06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਮਾਲਵਾ ਕਾਲਜ ਨੇ ਬੀ. ਏ. 5ਵਾਂ ਸਮੈਸਟਰ ਦੇ ਨਤੀਜਿਆਂ ’ਚ ਮਾਰੀ ਬਾਜ਼ੀ

Ad Position 21
No active advertisement
ਅਜੀਤ ਡੈਸਕ 17-07-2026

ਸਰਦੂਲਗੜ੍ਹ, 16 ਜੁਲਾਈ (ਜੀ.ਐਮ. ਅਰੋੜਾ)- ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਗਏ ਬੀ.ਏ. 5ਵਾਂ ਸਮੈਸਟਰ ਦੇ ਨਤੀਜਿਆਂ ’ਚ ਮਾਲਵਾ ਗਰੁੱਪ ਆਫ਼ ਕਾਲਜਿਜ਼ ਸਰਦੂਲੇਵਾਲਾ ਦੀਆਂ ਵਿਦਿਆਰਥਣਾਂ ਨੇ ਚੰਗੀਆਂ ਪੁਜੀਸ਼ਨਾਂ ਹਾਸਲ ਕੀਤੀਆਂ ਹਨ। ਸੰਸਥਾ ਦੇ ਚੇਅਰਮੈਨ ਜਤਿੰਦਰ ਸਿੰਘ ਸੋਢੀ ਨੇ ਦੱਸਿਆ ਕਿ ਸਨੇਹਾ ਗਰਗ ਪੁੱਤਰੀ ਸੁਭਾਸ਼ ਗਰਗ ਨੇ 457 (91.40 ਫ਼ੀਸਦੀ) ਅੰਕਾਂ ਨਾਲ ਜ਼ਿਲ੍ਹੇ ’ਚੋਂ ਟਾਪ ਕਰ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ। ਇਸੇ ਤਰ੍ਹਾਂ ਦਿਲਪ੍ਰੀਤ ਕੌਰ ਪੁੱਤਰੀ ਸਰਵਿੰਦਰ ਸਿੰਘ ਅਤੇ ਰਮਨਦੀਪ ਕੌਰ ਪੁੱਤਰੀ ਕੁਲਦੀਪ ਸਿੰਘ ਨੇ 429 (85.80 ਫ਼ੀਸਦੀ) ਅੰਕ ਪ੍ਰਾਪਤ ਕਰ ਕੇ ਸਾਂਝੇ ਤੌਰ ’ਤੇ ਦੂਜਾ ਸਥਾਨ ਜਦਕਿ ਜਸਪ੍ਰੀਤ ਕੌਰ ਪੁੱਤਰੀ ਸੁਖਵਿੰਦਰ ਸਿੰਘ ਨੇ 428 (85.60 ਫ਼ੀਸਦੀ) ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥਣਾਂ ਦੀ ਇਸ ਸਫਲਤਾ ਨਾਲ ਕਾਲਜ ਪ੍ਰਬੰਧਨ, ਸਟਾਫ਼ ਅਤੇ ਮਾਪਿਆਂ ’ਚ ਖ਼ੁਸ਼ੀ ਦਾ ਮਾਹੌਲ ਹੈ। ਮੈਨੇਜਿੰਗ ਡਾਇਰੈਕਟਰ ਰਾਜ ਸੋਢੀ ਨੇ ਵੀ ਸਫਲ ਵਿਦਿਆਰਥਣਾਂ ਨੂੰ ਵਧਾਈ ਦਿੱਤੀ। ਇਸ ਦੌਰਾਨ ਕਾਲਜ ਵਲੋਂ ਵਿਦਿਆਰਥਣਾਂ ਲਈ ਵਿਸ਼ੇਸ਼ ਸਮਾਗਮ ਵੀ ਕਰਵਾਇਆ ਗਿਆ। ਇਸ ਮੌਕੇ ਸਹਾਇਕ ਪ੍ਰੋ. ਬਲਜੀਤ ਪਾਲ ਸਿੰਘ, ਅਰਵਿੰਦਰ ਸਿੰਗਲਾ, ਗੁਰਦੀਪ ਸਿੰਘ, ਜਸਪਾਲ ਕੌਰ, ਰਕਸ਼ਾ ਰਾਣੀ, ਸਿੰਬਲਪਾਲ, ਰੇਖਾ ਰਾਣੀ, ਸ਼ਵਿਤੀ ਬਾਂਸਲ, ਹਰਪ੍ਰੀਤ ਕੌਰ, ਆਸ਼ੂ ਸਿੰਗਲਾ ਆਦਿ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਮਾਈ ਭਾਗੋ ਡਿਗਰੀ ਕਾਲਜ ਰੱਲਾ ਦਾ ਨਤੀਜਾ ਸ਼ਾਨਦਾਰ ਅਗਲੀ ਖ਼ਬਰ ਦਲਿਤ ਬੇਰੁਜ਼ਗਾਰ ਨੌਜਵਾਨ ਤੋਂ ਰਾਸ਼ਨ ਡਿਪੂ ਖੋਹਣ ਦੇ ਵਿਰੋਧ ’ਚ ਸੰਘਰਸ਼ ਕਰਨ ਦਾ ਐਲਾਨ
Ad Position 24
No active advertisement