07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਨਰਮੇ ਨੂੰ ਔੜ ਲੱਗਣ ਤੋਂ ਬਚਾਉਣ ਲਈ ਸਮੇਂ ਸਿਰ ਸਿੰਚਾਈ ਯਕੀਨੀ ਬਣਾਈ ਜਾਵੇ-ਮੁੱਖ ਖੇਤੀਬਾੜੀ ਅਫ਼ਸਰ

Ad Position 21
No active advertisement
ਅਜੀਤ ਡੈਸਕ 17-07-2026

ਮਾਨਸਾ, 16 ਜੁਲਾਈ (ਗੁਰਚੇਤ ਸਿੰਘ ਫੱਤੇਵਾਲੀਆ)- ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਆਤਮਾ ਸਕੀਮ ਤਹਿਤ ਜ਼ਿਲ੍ਹਾ ਪੱਧਰ ‘ਤੇ ਨਰਮੇ ਦੀ ਫ਼ਸਲ ਵਾਲੇ ਕਿਸਾਨਾਂ ਲਈ 2 ਰੋਜ਼ਾ ਸਿਖਲਾਈ ਕੈਂਪ ਲਗਾਇਆ ਗਿਆ। ਪ੍ਰੋਜੈਕਟ ਡਾਇਰੈਕਟਰ ਆਤਮਾ-ਕਮ-ਮੁੱਖ ਖੇਤੀਬਾੜੀ ਅਫ਼ਸਰ ਹਰਵਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਇਸ ਸਿਖਲਾਈ ਦਾ ਮੁੱਖ ਉਦੇਸ਼ ਕਿਸਾਨਾਂ ਦੇ ਪਹਿਲਾਂ ਤੋਂ ਮੌਜੂਦ ਗਿਆਨ ਅਤੇ ਤਜਰਬੇ ਦਾ ਮੁਲਾਂਕਣ ਕਰ ਕੇ ਉਨ੍ਹਾਂ ਨੂੰ ਨਵੀਨਤਮ ਵਿਗਿਆਨਕ ਖੇਤੀ ਤਕਨੀਕਾਂ ਬਾਰੇ ਉੱਨਤ ਸਿਖਲਾਈ ਪ੍ਰਦਾਨ ਕਰਨਾ, ਕਿਸਾਨਾਂ ਤੱਕ ਨਵੀਨਤਮ ਖੇਤੀ ਤਕਨੀਕਾਂ ਪਹੁੰਚਾ ਕੇ ਫ਼ਸਲਾਂ ਦੀ ਉਤਪਾਦਕਤਾ ‘ਚ ਵਾਧਾ ਕਰਨਾ, ਖੇਤੀ ਦੀ ਲਾਗਤ ਘਟਾਉਣਾ ਅਤੇ ਵਾਤਾਵਰਣ ਅਨੁਕੂਲ ਖੇਤੀ ਨੂੰ ਉਤਸ਼ਾਹਿਤ ਕਰਨਾ ਹੈ। ਉਨ੍ਹਾਂ ਅਪੀਲ ਕੀਤੀ ਕਿ ਨਰਮੇ ਦੀ ਫ਼ਸਲ ਨੂੰ ਔੜ ਨਾ ਲੱਗਣ ਦਿੱਤੀ ਜਾਵੇ ਅਤੇ ਸਮੇਂ ਸਿਰ ਸਿੰਚਾਈ ਯਕੀਨੀ ਬਣਾਈ ਜਾਵੇ। ਮੁੱਖ ਖੇਤੀਬਾੜੀ ਅਫ਼ਸਰ ਨੇ ਕਿਹਾ ਕਿ ਫ਼ਸਲ ‘ਚ ਲੋੜ ਅਨੁਸਾਰ ਨਮੀ ਬਣੀ ਰਹਿਣ ਨਾਲ ਬੂਟੇ ਤੰਦਰੁਸਤ ਰਹਿੰਦੇ ਹਨ ਅਤੇ ਕੀੜੇਮਾਰ ਦਵਾਈਆਂ ਦਾ ਪ੍ਰਭਾਵ ਵੀ ਵਧੀਆ ਢੰਗ ਨਾਲ ਹੁੰਦਾ ਹੈ, ਇਸ ਲਈ ਕਿਸਾਨ ਮੌਸਮ ਅਤੇ ਫ਼ਸਲ ਦੀ ਲੋੜ ਮੁਤਾਬਿਕ ਸਮੇਂ ਸਿਰ ਸਿੰਚਾਈ ਕਰਨ ਅਤੇ ਖੇਤ ‘ਚ ਪਾਣੀ ਦੇ ਸਹੀ ਪ੍ਰਬੰਧ ਵੱਲ ਵਿਸ਼ੇਸ਼ ਧਿਆਨ ਦੇਣ। ਸਿਖਲਾਈ ਦੌਰਾਨ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਅਤੇ ਖੇਤੀ ਵਿਗਿਆਨ ਕੇਂਦਰ ਮਾਨਸਾ ਦੇ ਮਾਹਿਰਾਂ ਨੇ ਨਰਮੇ ਦੀ ਫ਼ਸਲ ‘ਤੇ ਚਿੱਟੀ ਮੱਖੀ ਅਤੇ ਗੁਲਾਬੀ ਸੁੰਡੀ ਦੀ ਰੋਕਥਾਮ, ਕੀਟਨਾਸ਼ਕਾਂ ਦੀ ਸੁਰੱਖਿਅਤ ਵਰਤੋਂ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਲੋਂ ਜਾਰੀ ਨਵੀਨਤਮ ਸਿਫ਼ਾਰਸ਼ਾਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਅਜੀਤ ਪਾਲ ਸਿੰਘ ਸਹਿਯੋਗੀ ਨਿਰਦੇਸ਼ਕ ਖੇਤੀ ਵਿਗਿਆਨ ਕੇਂਦਰ, ਰਣਵੀਰ ਸਿੰਘ, ਸਹਾਇਕ ਪ੍ਰੋਫੈਸਰ ਕੀਟ ਵਿਗਿਆਨ, ਤੇਜਪਾਲ ਸਿੰਘ ਸਰਾਂ ਸਹਾਇਕ ਪ੍ਰੋਫੈਸਰ ਸਬਜ਼ੀ ਵਿਗਿਆਨ, ਡਾ. ਗੁਰਪ੍ਰੀਤ ਸਿੰਘ, ਗੁਰਵੀਰ ਸਿੰਘ ਅਮਨਦੀਪ ਸਿੰਘ ਤੇ ਅੰਮ੍ਰਿਤਪਾਲ ਸਿੰਘ ਏ.ਡੀ.ਓ. ਆਦਿ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਕਾਵਿ ਪੁਸਤਕ ‘ਕਿਉਂ ਕਹਾਂ ਅਲਵਿਦਾ’ ’ਤੇ ਵਿਚਾਰ ਚਰਚਾ 19 ਨੂੰ ਅਗਲੀ ਖ਼ਬਰ ਸਫ਼ਾਈ ਸੇਵਕਾਂ ਦੀ ਹੜਤਾਲ ਕਾਰਨ ਗੰਦਗੀ ਦੇ ਢੇਰਾਂ ਨੇ ਸ਼ਹਿਰ ਵਾਸੀ ਕੀਤੇ ਬੇਹਾਲ
Ad Position 24
No active advertisement