07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਐਸ.ਆਈ.ਆਰ. ਸੰਬੰਧੀ ਜ਼ਿਲ੍ਹੇ ਦੇ ਪੋਲਿੰਗ ਸਟੇਸ਼ਨਾਂ ’ਤੇ 19 ਨੂੰ ਮੁੜ ਲਗਾਏ ਜਾਣਗੇ ਵਿਸ਼ੇਸ਼ ਕੈਂਪ

Ad Position 21
No active advertisement
ਅਜੀਤ ਡੈਸਕ 17-07-2026

ਮਾਨਸਾ, 16 ਜੁਲਾਈ (ਗੁਰਚੇਤ ਸਿੰਘ ਫੱਤੇਵਾਲੀਆ)- ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮਾਨਸਾ ਨਵਜੋਤ ਕੌਰ ਵਲੋਂ ਵੋਟਰ ਸੂਚੀਆਂ ਦੀ ਐਸ. ਆਈ. ਆਰ. ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸਮੂਹ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ ਗਈ। ਉਨ੍ਹਾਂ ਗਣਨਾ ਫਾਰਮਾਂ ਨੂੰ ਇਕੱਤਰ ਕਰਨ ਅਤੇ ਡਿਜੀਟਾਈਜੇਸ਼ਨ ਦੇ ਕਾਰਜ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਬੀ.ਐਲ.ਓਜ਼ ਦੀ ਹੌਸਲਾ ਅਫਜਾਈ ਕਰਦਿਆਂ ਐਲਾਨ ਕੀਤਾ ਕਿ ਐਸ.ਆਈ.ਆਰ. ਤਹਿਤ ਗਣਨਾ ਫਾਰਮਾਂ ਦੀ 100 ਫ਼ੀਸਦੀ ਡਿਜੀਟਾਈਜੇਸ਼ਨ ਦਾ ਕੰਮ ਸਭ ਤੋਂ ਪਹਿਲਾਂ ਮੁਕੰਮਲ ਕਰਨ ਵਾਲੇ ਪਹਿਲੇ 100 ਬੂਥ ਲੈਵਲ ਅਫ਼ਸਰਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਮਾਨਸਾ ‘ਚ ਹੁਣ ਤੱਕ ਡਿਜੀਟਾਈਜੇਸ਼ਨ ਦੀ ਪ੍ਰਕਿਰਿਆ 88 ਫ਼ੀਸਦੀ ਤੱਕ ਪਹੁੰਚ ਚੁੱਕੀ ਹੈ ਅਤੇ ਬਾਕੀ ਰਹਿੰਦੇ ਕਾਰਜ ਨੂੰ ਵੀ ਜਲਦ ਤੋਂ ਜਲਦ ਨੇਪਰੇ ਚਾੜ੍ਹਨ ਲਈ ਬੀ.ਐਲ.ਓਜ਼ ਨੂੰ ਸਰਗਰਮੀ ਨਾਲ ਕੰਮ ਕਰਨ ਦੀ ਹਦਾਇਤ ਕੀਤੀ ਗਈ ਹੈ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਯੋਗ ਵੋਟਰਾਂ ਦੀ ਸਹੂਲਤ ਲਈ ਅਤੇ ਪ੍ਰਕਿਰਿਆ ਨੂੰ ਹੋਰ ਸੁਖਾਲਾ ਬਣਾਉਣ ਲਈ 19 ਜੁਲਾਈ ਨੂੰ ਸਵੇਰੇ 8 ਵਜੇ ਤੋਂ ਬਾਅਦ ਦੁਪਹਿਰ 2 ਵਜੇ ਤੱਕ ਜ਼ਿਲ੍ਹੇ ਦੇ ਸਮੂਹ ਪੋਲਿੰਗ ਸਟੇਸ਼ਨਾਂ ‘ਤੇ ਮੁੜ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਇਸ ਮੌਕੇ ਬਲਜੀਤ ਕੌਰ, ਗੁਰਮੀਤ ਕੁਮਾਰ, ਹਰਜਿੰਦਰ ਸਿੰਘ ਜੱਸਲ ਕ੍ਰਮਵਾਰ ਚੋਣ ਰਜਿਸਟਰੇਸ਼ਨ ਅਫ਼ਸਰ ਮਾਨਸਾ, ਬੁਢਲਾਡਾ ਤੇ ਸਰਦੂਲਗੜ੍ਹ ਤੋਂ ਇਲਾਵਾ ਤਹਿਸੀਲਦਾਰ ਚੋਣਾਂ ਭੂਸ਼ਣ ਕੁਮਾਰ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਅਚਾਨਕ ਵਿਖੇ ‘ਬੂਟੇ ਲਗਾਓ’ ਮੁਹਿੰਮ ਦੀ ਸ਼ੁਰੂਆਤ ਅਗਲੀ ਖ਼ਬਰ ਸਫ਼ਾਈ ਕਰਮਚਾਰੀਆਂ ਦੀ ਹੜਤਾਲ 9ਵੇਂ ਦਿਨ ਵੀ ਜਾਰੀ, ਸ਼ਹਿਰਾਂ/ਕਸਬਿਆਂ ’ਚ ਕੂੜੇ ਦੇ ਲੱਗੇ ਅੰਬਾਰ
Ad Position 24
No active advertisement