ਵਿੱਚ ਅਣਮਿੱਥੇ ਸਮੇਂ ਲਈ ਕੰਮ-ਛੱਡ ਹੜਤਾਲ ਸ਼ੁਰੂ ਕੀਤੀ ਗਈ ਹੈ। ਯੂਨੀਅਨ ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਮਿਊਂਸਪਲ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਨੂੰ ਜਲਦ ਤੋਂ ਜਲਦ ਮੰਨ ਕੇ ਹੜਤਾਲ ਦਾ ਹੱਲ ਕੱਢਿਆ ਜਾਵੇ, ਤਾਂ ਜੋ ਲੋਕਾਂ ਨੂੰ ਪੈਦਾ ਹੋ ਰਹੀ ਅਸੁਵਿਧਾ ਤੋਂ ਵੀ ਰਾਹਤ ਮਿਲ ਸਕੇ।

Ad Position 22
No active advertisement
ਪਿਛਲੀ ਖ਼ਬਰ ਆਧਾਰ ਕਾਰਡ ਨਵੇਂ ਬਣਾਉਣ ਅਤੇ ਅਪਡੇਟ ਕਰਨ ਲਈ ਵਿਸ਼ੇਸ਼ ਕੈਂਪ ਅਗਲੀ ਖ਼ਬਰ ਗੁਰੂ ਕਾਸ਼ੀ ਯੂਨੀਵਰਸਿਟੀ ਅਤੇ ਕੇਂਦਰੀ ਗੁਜਰਾਤ ਯੂਨੀਵਰਸਿਟੀ ਵਲੋਂ ਅੱਠ ਰੋਜ਼ਾ ਓਰੀਐਨਟੇਸ਼ਨ ਪ੍ਰੋਗਰਾਮ
Ad Position 24
No active advertisement