15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਖੇਤੀਬਾੜੀ ਵਿਭਾਗ ਵਲੋਂ ਨਰਮੇ ਦੇ ਕੀਟ ਪ੍ਰਬੰਧਨ ਸਬੰਧੀ ਮੁਹਿੰਮ ਤੇਜ਼

Ad Position 21
No active advertisement
ਅਜੀਤ ਡੈਸਕ 19-07-2026
ਝੁਨੀਰ, 18 ਜੁਲਾਈ (ਸੰਜੀਵ ਸਿੰਗਲਾ)- ਇਸ ਇਲਾਕੇ ‘ਚ ਕਪਾਹ ਦੀ ਫ਼ਸਲ ‘ਤੇ ਸਫ਼ੈਦ ਮੱਖੀ, ਤੇਲਾ ਅਤੇ ਜੂੰ ਦਾ ਹਮਲਾ ਵੇਖਣ ਨੂੰ ਮਿਲ ਰਿਹਾ ਹੈ। ਬਲਾਕ ਦੇ ਕੁਝ ਖੇਤਾਂ ਵਿਚ ਇਹ ਸਮੱਸਿਆ ਦਰਜ ਕੀਤੀ ਗਈ ਹੈ। ਖੇਤੀਬਾੜੀ ਵਿਭਾਗ ਦੇ ਅਧਿਕਾਰੀ ਲਗਾਤਾਰ ਦੌਰੇ ਕਰ ਰਹੇ ਹਨ। ਅਧਿਕਾਰੀਆਂ ਵਲੋਂ ਕਿਸਾਨਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਜਿੰਨੀ ਜਲਦੀ ਸੰਭਵ ਹੋ ਸਕੇ, ਖੇਤਾਂ ਨੂੰ ਸਿੰਚਾਈ ਕੀਤੀ ਜਾਵੇ ਤਾਂ ਜੋ ਫ਼ਸਲ ਨੂੰ ਤੰਦਰੁਸਤ ਰੱਖਿਆ ਜਾ ਸਕੇ। ਖੇਤੀਬਾੜੀ ਵਿਕਾਸ ਅਫ਼ਸਰ ਨਵਕਰਣਜੋਤ ਸਿੰਘ ਬਰਾੜ ਨੇ ਕਿਹਾ ਕਿ ਜਿੱਥੇ ਵੀ ਕੀੜਿਆਂ ਦਾ ਹਮਲਾ ਵੇਖਣ ਨੂੰ ਮਿਲੇ ਉੱਥੇ ਤੁਰੰਤ ਸਿਫ਼ਾਰਸ਼ੀ ਕੀਟਨਾਸ਼ਕਾਂ ਦਾ ਛਿੜਕਾਅ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਹ ਸਮਾਂ ਕਪਾਹ ਦੀ ਫ਼ਸਲ ਲਈ ਬਹੁਤ ਮਹੱਤਵਪੂਰਨ ਹੈ ਅਤੇ ਥੋੜੀ ਜਿਹੀ ਲਾਪਰਵਾਹੀ ਨਾਲ ਵੱਡਾ ਨੁਕਸਾਨ ਹੋ ਸਕਦਾ ਹੈ। ਖੇਤੀਬਾੜੀ ਵਿਕਾਸ ਅਫ਼ਸਰ ਅੰਮ੍ਰਿਤਪਾਲ ਸਿੰਘ ਅਨੁਸਾਰ ਕਿਸਾਨ ਯੂਨੀਵਰਸਿਟੀ ਵਲੋਂ ਸਿਫ਼ਾਰਸ਼ ਨਿੰਮ ਦੇ ਘੋਲ ਦੀ ਸਪਰੇਅ ਜਿਸ ਲਈ 4 ਕਿੱਲੋ ਨਿੰਮ ਦੇ ਪੱਤੇ, ਕਰੂੰਬਲਾਂ ਨੂੰ 10 ਲੀਟਰ ਪਾਣੀ ‘ਚ ਉਬਾਲ ਕੇ ਉਸ ਦਾ ਰਸ 1200 ਮਿਲੀ ਲੀਟਰ ਪ੍ਰਤੀ ਏਕੜ ਸਪਰੇਅ ਕੀਤੀ ਜਾਵੇ। ਇਸੇ ਤਰ੍ਹਾਂ ਖੇਤੀਬਾੜੀ ਵਿਕਾਸ ਅਫ਼ਸਰ ਗੁਰਦੀਪ ਕੌਰ ਅਤੇ ਏ. ਐਸ. ਆਈ. ਗੁਰਦਾਸ ਸਿੰਘ ਵਲੋਂ ਇਲਾਕੇ ਦੇ ਪਿੰਡਾਂ ‘ਚ ਦੌਰਾ ਕਰ ਕੇ ਫ਼ਸਲ ਦੀ ਮੌਜੂਦਾ ਸਥਿਤੀ ਦਾ ਜਾਇਜ਼ਾ ਲਿਆ ਅਤੇ ਕਿਸਾਨਾਂ ਨੂੰ ਦਿਸ਼ਾ-ਨਿਰਦੇਸ਼ ਵੀ ਦਿੱਤੇ।
Ad Position 22
No active advertisement
ਪਿਛਲੀ ਖ਼ਬਰ ਰਾਸ਼ਟਰੀ ਮਹਿਲਾ ਕਮਿਸ਼ਨ ਦੀ ਸਖ਼ਤੀ ਤੋਂ ਬਾਅਦ ਕਰੀਬ ਸਾਢੇ ਤਿੰਨ ਮਹੀਨੇ ਬਾਅਦ ਪੋਕਸੋ ਐਕਟ ਤਹਿਤ ਮਾਮਲਾ ਦਰਜ ਅਗਲੀ ਖ਼ਬਰ ਮਨੁੱਖਤਾ ਦੀ ਭਲਾਈ ਲਈ ਸੰਤ ਮਹਾਤਮਾ ਨਿੱਗਰ ਕਾਰਜ ਕਰਨ-ਮਹੰਤ ਸੱਤ ਮੁਨੀ
Ad Position 24