05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2026

ਵਿਧਾਇਕ ਬਲਕਾਰ ਸਿੱਧੂ ਵਲੋਂ 15 ਲੱਖ ਰੁਪਏ ਦੀ ਲਾਗਤ ਨਾਲ ਬਣੇ ਜਿੰਮ ਦਾ ਉਦਘਾਟਨ

Ad Position 21
No active advertisement
ਅਜੀਤ ਡੈਸਕ 20-07-2026

ਮਹਿਰਾਜ, 19 ਜੁਲਾਈ (ਸੁਖਪਾਲ ਮਹਿਰਾਜ): ਨਗਰ ਪੰਚਾਇਤ ਮਹਿਰਾਜ ਅਧੀਨ ਕੋਠੇ ਮੱਲੂਆਣਾ ਵਿਖੇ ਕਰੀਬ 15 ਲੱਖ ਰੁਪਏ ਦੀ ਲਾਗਤ ਨਾਲ ਬਣੇ ਓਪਨ ਜਿੰਮ ਦਾ ਉਦਘਾਟਨ ਹਲਕਾ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਬਲਕਾਰ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਅਤੇ ਸ਼ਹਿਰਾਂ ਵਿਚ ਖੇਡਾਂ ਨੂੰ ਉਤਸ਼ਾਹਿਤ ਕਰਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਲਗਾਤਾਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾ ਰਹੀ ਹੈ। ਉਨ੍ਹਾਂ ਕਿਹਾ ਕਿ ਸਿਹਤਮੰਦ ਸਮਾਜ ਦੀ ਸਿਰਜਣਾ ਲਈ ਖੇਡਾਂ ਅਤੇ ਕਸਰਤ ਨੂੰ ਪ੍ਰਫੁੱਲਿਤ ਕਰਨਾ ਸਮੇਂ ਦੀ ਮੁੱਖ ਲੋੜ ਹੈ, ਜਿਸ ਲਈ ਸਰਕਾਰ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਲਾਕੇ ਦੇ ਸਰਵਪੱਖੀ ਵਿਕਾਸ ਲਈ ਵਿਕਾਸ ਕਾਰਜ ਨਿਰੰਤਰ ਜਾਰੀ ਹਨ ਅਤੇ ਲੋਕਾਂ ਨੂੰ ਹਰ ਸੰਭਵ ਸਹੂਲਤ ਪ੍ਰਦਾਨ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਸੋਨੀ ਮੱਲੂਆਣਾ ਨੇ ਵਿਧਾਇਕ ਬਲਕਾਰ ਸਿੰਘ ਸਿੱਧੂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਲਾਕੇ ਦੇ ਵਿਕਾਸ ਲਈ ਸਰਕਾਰ ਵਲੋਂ ਲਗਾਤਾਰ ਗਰਾਂਟਾਂ ਜਾਰੀ ਕੀਤੀਆਂ ਜਾ ਰਹੀਆਂ ਹਨ, ਜਿਸ ਨਾਲ ਲੋਕਾਂ ਨੂੰ ਵੱਡਾ ਲਾਭ ਮਿਲ ਰਿਹਾ ਹੈ। ਉਦਘਾਟਨ ਸਮਾਗਮ ਦੌਰਾਨ ਨਗਰ ਪੰਚਾਇਤ ਦੇ ਨੁਮਾਇੰਦੇ, ਪਾਰਟੀ ਆਗੂ ਅਤੇ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਭੁੱਚੋ ਮੰਡੀ ਵਿਚ ਚਿੜੀਆਂ ਲਈ ਮਿੱਟੀ ਦੇ ਆਲ੍ਹਣੇ ਲਗਾਉਣ ਦੀ ਮੁਹਿੰਮ ਕੀਤੀ ਸ਼ੁਰੂ ਅਗਲੀ ਖ਼ਬਰ ਨਜਾਇਜ਼ ਹੁੱਕਾ ਬਾਰ ਚਲਾਉਣ ਦੇ ਮਾਮਲੇ ’ਚ ਸੰਚਾਲਕ ਖਿਲਾਫ਼ ਮੁਕੱਦਮਾ ਦਰਜ
Ad Position 24
No active advertisement