15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਪੰਜਾਬ ’ਚ ਭਗਵੰਤ ਮਾਨ ਦੀ ਅਗਵਾਈ ’ਚ ਮੁੜ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ- ਅੱਕਾਂਵਾਲੀ

Ad Position 21
No active advertisement
ਅਜੀਤ ਡੈਸਕ 19-07-2026
ਮਾਨਸਾ, 18 ਜੁਲਾਈ (ਬਲਵਿੰਦਰ ਸਿੰਘ ਧਾਲੀਵਾਲ)- ਪੰਜਾਬ ’ਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ’ਚ ਮੁੜ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ। ਇਹ ਦਾਅਵਾ ਪਾਰਟੀ ਦੇ ਕਿਸਾਨ ਵਿੰਗ ਦੇ ਸੂਬਾ ਸਕੱਤਰ ਚਰਨਜੀਤ ਸਿੰਘ ਅੱਕਾਂਵਾਲੀ ਨੇ ਗੱਲਬਾਤ ਕਰਦਿਆਂ ਕੀਤਾ। ਉਹ ‘ਅਜੀਤ’ ਉਪ ਦਫ਼ਤਰ ਮਾਨਸਾ ਵਿਖੇ ਵਿਸ਼ੇਸ਼ ਤੌਰ ’ਤੇ ਪਹੁੰਚੇ ਸਨ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਮੌਕੇ ਰਾਜ ਵਾਸੀਆਂ ਨਾਲ ਕੀਤੀਆਂ ਸਾਰੀਆਂ ਗਰੰਟੀਆਂ ਪੂਰੀਆਂ ਕਰ ਦਿੱਤੀਆਂ ਹਨ। ਉਨ੍ਹਾਂ ਆਖਿਆ ਕਿ ‘ਆਪ’ ਸਰਕਾਰ ਤੋਂ ਸਾਰੇ ਵਰਗ ਸੰਤੁਸ਼ਟ ਹਨ। ਸ. ਅੱਕਾਂਵਾਲੀ ਨੇ ਕਿਹਾ ਕਿ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਵੀ ਲਾਗੂ ਕਰ ਦਿੱਤੀ ਗਈ ਹੈ ਅਤੇ ਜਿਨ੍ਹਾਂ ਔਰਤਾਂ ਨੂੰ ਕਿਸੇ ਕਾਰਨ ਰਾਸ਼ੀ ਨਹੀਂ ਮਿਲੀ ਉਹ ਵੀ ਜਲਦ ਮਿਲ ਜਾਵੇਗੀ। ਉਨ੍ਹਾਂ ਕਿਹਾ ਕਿ ਜਿੱਥੇ ਟੇਲਾਂ ’ਤੇ ਨਹਿਰੀ ਪਾਣੀ ਪਹੁੰਚ ਰਿਹਾ ਹੈ ਉੱਥੇ ਖੇਤੀ ਮੋਟਰਾਂ ਦੀ ਬਿਜਲੀ ਦੀ ਸਪਲਾਈ ਪੂਰੀ ਦਿੱਤੀ ਜਾ ਰਹੀ ਹੈ, ਜਿਸ ਕਰ ਕੇ ਕਿਸਾਨਾਂ ਦੀ ਆਰਥਿਕਤਾ ਨੂੰ ਠੁੰਮਣਾਂ ਮਿਲਿਆ ਹੈ। ਆਮ ਆਦਮੀ ਪਾਰਟੀ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਅੱਕਾਂਵਾਲੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਲੋਕ ਮੂੰਹ ਨਹੀਂ ਲਗਾ ਰਹੇ ਜਦਕਿ ਕਾਂਗਰਸੀ ਚੌਧਰ ਦੀ ਲੜਾਈ ’ਚ ਉਲਝੇ ਹੋਏ ਹਨ ਅਤੇ ਉਨ੍ਹਾਂ ਨੂੰ ਪੰਜਾਬ ਦੇ ਮੁੱਦਿਆਂ ਨਾਲ ਕੋਈ ਸਰੋਕਾਰ ਨਹੀਂ। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਜਿਨ੍ਹਾਂ ਵਿਕਾਸ ‘ਆਪ’ ਸਰਕਾਰ ਦੌਰਾਨ ਹੋਇਆ ਹੈ ਉਨ੍ਹਾਂ ਪਿਛਲੀਆਂ ਸਰਕਾਰਾਂ ਮੌਕੇ ਨਹੀਂ ਹੋਇਆ।
Ad Position 22
No active advertisement
ਪਿਛਲੀ ਖ਼ਬਰ ਵੋਟਰਾਂ ਦੀ ਸਹੂਲਤ ਲਈ ਪੋਲਿੰਗ ਸਟੇਸ਼ਨਾਂ ‘ਤੇ ਅੱਜ ਲੱਗਣਗੇ ਵਿਸ਼ੇਸ਼ ਕੈਂਪ ਅਗਲੀ ਖ਼ਬਰ ਪਵਿੱਤਰ ਕਾਲੀ ਵੇਈਂ ਦੀ 26ਵੀਂ ਵਰ੍ਹੇਗੰਢ ਮੌਕੇ ਦੁਆਬਾ ਮੈਡੀਕਲ ਪ੍ਰੈਕਟੀਸ਼ਨਰਸ ਐਸੋਸੀਏਸ਼ਨ ਵਲੋਂ ਮੁਫ਼ਤ ਮੈਡੀਕਲ ਕੈਂਪ
Ad Position 24