ਜੋਗਾ, 16 ਜੁਲਾਈ (ਘੜੈਲੀ)- ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਬੀ.ਸੀ.ਏ. ਸਮੈਸਟਰ 5ਵਾਂ ਦੇ ਨਤੀਜਿਆਂ ’ਚੋਂ ਮਾਈ ਭਾਗੋ ਡਿਗਰੀ ਕਾਲਜ ਰੱਲਾ ਦੀਆਂ ਵਿਦਿਆਰਥਣਾਂ ਨੇ ਚੰਗੀਆਂ ਪੁਜ਼ੀਸ਼ਨਾਂ ਹਾਸਿਲ ਕੀਤੀਆਂ ਹਨ। ਕਾਲਜ ਦੇ ਕੋਆਰਡੀਨੇਟਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਗਗਨਦੀਪ ਕੌਰ ਪੁੱਤਰੀ ਬਲਵੀਰ ਸਿੰਘ ਨੇ 82.4, ਗਗਨਦੀਪ ਕੌਰ ਪੁੱਤਰੀ ਵਿਸਾਖਾ ਸਿੰਘ ਨੇ 82.1 ਅਤੇ ਰਮਨਦੀਪ ਕੌਰ ਪੁੱਤਰੀ ਗੁਰਪ੍ਰੀਤ ਸਿੰਘ ਨੇ 81.2 ਪ੍ਰਤੀਸ਼ਤ ਅੰਕ ਪ੍ਰਾਪਤ ਕਰ ਕੇ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਲ ਕੀਤਾ ਹੈ। ਪ੍ਰਿੰਸੀਪਲ ਡਾ. ਪਰਮਿੰਦਰ ਕੁਮਾਰੀ ਨੇ ਕਿਹਾ ਕਿ ਵਿਦਿਆਰਥਣਾਂ ਨੇ ਚੰਗੇ ਨੰਬਰ ਲੈ ਕੇ ਆਪਣੇ ਮਾਪਿਆਂ ਤੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ। ਇਸ ਮੌਕੇ ਸੰਸਥਾ ਦੇ ਚੇਅਰਮੈਨ ਡਾ. ਬਲਵਿੰਦਰ ਸਿੰਘ ਬਰਾੜ, ਮੈਨੇਜਿੰਗ ਡਾਇਰੈਕਟਰ ਕੁਲਦੀਪ ਸਿੰਘ ਖ਼ਿਆਲਾ, ਸਕੱਤਰ ਮਨਜੀਤ ਸਿੰਘ ਖ਼ਿਆਲਾ, ਉਪ ਚੇਅਰਮੈਨ ਪਰਮਜੀਤ ਸਿੰਘ ਬੁਰਜ ਹਰੀ, ਆਫ਼ਿਸ ਐਡਮਨਿਸਟਰੇਟਰ ਲਵਪ੍ਰੀਤ ਕੌਰ ਆਦਿ ਹਾਜ਼ਰ ਸਨ।
ਮਾਈ ਭਾਗੋ ਡਿਗਰੀ ਕਾਲਜ ਰੱਲਾ ਦਾ ਨਤੀਜਾ ਸ਼ਾਨਦਾਰ
ਅਜੀਤ ਡੈਸਕ
17-07-2026