07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਸਫ਼ਾਈ ਕਰਮਚਾਰੀਆਂ ਦੀ ਹੜਤਾਲ 9ਵੇਂ ਦਿਨ ਵੀ ਜਾਰੀ, ਸ਼ਹਿਰਾਂ/ਕਸਬਿਆਂ ’ਚ ਕੂੜੇ ਦੇ ਲੱਗੇ ਅੰਬਾਰ

Ad Position 21
No active advertisement
ਅਜੀਤ ਡੈਸਕ 17-07-2026

ਮਾਨਸਾ, 16 ਜੁਲਾਈ (ਬਲਵਿੰਦਰ ਸਿੰਘ ਧਾਲੀਵਾਲ)- ਸਫ਼ਾਈ ਕਰਮਚਾਰੀਆਂ ਦੀ ਹੜਤਾਲ 9ਵੇਂ ਦਿਨ ਵੀ ਜਾਰੀ ਰਹੀ। ਹੜਤਾਲ ਕਾਰਨ ਸ਼ਹਿਰਾਂ/ਕਸਬਿਆਂ ’ਚ ਕੂੜੇ ਦੇ ਅੰਬਾਰ ਲੱਗ ਗਏ ਹਨ। ਥਾਂ-ਥਾਂ ਲੱਗੇ ਗੰਦਗੀ ਦੇ ਢੇਰਾਂ ’ਚ ਬੇਸਹਾਰਾ ਪਸ਼ੂ ਮੂੰਹ ਮਾਰਦੇ ਆਮ ਵੇਖੇ ਜਾ ਸਕਦੇ ਹਨ ਜਦਕਿ ਰਾਹਗੀਰਾਂ ਨੂੰ ਪੈਦਲ ਲੰਘਣ ਸਮੇਂ ਮੁਸ਼ਕਲਾਂ ’ਚੋਂ ਗੁਜ਼ਰਨਾ ਪੈਂਦਾ ਹੈ ਕਿਉਂਕਿ ਜਿੱਥੇ ਕਈ ਥਾਵਾਂ ’ਤੇ ਬਦਬੂ ਮਾਰਨ ਲੱਗੀ ਹੈ ਉੱਥੇ ਸੜਕਾਂ ’ਤੇ ਖਿੱਲਰੇ ਕੂੜੇ ਦੇ ਢੇਰ ਵਾਹਨਾਂ ਲਈ ਵੀ ਸਮੱਸਿਆਵਾਂ ਬਣ ਰਹੇ ਹਨ। ਸਫ਼ਾਈ ਸੇਵਕ ਕਰਮਚਾਰੀ ਯੂਨੀਅਨ ਦੇ ਸੂਬਾ ਆਗੂ ਸੰਜੀਵ ਕੁਮਾਰ ਰੱਤੀ, ਜ਼ਿਲ੍ਹਾ ਪ੍ਰਧਾਨ ਪ੍ਰਵੀਨ ਕੁਮਾਰ ਚੌਹਾਨ ਨੇ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਤੇ ਸਥਾਨਕ ਸਰਕਾਰਾਂ ਵਿਭਾਗ ਦੇ ਅਧਿਕਾਰੀ ਕਾਮਿਆਂ ਦੀਆਂ ਮੰਗਾਂ ਪ੍ਰਤੀ ਗੰਭੀਰ ਨਹੀਂ ਹਨ। ਉਨ੍ਹਾਂ ਮੰਗ ਕੀਤੀ ਕਿ ਸਾਰੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕੀਤਾ ਜਾਵੇ, ਡੀ.ਏ. ਦਾ ਬਕਾਇਆ ਤੁਰੰਤ ਅਦਾ ਕਰਨ ਦੇ ਨਾਲ ਹੀ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇ।
ਭੀਖੀ ’ਚ ਸਫ਼ਾਈ ਵਿਵਸਥਾ ਬੁਰੀ ਤਰ੍ਹਾਂ ਪ੍ਰਭਾਵਿਤ
ਭੀਖੀ ਤੋਂ ਬਲਕਾਰ ਸਿੰਘ ਸਹੋਤਾ ਅਨੁਸਾਰ- ਹੜਤਾਲ ਕਾਰਨ ਸਥਾਨਕ ਕਸਬੇ ’ਚ ਸਫ਼ਾਈ ਵਿਵਸਥਾ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਗਈ ਹੈ। ਜਿੱਥੇ ਥਾਂ-ਥਾਂ ’ਤੇ ਗੰਦ ਦੇ ਢੇਰਾਂ ਨੇ ਲੋਕਾਂ ਦਾ ਜਿਊਣਾ ਦੁੱਭਰ ਕੀਤਾ ਹੋਇਆ ਉੱਥੇ ਗੰਦੇ ਪਾਣੀ ਦੀ ਨਿਕਾਸੀ ਲਈ ਬਣੇ ਨਾਲੇ ਤੇ ਨਾਲੀਆਂ ’ਚ ਸਫ਼ਾਈ ਨਾ ਹੋਣ ਕਾਰਨ ਥਾਂ-ਥਾਂ ’ਤੇ ਗੰਦ ਫਸਿਆ ਹੋਇਆ ਹੈ, ਜਿਸ ਕਰ ਕੇ ਮੱਛਰਾਂ ਦੀ ਭਰਮਾਰ ਵੀ ਲਗਾਤਾਰ ਵਧ ਰਹੀ ਹੈ। ਉੱਧਰ ਸਫ਼ਾਈ ਕਰਮਚਾਰੀ ਯੂਨੀਅਨ ਦੇ ਆਗੂਆਂ ਦਾ ਕਹਿਣਾ ਹੈ ਕਿ ਪੰਜਾਬ ਦੀਆਂ ਮਿਊਂਸੀਪਲ ਇਕਾਈਆਂ ’ਚ ਸਫ਼ਾਈ ਦਾ ਕੰਮ ਹਰ ਸਮੇਂ ਸਿਹਤ ਲਈ ਨੁਕਸਾਨ ਭਰਿਆ ਹੈ ਪਰ ਸੂਬਾ ਸਰਕਾਰ ਦਾ ਸਫ਼ਾਈ ਸੇਵਕਾਂ ਦੀ ਮੰਗਾਂ ਪ੍ਰਤੀ ਉੱਕਾ ਵੀ ਧਿਆਨ ਨਹੀਂ। ਉਨ੍ਹਾਂ ਪੰਜਾਬ ਸਰਕਾਰ ਤੇ ਵਿਭਾਗ ਦੇ ਅਧਿਕਾਰੀਆਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਹਰਬੰਸ ਸਿੰਘ, ਸਥਾਨਕ ਪ੍ਰਧਾਨ ਵਿਨੋਦ ਕੁਮਾਰ, ਸੁਨੀਲ ਕੁਮਾਰ, ਬਨੀਆ ਰਾਮ, ਪੂਰਨ ਰਾਮ, ਪੂਰਨ ਸਿੰਘ, ਸ਼੍ਰੀਚੰਦ ਆਦਿ ਹਾਜ਼ਰ ਸਨ।
ਹੜਤਾਲ ਕਾਰਨ ਸ਼ਹਿਰ ’ਚ ਗੰਦਗੀ ਦਾ ਬੋਲਬਾਲਾ
ਬੋਹਾ ਤੋਂ ਰਮੇਸ਼ ਤਾਂਗੜੀ ਅਨੁਸਾਰ- ਸਥਾਨਕ ਨਗਰ ਪੰਚਾਇਤ ਵਿਖੇ ਸਫ਼ਾਈ ਕਾਮਿਆਂ ਵਲੋਂ ਸਰਕਾਰ ਵਿਰੁੱਧ ਤਿੱਖੀ ਨਾਅਰੇਬਾਜ਼ੀ ਕੀਤੀ ਗਈ। ਸਫ਼ਾਈ ਸੇਵਕ ਯੂਨੀਅਨ ਬੋਹਾ ਦੇ ਪ੍ਰਧਾਨ ਗੁਰਸੇਵਕ ਸਿੰਘ ਬੋਹਾ ਨੇ ਕਿਹਾ ਕਿ 2021 ’ਚ ਕਾਂਗਰਸ ਸਰਕਾਰ ਵਲੋਂ ਨਗਰ ਪੰਚਾਇਤ ਚਲਾਉਣ ਲਈ ਸਫ਼ਾਈ ਕਾਮਿਆਂ ਨੂੰ ਨੌਕਰੀ ’ਤੇ ਰੱਖਿਆ ਗਿਆ ਸੀ। ਹੜਤਾਲ ਕਾਰਨ ਸਾਰੀਆਂ ਗਲੀਆਂ/ਸੜਕਾਂ ’ਤੇ ਗੰਦਗੀ ਦੇ ਢੇਰ ਲੱਗੇ ਪਏ ਹਨ। ਨਗਰ ਪੰਚਾਇਤ ਦੀਆਂ ਗੱਡੀਆਂ ਲੋਕਾਂ ਦੇ ਘਰਾਂ ਤੋਂ ਕੂੜਾ ਨਹੀਂ ਚੁੱਕ ਰਹੀਆਂ। ਲੋਕ ਆਪਣੇ ਘਰਾਂ ਦਾ ਕੂੜਾ ਸੜਕਾਂ ’ਤੇ ਸੁੱਟ ਰਹੇ ਹਨ। ਗੰਦਗੀ ਕਾਰਨ ਸਕੂਲੀ ਬੱਸਾਂ ਵੀ ਸ਼ਹਿਰ ਦੇ ਵੱਖ-ਵੱਖ ਭਾਗਾਂ ’ਚ ਨਹੀਂ ਜਾ ਰਹੀਆਂ, ਜਿਸ ਕਾਰਨ ਸ਼ਹਿਰ ਦੇ ਨਾਲੇ-ਨਾਲੀਆਂ ’ਚ ਗੰਦ ਫਸਿਆ ਪਿਆ ਹੈ। ਸ਼ਹਿਰ ਦਾ ਸੀਵਰੇਜ ਪ੍ਰਣਾਲੀ ਵੀ ਪ੍ਰਭਾਵਿਤ ਹੋ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਐਸ.ਆਈ.ਆਰ. ਸੰਬੰਧੀ ਜ਼ਿਲ੍ਹੇ ਦੇ ਪੋਲਿੰਗ ਸਟੇਸ਼ਨਾਂ ’ਤੇ 19 ਨੂੰ ਮੁੜ ਲਗਾਏ ਜਾਣਗੇ ਵਿਸ਼ੇਸ਼ ਕੈਂਪ ਅਗਲੀ ਖ਼ਬਰ ਬਠਿੰਡਾ ਦਿਹਾਤੀ ਦੇ ਨਵ-ਨਿਯੁਕਤ ਹਲਕਾ ਇੰਚਾਰਜ ਦਾ ਸਰਪੰਚ ਸੁਖਜਿੰਦਰ ਸਿੰਘ ਰੋਮਾਣਾ ਨੇ ਕੀਤਾ ਸਵਾਗਤ
Ad Position 24
No active advertisement