02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2026

ਭੂਸ਼ਨ ਕੁਮਾਰ ਮੱਤੀ ਨੇ ਨਗਰ ਕੌਂਸਲ ਮਾਨਸਾ ਦੇ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ

Ad Position 21
No active advertisement
ਅਜੀਤ ਡੈਸਕ 16-07-2026

ਮਾਨਸਾ, 15 ਜੁਲਾਈ (ਬਲਵਿੰਦਰ ਸਿੰਘ ਧਾਲੀਵਾਲ)- ਭੂਸ਼ਨ ਕੁਮਾਰ ਮੱਤੀ ਨੇ ਨਗਰ ਕੌਂਸਲ ਮਾਨਸਾ ਦੇ ਪ੍ਰਧਾਨ ਅਤੇ ਕ੍ਰਿਸ਼ਨ ਸਿੰਘ ਨੇ ਮੀਤ ਪ੍ਰਧਾਨ ਵਜੋਂ ਅਹੁਦਾ ਸੰਭਾਲ ਲਿਆ ਹੈ। ਸ੍ਰੀ ਮੱਤੀ ਵਾਰਡ ਨੰਬਰ 10 ਤੋਂ ਆਜ਼ਾਦ ਉਮੀਦਵਾਰ ਵਜੋਂ ਚੁਣੇ ਗਏ ਸਨ। ਉਨ੍ਹਾਂ ਨੇ ਹਲਕਾ ਮਾਨਸਾ ਤੋਂ ਵਿਧਾਇਕ ਡਾ. ਵਿਜੇ ਸਿੰਗਲਾ ਦੀ ਅਗਵਾਈ ‘ਚ ‘ਆਪ’ ਨੂੰ ਅਪਣਾ ਲਿਆ ਸੀ। ਕੌਂਸਲ ਦਫ਼ਤਰ ‘ਚ ਹੋਏ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਵਧਾਈ ਦੇਣ ਲਈ ਵੱਖ-ਵੱਖ ਸਮਾਜਿਕ, ਧਾਰਮਿਕ, ਵਪਾਰਕ ਅਤੇ ਰਾਜਨੀਤਕ ਖੇਤਰਾਂ ਨਾਲ ਸਬੰਧਿਤ ਸ਼ਖ਼ਸੀਅਤਾਂ ਵੀ ਪਹੁੰਚੀਆਂ। ਇਸ ਮੌਕੇ ਹਾਜ਼ਰ ਵਿਧਾਇਕ ਡਾ. ਸਿੰਗਲਾ ਤੇ ਜ਼ਿਲ੍ਹਾ ਯੋਜਨਾ ਕਮੇਟੀ ਮਾਨਸਾ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਭੁੱਚਰ ਨੇ ਕਿਹਾ ਕਿ ਸ਼ਹਿਰ ਦੇ ਵਿਕਾਸ ਕਾਰਜਾਂ ‘ਚ ਹੋਰ ਤੇਜ਼ੀ ਲਿਆਂਦੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸ਼ਹਿਰ ਦੀ ਸਭ ਤੋਂ ਗੰਭੀਰ ਸੀਵਰੇਜ ਤੇ ਪਾਣੀ ਨਿਕਾਸੀ ਦੀ ਮੁਸ਼ਕਲ ਹੱਲ ਹੋ ਗਈ ਹੈ ਕਿਉਂਕਿ 44 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਪ੍ਰੋਜੈਕਟ ਲਗਪਗ ਤਿਆਰ ਹੈ, ਜੋ ਕੁਝ ਦਿਨਾਂ ‘ਚ ਮੁਕੰਮਲ ਰੂਪ ‘ਚ ਸ਼ੁਰੂ ਕਰ ਦਿੱਤਾ ਜਾਵੇਗਾ। ਨਵੇਂ ਚੁਣੇ ਪ੍ਰਧਾਨ ਨੇ ਕਿਹਾ ਕਿ ਸਭ ਤੋਂ ਪਹਿਲੀ ਅਤੇ ਮੁੱਖ ਜ਼ਿੰਮੇਵਾਰੀ ਸ਼ਹਿਰ ਦਾ ਸਰਵਪੱਖੀ ਵਿਕਾਸ ਕਰਵਾਉਣਾ ਹੋਵੇਗੀ।

Ad Position 22
No active advertisement
ਪਿਛਲੀ ਖ਼ਬਰ ਪਿੰਡ ਬੀਰੇਵਾਲਾ ਜੱਟਾਂ ’ਚ ਬੇਅਦਬੀ ਮਾਮਲੇ ਸੰਬੰਧੀ ਕਾਰਵਾਈ ਦੀ ਮੰਗ ਅਗਲੀ ਖ਼ਬਰ 7 ਗ੍ਰਾਮ ਚਿੱਟਾ ਬਰਾਮਦ
Ad Position 24
No active advertisement