ਮਾਨਸਾ, 18 ਜੁਲਾਈ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹੇ ਦੇ ਪਿੰਡ ਫ਼ਤਿਹਪੁਰ ਵਿਖੇ ਕਈ ਪਰਿਵਾਰ ਵੱਖ-ਵੱਖ ਪਾਰਟੀਆਂ ਛੱਡ ਕੇ ਹਲਕਾ ਸਰਦੂਲਗੜ੍ਹ ਦੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਦੀ ਅਗਵਾਈ ‘ਚ ਆਮ ਆਦਮੀ ਪਾਰਟੀ ‘ਚ ਸ਼ਾਮਿਲ ਹੋ ਗਏ ਹਨ। ਸਰਪੰਚ ਮੰਦਰ ਸਿੰਘ, ਸੁਖਪਾਲ ਸਿੰਘ ਨੰਬਰਦਾਰ, ਸਾਬਕਾ ਸਰਪੰਚ ਗੋਬਿੰਦ ਸਿੰਘ, ਨਛੱਤਰ ਸਿੰਘ, ਜਸਵਿੰਦਰ ਸਿੰਘ, ਰਮਨਦੀਪ ਸਿੰਘ ਆਦਿ ਨੇ ਹੋਰ ਪਰਿਵਾਰਾਂ ਸਣੇ ‘ਆਪ’ ਦਾ ਪੱਲਾ ਫੜਿਆ। ਵਿਧਾਇਕ ਬਣਾਂਵਾਲੀ ਨੇ ਕਿਹਾ ਕਿ ਪਾਰਟੀ ‘ਚ ਸ਼ਾਮਿਲ ਹੋਣ ਵਾਲਿਆਂ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ। ਉਨ੍ਹਾਂ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨਾਲ ਕੀਤੀਆਂ ਗਰੰਟੀਆਂ ਪੂਰੀਆਂ ਕਰ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ‘ਚ ਪੰਜਾਬ ‘ਚ ਮੁੜ ‘ਆਪ’ ਦੀ ਸਰਕਾਰ ਬਣੇਗੀ। ਇਸ ਮੌਕੇ ਸਹਿਕਾਰੀ ਬੈਂਕ ਦੇ ਡਾਇਰੈਕਟਰ ਗੁਰਸੇਵਕ ਸਿੰਘ ਝੁਨੀਰ, ਗੁਰਮੀਤ ਸਿੰਘ ਉਪ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ, ਦਰਸ਼ਨ ਸਿੰਘ ਚੈਨੇਵਾਲਾ, ਨਿਰਮਲ ਸਿੰਘ ਫੱਤਾ, ਗੁਰਪ੍ਰੀਤ ਸਿੰਘ ਸਰਪੰਚ ਚੈਨੇਵਾਲਾ, ਮਨਸਰੂਪ ਸਿੰਘ ਸਰਪੰਚ ਉੱਲਕ, ਜਗਪਾਲ ਸਿੰਘ ਸਰਪੰਚ ਖੈਰਾ ਆਦਿ ਹਾਜ਼ਰ ਸਨ।