03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2026

ਰਾਜਾ ਵੜਿੰਗ ਪਾਰਟੀ ਦੇ ਮਜ਼ਬੂਤ ਪ੍ਰਧਾਨ, 2027 ਦੀਆਂ ਚੋਣਾਂ ’ਚ ਕਾਂਗਰਸ ਸਿਰਜੇਗੀ ਇਤਿਹਾਸ -ਕੁਲਵਿੰਦਰ ਕਿੰਦੀ ਲਹਿਰਾ ਮੁਹੱਬਤ

Ad Position 21
No active advertisement
ਅਜੀਤ ਡੈਸਕ 15-07-2026

ਲਹਿਰਾ ਮੁਹੱਬਤ, 14 ਜੁਲਾਈ (ਸੁਖਪਾਲ ਸਿੰਘ ਸੁੱਖੀ)- ਮੈਂਬਰ ਪਾਰਲੀਮੈਂਟ ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਕਾਂਗਰਸ ਦੇ ਇੱਕ ਮਜ਼ਬੂਤ ਪ੍ਰਧਾਨ ਹਨ, ਜਿਨ੍ਹਾਂ ਦੀ ਅਗਵਾਈ ਵਿਚ ਕਾਂਗਰਸ ਪਾਰਟੀ ਸਾਲ 2027 ’ਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਵਿਚ ਜਿੱਤ ਦਾ ਇਤਿਹਾਸ ਸਿਰਜੇਗੀ। ਇਹ ਪ੍ਰਗਟਾਵਾ ਵਿਧਾਨ ਸਭਾ ਹਲਕਾ ਭੁੱਚੋ ਮੰਡੀ ਦੇ ਨੌਜਵਾਨ ਕਾਂਗਰਸੀ ਆਗੂ ਤੇ ਕਾਂਗਰਸ ਦੇ ਜ਼ਿਲ੍ਹਾ ਦਿਹਾਤੀ ਸੋਸ਼ਲ ਮੀਡੀਆ ਦੇ ਇੰਚਾਰਜ ਕੁਲਵਿੰਦਰ ਸਿੰਘ ਕਿੰਦੀ ਲਹਿਰਾ ਮੁਹੱਬਤ ਅਤੇ ਹੋਰ ਸਾਥੀਆਂ ਨੇ ਰਾਜਾ ਵੜਿੰਗ ਨਾਲ ਮੁਲਾਕਾਤ ਉਪਰੰਤ ਕੀਤਾ। ਉਨ੍ਹਾਂ ਕਿਹਾ ਰਾਜਾ ਵੜਿੰਗ ਸੂਬੇ ਦੇ ਹਰ ਹਲਕੇ ਤੇ ਹਰ ਪਿੰਡ ਵਿਚ ਜਾ ਕੇ ਪਾਰਟੀ ਦਾ ਪ੍ਰਚਾਰ ਕਰ ਰਹੇ ਹਨ ਤੇ ਉਹ ਲੋਕਾਂ ਦੇ ਹਰਮਨ ਪਿਆਰੇ ਲੀਡਰ ਹਨ, ਜਿਵੇਂ ਪੰਜਾਬ ’ਚ ਲੋਕਾਂ ਨੇ ਰਾਜਾ ਵੜਿੰਗ ਦੀ ਅਗਵਾਈ ’ਚ ਲੋਕ ਸਭਾ ਚੋਣਾਂ ਮੌਕੇ ਕਾਂਗਰਸ ਨੂੰ ਫ਼ਤਵਾ ਦਿੱਤਾ ਸੀ, ਇਵੇਂ ਵਿਧਾਨ ਸਭਾ ਚੋਣਾਂ ’ਚ ਕਾਂਗਰਸ ਦੇ ਹੱਥ ਮਜ਼ਬੂਤ ਕਰਨਗੇ। ਇਸ ਮੌਕੇ ਕੁਲਵਿੰਦਰ ਸਿੰਘ ਕਿੰਦੀ ਲਹਿਰਾ ਮੁਹੱਬਤ, ਗੁਰਤੇਜ ਸਿੰਘ ਭੋਲਾ ਬਲਾਕ ਪ੍ਰਧਾਨ ਕਾਂਗਰਸ ਕਮੇਟੀ, ਪਰਿੰਦਰ ਪੈਵੀ ਯੂਥ ਬਲਾਕ ਪ੍ਰਧਾਨ, ਪ੍ਰਗਟ ਸਿੰਘ ਤੁੰਗਵਾਲੀ ਐਸ.ਸੀ ਵਿੰਗ ਬਲਾਕ ਪ੍ਰਧਾਨ ਨੇ ਪਾਰਟੀ ਦੀ ਮਜ਼ਬੂਤੀ ਲਈ ਪ੍ਰਧਾਨ ਰਾਜਾ ਵੜਿੰਗ ਨਾਲ ਡਟੇ ਰਹਿਣ ਦਾ ਵਿਸ਼ਵਾਸ ਪ੍ਰਗਟਾਇਆ।

Ad Position 22
No active advertisement
ਪਿਛਲੀ ਖ਼ਬਰ ਫ਼ੀਲਡ ਕਾਮਿਆਂ ਵਲੋਂ ਤਨਖਾਹਾਂ ਜਾਰੀ ਕਰਵਾਉਣ ਲਈ ਰੋਸ ਵਿਖਾਵਾ ਅਗਲੀ ਖ਼ਬਰ ਜੀਤਮਹਿੰਦਰ ਸਿੰਘ ਸਿੱਧੂ ਵਲੋਂ ਕਾਂਗਰਸ ਪਾਰਟੀ ਬੀ.ਐੱਲ.ਏ. ਨਾਲ ਮੀਟਿੰਗ
Ad Position 24
No active advertisement