15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਭਗਵੰਤ ਮਾਨ ਸਰਕਾਰ ਦੇ 24 ਘੰਟੇ ਬਿਜਲੀ ਸਪਲਾਈ ਦੇਣ ਦੇ ਵਾਅਦਿਆਂ ਦੀ ਨਿਕਲੀ ਫੂਕ

Ad Position 21
No active advertisement
ਅਜੀਤ ਡੈਸਕ 19-07-2026
ਸੰਗਤ ਮੰਡੀ, 18 ਜੁਲਾਈ (ਅੰਮ੍ਰਿਤਪਾਲ ਸ਼ਰਮਾ)- ਪੰਜਾਬ ਸਰਕਾਰ ਵਲੋਂ 24 ਘੰਟੇ ਬਿਜਲੀ ਦੇਣ ਦੇ ਕੀਤੇ ਜਾ ਰਹੇ ਵਾਅਦਿਆਂ ਦੇ ਉਲਟ ਸੰਗਤ ਮੰਡੀ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਅਣ-ਐਲਾਨੇ ਬਿਜਲੀ ਕੱਟਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਤੇਜ਼ ਗਰਮੀ ਵਿੱਚ ਘੰਟਿਆਂ-ਬੱਧੀ ਬਿਜਲੀ ਗੁਲ ਹੋਣ ਕਾਰਨ ਆਮ ਲੋਕਾਂ ਦਾ ਜੀਣਾ ਮੁਹਾਲ ਹੋ ਗਿਆ ਹੈ। ਨਗਰ ਕੌਂਸਲ ਸੰਗਤ ਦੇ ਸਾਬਕਾ ਪ੍ਰਧਾਨ ਸੁਸ਼ੀਲ ਕੁਮਾਰ ਗੋਲਡੀ ਨੇ ਦੱਸਿਆ ਕਿ ਪਿਛਲੇ ਕਈ ਦਿਨਾਂ ਤੋਂ ਸੰਗਤ ਮੰਡੀ ਵਿਚ ਬਿਨ੍ਹਾਂ ਕਿਸੇ ਸੂਚਨਾ ਦੇ ਦਿਨ-ਰਾਤ ਬਿਜਲੀ ਦੇ ਕੱਟ ਲਾਏ ਜਾ ਰਹੇ ਹਨ ਅਤੇ ਕਈ ਵਾਰ ਤਾਂ 4 ਤੋਂ 6 ਘੰਟੇ ਤੱਕ ਬਿਜਲੀ ਨਹੀਂ ਆਉਂਦੀ। ਉਨ੍ਹਾਂ ਕਿਹਾ ਕਿ ਸਭ ਤੋਂ ਵੱਧ ਪ੍ਰੇਸ਼ਾਨੀ ਬਜ਼ੁਰਗਾਂ, ਬੱਚਿਆਂ ਅਤੇ ਮਰੀਜ਼ਾਂ ਨੂੰ ਹੋ ਰਹੀ ਹੈ ਜਦੋਂ ਕਿ ਵਪਾਰੀਆਂ ਦਾ ਕਾਰੋਬਾਰ ਵੀ ਠੱਪ ਹੋ ਕੇ ਰਹਿ ਗਿਆ ਹੈ ਕਿਉਂਕਿ ਬਿਜਲੀ ਨਾ ਹੋਣ ਕਾਰਨ ਦੁਕਾਨਾਂ ਅਤੇ ਫੈਕਟਰੀਆਂ ਵਿਚ ਕੰਮ ਨਹੀਂ ਹੋ ਪਾ ਰਿਹਾ। ਬਿਜਲੀ ਕੱਟਾਂ ਕਾਰਨ ਕਿਸਾਨਾਂ ਨੇ ਵੀ ਰੋਸ ਜਤਾਇਆ ਹੈ। ਪਿੰਡ ਸੰਗਤ ਕਲਾਂ ਦੇ ਸੀਨੀਅਰ ਆਗੂ ਰੇਸ਼ਮ ਸਿੰਘ ਨੇ ਦੱਸਿਆ ਕਿ ਝੋਨੇ ਦੀ ਲੁਆਈ ਦਾ ਸਮਾਂ ਹੈ ਅਤੇ ਮੋਟਰਾਂ ਚਲਾਉਣ ਲਈ ਬਿਜਲੀ ਦੀ ਲੋੜ ਹੈ, ਪਰ ਬਿਜਲੀ ਦੇ ਭਰੋਸੇਯੋਗ ਨਾ ਹੋਣ ਕਾਰਨ ਫਸਲਾਂ ਨੂੰ ਨੁਕਸਾਨ ਹੋਣ ਦਾ ਡਰ ਬਣਿਆ ਹੋਇਆ ਹੈ। ਉਨ੍ਹਾਂ ਸਵਾਲ ਚੁੱਕਿਆ ਕਿ ਜਦੋਂ ਸਰਕਾਰ 300 ਯੂਨਿਟ ਮੁਫ਼ਤ ਬਿਜਲੀ ਦੇਣ ਦੇ ਦਾਅਵੇ ਕਰ ਰਹੀ ਹੈ, ਪਰ ਬਿਜਲੀ ਮਿਲ ਹੀ ਨਹੀਂ ਰਹੀ। ਜਿਕਰਯੋਗ ਹੈ ਕਿ ਇਕ ਪਾਸੇ ਮੁਫ਼ਤ ਬਿਜਲੀ ਦੇਣ ਦੇ ਵੱਡੇ-ਵੱਡੇ ਇਸ਼ਤਿਹਾਰ ਅਤੇ ਦੂਜੇ ਪਾਸੇ 24 ਘੰਟੇ ਵਿੱਚੋਂ 10-12 ਘੰਟੇ ਬਿਜਲੀ ਕੱਟਾਂ ਕਾਰਨ ਸਥਾਨਕ ਲੋਕਾਂ ’ਚ ਰੋਸ ਹੈ। ਇਸ ਸਬੰਧੀ ਸਬ-ਡਵੀਜ਼ਨ ਸੰਗਤ ਦੇ ਐਸ.ਡੀ.ਓ. ਵਿਜੈ ਕੁਮਾਰ ਗੁਪਤਾ ਨੇ ਤਕਨੀਕੀ ਖਰਾਬੀ ਅਤੇ ਲੋਡ ਵੱਧਣ ਨੂੰ ਕਾਰਨ ਦੱਸਿਆ ਹੈ। ਉਨ੍ਹਾਂ ਕਿਹਾ ਕਿ ਸ਼ਿਕਾਇਤਾਂ ਮਿਲਣ ’ਤੇ ਤੁਰੰਤ ਸਪਲਾਈ ਬਹਾਲ ਕਰਨ ਦੇ ਯਤਨ ਕੀਤੇ ਜਾ ਰਹੇ ਹਨ। ਸੰਗਤ ਮੰਡੀ ਦੇ ਵਸਨੀਕਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਮੰਗ ਕੀਤੀ ਹੈ ਕਿ ਬਿਜਲੀ ਸਪਲਾਈ ਨੂੰ ਤੁਰੰਤ ਸੁਧਾਰਿਆ ਜਾਵੇ ਅਤੇ ਅਣ-ਐਲਾਨੇ ਕੱਟਾਂ ’ਤੇ ਰੋਕ ਲਗਾਈ ਜਾਵੇ। ਲੋਕਾਂ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਸਮੱਸਿਆ ਦਾ ਹੱਲ ਨਾ ਹੋਇਆ ਤਾਂ ਉਹ ਸੜਕਾਂ ’ਤੇ ਉਤਰ ਕੇ ਰੋਸ ਪ੍ਰਦਰਸ਼ਨ ਕਰਨ ਲਈ ਮਜ਼ਬੂਰ ਹੋਣਗੇ।
Ad Position 22
No active advertisement
ਪਿਛਲੀ ਖ਼ਬਰ ਮਨੁੱਖਤਾ ਦੀ ਭਲਾਈ ਲਈ ਸੰਤ ਮਹਾਤਮਾ ਨਿੱਗਰ ਕਾਰਜ ਕਰਨ-ਮਹੰਤ ਸੱਤ ਮੁਨੀ ਅਗਲੀ ਖ਼ਬਰ ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀ. ਸੈਕੰ. ਸਕੂਲ ਵਲੋਂ ਪ੍ਰੇਮ ਫਨ ਵਾਟਰ ਪਾਰਕ ਦਾ ਇਕ ਰੋਜ਼ਾ ਵਿੱਦਿਅਕ ਮਨੋਰੰਜਕ ਟੂਰ
Ad Position 24