02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2026

ਪੰਜਾਬ ਸਰਕਾਰ ਵਲੋਂ ਸੂਬੇ ਦੀਆਂ ਗਊਸ਼ਾਲਾਵਾਂ ’ਚ 3 ਕਰੋੜ ਦੇ 500 ਲਿਫਟਰ ਦਿੱਤੇ ਜਾਣਗੇ- ਕੀਮਤੀ ਭਗਤ

Ad Position 21
No active advertisement
ਅਜੀਤ ਡੈਸਕ 16-07-2026

ਮਾਨਸਾ, 15 ਜੁਲਾਈ (ਬਲਵਿੰਦਰ ਸਿੰਘ ਧਾਲੀਵਾਲ)- ਸੂਬੇ ’ਚ ਲਾਵਾਰਸ ਅਤੇ ਬੇਸਹਾਰਾ ਗਊ ਧਨ ਦੀ ਸੇਵਾ-ਸੰਭਾਲ, ਸੁਰੱਖਿਆ ਨੂੰ ਯਕੀਨੀ ਬਣਾਉਣ ਸਮੇਤ ਗਊਸ਼ਾਲਾਵਾਂ ਦੀ ਸਥਿਤੀ ਨੂੰ ਸੁਧਾਰਨ ਲਈ ਪੰਜਾਬ ਗਊ ਸੇਵਾ ਕਮਿਸ਼ਨ ਦੇ ਉਪ ਚੇਅਰਮੈਨ ਕੀਮਤੀ ਭਗਤ ਵਲੋਂ ਸਥਾਨਕ ਬੱਚਤ ਭਵਨ ਵਿਖੇ ਸਰਕਾਰੀ ਤੇ ਪ੍ਰਾਈਵੇਟ ਗਊਸ਼ਾਲਾਵਾਂ ਦੇ ਨੁਮਾਇੰਦਿਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਉਨ੍ਹਾਂ ਗਊਸ਼ਾਲਾਵਾਂ ’ਚ ਰੱਖੇ ਗਏ ਪਸ਼ੂਆਂ ਦੀ ਦੇਖਭਾਲ, ਹਰੇ ਚਾਰੇ, ਟੀਕਾਕਰਨ ਅਤੇ ਮੈਡੀਕਲ ਸਹੂਲਤਾਂ ਦਾ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸੂਬੇ ਭਰ ਦੀਆਂ ਗਊਸ਼ਾਲਾਵਾਂ ਨੂੰ 3 ਕਰੋੜ ਤੋਂ ਵੱਧ ਰਾਸ਼ੀ ਦੀ ਲਾਗਤ ਨਾਲ 500 ਦੇ ਕਰੀਬ ਲਿਫਟਰ ਦਿੱਤੇ ਜਾਣੇ ਹਨ ਅਤੇ ਜ਼ਿਲੇ੍ਹ ਦੀਆਂ 30 ਗਊਸ਼ਾਲਾਵਾਂ ’ਚ ਇਹ ਲਿਫਟਰ ਅਗਲੇ ਹਫ਼ਤੇ ਤੱਕ ਪਹੁੰਚ ਜਾਣਗੇ। ਉਨ੍ਹਾਂ ਦੱਸਿਆ ਕਿ ਗਊਸ਼ਾਲਾਵਾਂ ਦੇ ਬਿਜਲੀ ਬਿੱਲ ਮੁਆਫ਼ ਹਨ ਪਰ ਜੇਕਰ ਫਿਰ ਵੀ ਕਿਸੇ ਗਊਸ਼ਾਲਾ ਦੇ ਬਿਜਲੀ ਬਿੱਲ ਮਾਫ਼ੀ ਦੇ ਕੇਸ ਬਕਾਇਆ ਹਨ, ਨੂੰ ਤਿਆਰ ਕਰ ਕੇ ਤੁਰੰਤ ਡਿਪਟੀ ਡਾਇਰੈਕਟਰ ਪਸ਼ੂ ਪਾਲਨ ਰਾਹੀਂ ਕਮਿਸ਼ਨ ਨੂੰ ਭੇਜਿਆ ਜਾਵੇ ਤਾਂ ਜੋ ਬਣਦੀ ਕਾਰਵਾਈ ਅਮਲ ’ਚ ਲਿਆਂਦੀ ਜਾ ਸਕੇ। ਉਨ੍ਹਾਂ ਦੱਸਿਆ ਕਿ ਸਰਕਾਰ ਨੇ ਗਊਸ਼ਾਲਾਵਾਂ ਨੂੰ ਵੱਡੀ ਰਾਹਤ ਦਿੰਦਿਆਂ ਚਾਰੇ ਤੇ ਸੁੱਕੇ ਚਾਰੇ ਸਮੇਤ ਹੋਰ ਖ਼ੁਰਾਕ ਲਈ ਪ੍ਰਤੀ ਗਊ ਰੋਜ਼ਾਨਾ ਸਹਾਇਤਾ ਰਾਸ਼ੀ ਵਧਾ ਕੇ 61 ਰੁਪਏ ਕਰ ਦਿੱਤੀ ਹੈ, ਜਿਸ ਨਾਲ ਗਊਸ਼ਾਲਾਵਾਂ ਦੀ ਆਰਥਿਕ ਮਜ਼ਬੂਤੀ ਤੇ ਗਊ ਧੰਨ ਦੀ ਬਿਹਤਰ ਦੇਖਭਾਲ ਯਕੀਨੀ ਹੋਵੇਗੀ। ਉਨ੍ਹਾਂ ਨਗਰ ਕੌਂਸਲਾਂ ਦੇ ਕਾਰਜਸਾਧਕ ਅਫ਼ਸਰਾਂ ਨੂੰ ਨਿਰਦੇਸ਼ ਦਿੱਤੇ ਕਿ ਗਊਆਂ ਨੂੰ ਸੜਕਾਂ ’ਤੇ ਲਾਵਾਰਸ ਛੱਡਣ ਵਾਲੇ ਡੇਅਰੀ ਫਾਰਮਾਂ ਤੇ ਹੋਰ ਵਿਅਕਤੀਆਂ ਖ਼ਿਲਾਫ਼ ਮਿੳਂੂਸੀਪਲ ਐਕਟ ਤਹਿਤ ਜੁਰਮਾਨੇ ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸੜਕਾਂ ’ਤੇ ਘੁੰਮਦੇ ਬੇਸਹਾਰਾ ਪਸ਼ੂਆਂ ਨੂੰ ਸਰਕਾਰੀ ਤੇ ਪ੍ਰਾਈਵੇਟ ਗਊਸ਼ਾਲਾਵਾਂ ’ਚ ਪਹੁੰਚਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਦੇ ਸਾਰਥਿਕ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ’ਚ ਲਾਵਾਰਸ ਗਊ ਧੰਨ ਦੀ ਸੇਵਾ ਸੰਭਾਲ ’ਚ ਵਡਮੁੱਲਾ ਯੋਗਦਾਨ ਪਾਉਣ ਵਾਲਿਆਂ ਨੂੰ ਕੌਮੀ ਦਿਹਾੜਿਆਂ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਗਊਸ਼ਾਲਾਵਾਂ ਦੇ ਪ੍ਰਤੀਨਿਧਾਂ ਦੀਆਂ ਸਮੱਸਿਆਵਾਂ ਸੁਣਦਿਆਂ ਭਰੋਸਾ ਦਿਵਾਇਆ ਕਿ ਪਸ਼ੂ ਧੰਨ ਲਈ ਹਰੇ ਚਾਰੇ, ਸਾਫ਼ ਪਾਣੀ, ਸ਼ੈੱਡਾਂ ਦੀ ਮੁਰੰਮਤ ਅਤੇ ਪਸ਼ੂਆਂ ਦਾ ਨਿਯਮਿਤ ਟੀਕਾਕਰਨ ਤੋਂ ਇਲਾਵਾ ਮੈਡੀਕਲ ਸਹੂਲਤਾਂ, ਵੈਟਰਨਰੀ ਡਾਕਟਰਾਂ ਦੇ ਨਿਯਮਿਤ ਦੌਰਿਆਂ ’ਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਕ੍ਰਿਤਿਕਾ ਗੋਇਲ ਨੇ ਵਿਸ਼ਵਾਸ ਦਿਵਾਇਆ ਕਿ ਸਮੇਂ-ਸਮੇਂ ’ਤੇ ਮੀਟਿੰਗ ਕਰ ਕੇ ਸਰਕਾਰ ਦੇ ਨਿਰਦੇਸ਼ਾਂ ਦੀ ਪਾਲਣਾ ਕੀਤੀ ਜਾਵੇਗੀ। ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਗੁਰਪ੍ਰੀਤ ਸਿੰਘ ਭੁੱਚਰ ਨੇ ਭਰੋਸਾ ਦਿਵਾਇਆ ਕਿ ਸਰਕਾਰੀ ਗਊਸ਼ਾਲਾ ਖੋਖਰ ਕਲਾਂ ’ਚ ਗਊ ਧੰਨ ਦੀ ਸੰਭਾਲ ਲਈ ਹਰ ਲੋੜੀਂਦਾ ਪ੍ਰਬੰਧ ਯਕੀਨੀ ਬਣਾਇਆ ਜਾਵੇਗਾ। ਇਸ ਮੌਕੇ ਉਪ ਮੰਡਲ ਮੈਜਿਸਟਰੇਟ ਬਲਜੀਤ ਕੌਰ, ਐਸ.ਡੀ.ਐਮ. ਸਰਦੂਲਗੜ੍ਹ ਹਰਜਿੰਦਰ ਸਿੰਘ ਜੱਸਲ, ਡੀ.ਐਸ.ਪੀ. ਪੁਸ਼ਪਿੰਦਰ ਸਿੰਘ, ਡਿਪਟੀ ਡਾਇਰੈਕਟਰ ਪਸ਼ੂ ਪਾਲਨ ਡਾ. ਰਵੀਕਾਂਤ ਆਦਿ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ 7 ਗ੍ਰਾਮ ਚਿੱਟਾ ਬਰਾਮਦ ਅਗਲੀ ਖ਼ਬਰ ਗੁਰੂ ਤੇਗ ਬਹਾਦਰ ਕਾਲਜ ਦਲੇਲਵਾਲਾ ’ਚ ਅੱਗ ਲੱਗਣ ਨਾਲ ਰਿਕਾਰਡ ਸੜ ਕੇ ਸੁਆਹ
Ad Position 24
No active advertisement